< ਉਤਪਤ 49 >

1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।
וַיִּקְרָא יַעֲקֹב אֶל־בָּנָיו וַיֹּאמֶר הֵאָֽסְפוּ וְאַגִּידָה לָכֶם אֵת אֲשֶׁר־יִקְרָא אֶתְכֶם בְּאַחֲרִית הַיָּמִֽים׃
2 ਯਾਕੂਬ ਦੇ ਪੁੱਤਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ।
הִקָּבְצוּ וְשִׁמְעוּ בְּנֵי יַעֲקֹב וְשִׁמְעוּ אֶל־יִשְׂרָאֵל אֲבִיכֶֽם׃
3 ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ।
רְאוּבֵן בְּכֹרִי אַתָּה כֹּחִי וְרֵאשִׁית אוֹנִי יֶתֶר שְׂאֵת וְיֶתֶר עָֽז׃
4 ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ।
פַּחַז כַּמַּיִם אַל־תּוֹתַר כִּי עָלִיתָ מִשְׁכְּבֵי אָבִיךָ אָז חִלַּלְתָּ יְצוּעִי עָלָֽה׃
5 ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ।
שִׁמְעוֹן וְלֵוִי אַחִים כְּלֵי חָמָס מְכֵרֹתֵיהֶֽם׃
6 ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ। ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ।
בְּסֹדָם אַל־תָּבֹא נַפְשִׁי בִּקְהָלָם אַל־תֵּחַד כְּבֹדִי כִּי בְאַפָּם הָרְגוּ אִישׁ וּבִרְצֹנָם עִקְּרוּ־שֽׁוֹר׃
7 ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ।
אָרוּר אַפָּם כִּי עָז וְעֶבְרָתָם כִּי קָשָׁתָה אֲחַלְּקֵם בְּיַעֲקֹב וַאֲפִיצֵם בְּיִשְׂרָאֵֽל׃
8 ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ।
יְהוּדָה אַתָּה יוֹדוּךָ אַחֶיךָ יָדְךָ בְּעֹרֶף אֹיְבֶיךָ יִשְׁתַּחֲוּוּ לְךָ בְּנֵי אָבִֽיךָ׃
9 ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ?
גּוּר אַרְיֵה יְהוּדָה מִטֶּרֶף בְּנִי עָלִיתָ כָּרַע רָבַץ כְּאַרְיֵה וּכְלָבִיא מִי יְקִימֶֽנּוּ׃
10 ੧੦ ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।
לֹֽא־יָסוּר שֵׁבֶט מִֽיהוּדָה וּמְחֹקֵק מִבֵּין רַגְלָיו עַד כִּֽי־יָבֹא שילה שִׁילוֹ וְלוֹ יִקְּהַת עַמִּֽים׃
11 ੧੧ ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ।
אֹסְרִי לַגֶּפֶן עירה עִירוֹ וְלַשֹּׂרֵקָה בְּנִי אֲתֹנוֹ כִּבֵּס בַּיַּיִן לְבֻשׁוֹ וּבְדַם־עֲנָבִים סותה סוּתֽוֹ׃
12 ੧੨ ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।
חַכְלִילִי עֵינַיִם מִיָּיִן וּלְבֶן־שִׁנַּיִם מֵחָלָֽב׃
13 ੧੩ ਜ਼ਬੂਲੁਨ ਸਮੁੰਦਰਾਂ ਦੇ ਘਾਟ ਉੱਤੇ ਵੱਸੇਗਾ ਅਤੇ ਉਹ ਬੇੜਿਆਂ ਦੀ ਬੰਦਰਗਾਹ ਹੋਵੇਗਾ ਤੇ ਉਸ ਦੀ ਹੱਦ ਸੀਦੋਨ ਤੱਕ ਹੋਵੇਗੀ।
זְבוּלֻן לְחוֹף יַמִּים יִשְׁכֹּן וְהוּא לְחוֹף אֳנִיּוֹת וְיַרְכָתוֹ עַל־צִידֹֽן׃
14 ੧੪ ਯਿੱਸਾਕਾਰ ਬਲਵੰਤ ਗਧਾ ਹੈ, ਜਿਹੜਾ ਵਾੜੇ ਦੇ ਪਸ਼ੂਆਂ ਵਿਚਕਾਰ ਸਹਿਮ ਕੇ ਬੈਠਦਾ ਹੈ,
יִשָּׂשכָר חֲמֹר גָּרֶם רֹבֵץ בֵּין הַֽמִּשְׁפְּתָֽיִם׃
15 ੧੫ ਅਤੇ ਉਸ ਨੇ ਇੱਕ ਅਰਾਮ ਦੀ ਥਾਂ ਵੇਖੀ ਕਿ ਉਹ ਚੰਗੀ ਹੈ ਅਤੇ ਉਹ ਦੇਸ਼ ਮਨ ਭਾਉਂਦਾ ਹੈ। ਤਦ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਕਰਨ ਵਾਲਾ ਬਣਿਆ।
וַיַּרְא מְנֻחָה כִּי טוֹב וְאֶת־הָאָרֶץ כִּי נָעֵמָה וַיֵּט שִׁכְמוֹ לִסְבֹּל וַיְהִי לְמַס־עֹבֵֽד׃
16 ੧੬ ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਹੋ ਕੇ, ਆਪਣੇ ਲੋਕਾਂ ਦਾ ਨਿਆਂ ਕਰੇਗਾ।
דָּן יָדִין עַמּוֹ כְּאַחַד שִׁבְטֵי יִשְׂרָאֵֽל׃
17 ੧੭ ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ।
יְהִי־דָן נָחָשׁ עֲלֵי־דֶרֶךְ שְׁפִיפֹן עֲלֵי־אֹרַח הַנֹּשֵׁךְ עִקְּבֵי־סוּס וַיִּפֹּל רֹכְבוֹ אָחֽוֹר׃
18 ੧੮ ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ।
לִֽישׁוּעָתְךָ קִוִּיתִי יְהוָֽה׃
19 ੧੯ ਗਾਦ ਨੂੰ ਫ਼ੌਜਾਂ ਧੱਕਣਗੀਆਂ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ।
גָּד גְּדוּד יְגוּדֶנּוּ וְהוּא יָגֻד עָקֵֽב׃
20 ੨੦ ਆਸ਼ੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ।
מֵאָשֵׁר שְׁמֵנָה לַחְמוֹ וְהוּא יִתֵּן מַֽעֲדַנֵּי־מֶֽלֶךְ׃
21 ੨੧ ਨਫ਼ਤਾਲੀ ਛੱਡੀ ਹੋਈ ਹਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ।
נַפְתָּלִי אַיָּלָה שְׁלֻחָה הַנֹּתֵן אִמְרֵי־שָֽׁפֶר׃
22 ੨੨ ਯੂਸੁਫ਼ ਇੱਕ ਫਲਦਾਇਕ ਦਾਖ਼ਲਤਾ ਹੈ, ਸੋਤੇ ਕੋਲ ਲੱਗੀ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਂਦੀਆਂ ਹਨ।
בֵּן פֹּרָת יוֹסֵף בֵּן פֹּרָת עֲלֵי־עָיִן בָּנוֹת צָעֲדָה עֲלֵי־שֽׁוּר׃
23 ੨੩ ਤੀਰ-ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ।
וַֽיְמָרֲרֻהוּ וָרֹבּוּ וַֽיִּשְׂטְמֻהוּ בַּעֲלֵי חִצִּֽים׃
24 ੨੪ ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ)
וַתֵּשֶׁב בְּאֵיתָן קַשְׁתּוֹ וַיָּפֹזּוּ זְרֹעֵי יָדָיו מִידֵי אֲבִיר יַעֲקֹב מִשָּׁם רֹעֶה אֶבֶן יִשְׂרָאֵֽל׃
25 ੨੫ ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੁੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
מֵאֵל אָבִיךָ וְיַעְזְרֶךָּ וְאֵת שַׁדַּי וִיבָרְכֶךָּ בִּרְכֹת שָׁמַיִם מֵעָל בִּרְכֹת תְּהוֹם רֹבֶצֶת תָּחַת בִּרְכֹת שָׁדַיִם וָרָֽחַם׃
26 ੨੬ ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ। ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ।
בִּרְכֹת אָבִיךָ גָּֽבְרוּ עַל־בִּרְכֹת הוֹרַי עַֽד־תַּאֲוַת גִּבְעֹת עוֹלָם תִּֽהְיֶין לְרֹאשׁ יוֹסֵף וּלְקָדְקֹד נְזִיר אֶחָֽיו׃
27 ੨੭ ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ। ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸ਼ਾਮ ਨੂੰ ਲੁੱਟ ਵੰਡੇਗਾ।
בִּנְיָמִין זְאֵב יִטְרָף בַּבֹּקֶר יֹאכַל עַד וְלָעֶרֶב יְחַלֵּק שָׁלָֽל׃
28 ੨੮ ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ।
כָּל־אֵלֶּה שִׁבְטֵי יִשְׂרָאֵל שְׁנֵים עָשָׂר וְזֹאת אֲשֶׁר־דִּבֶּר לָהֶם אֲבִיהֶם וַיְבָרֶךְ אוֹתָם אִישׁ אֲשֶׁר כְּבִרְכָתוֹ בֵּרַךְ אֹתָֽם׃
29 ੨੯ ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ।
וַיְצַו אוֹתָם וַיֹּאמֶר אֲלֵהֶם אֲנִי נֶאֱסָף אֶל־עַמִּי קִבְרוּ אֹתִי אֶל־אֲבֹתָי אֶל־הַמְּעָרָה אֲשֶׁר בִּשְׂדֵה עֶפְרוֹן הֽ͏ַחִתִּֽי׃
30 ੩੦ ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ।
בַּמְּעָרָה אֲשֶׁר בִּשְׂדֵה הַמַּכְפֵּלָה אֲשֶׁר עַל־פְּנֵי־מַמְרֵא בְּאֶרֶץ כְּנָעַן אֲשֶׁר קָנָה אַבְרָהָם אֶת־הַשָּׂדֶה מֵאֵת עֶפְרֹן הַחִתִּי לַאֲחֻזַּת־קָֽבֶר׃
31 ੩੧ ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ।
שָׁמָּה קֽ͏ָבְרוּ אֶת־אַבְרָהָם וְאֵת שָׂרָה אִשְׁתּוֹ שָׁמָּה קָבְרוּ אֶת־יִצְחָק וְאֵת רִבְקָה אִשְׁתּוֹ וְשָׁמָּה קָבַרְתִּי אֶת־לֵאָֽה׃
32 ੩੨ ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ।
מִקְנֵה הַשָּׂדֶה וְהַמְּעָרָה אֲשֶׁר־בּוֹ מֵאֵת בְּנֵי־חֵֽת׃
33 ੩੩ ਜਦ ਯਾਕੂਬ ਆਪਣੇ ਪੁੱਤਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
וַיְכַל יַעֲקֹב לְצַוֺּת אֶת־בָּנָיו וַיֶּאֱסֹף רַגְלָיו אֶל־הַמִּטָּה וַיִּגְוַע וַיֵּאָסֶף אֶל־עַמָּֽיו׃

< ਉਤਪਤ 49 >