< ਉਤਪਤ 6 >

1 ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ।
و واقع شد که چون آدمیان شروع کردندبه زیاد شدن بر روی زمین و دختران برای ایشان متولد گردیدند،۱
2 ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।
پسران خدا دختران آدمیان را دیدند که نیکومنظرند، و از هر کدام که خواستند، زنان برای خویشتن می‌گرفتند.۲
3 ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।
وخداوند گفت: «روح من در انسان دائم داوری نخواهد کرد، زیرا که او نیز بشر است. لیکن ایام وی صد و بیست سال خواهد بود.»۳
4 ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
و در آن ایام مردان تنومند در زمین بودند. و بعد از هنگامی که پسران خدا به دختران آدمیان در‌آمدند و آنهابرای ایشان اولاد زاییدند، ایشان جبارانی بودندکه در زمان سلف، مردان نامور شدند.۴
5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।
و خداونددید که شرارت انسان در زمین بسیار است، و هرتصور از خیالهای دل وی دائم محض شرارت است.۵
6 ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ।
و خداوند پشیمان شد که انسان را برزمین ساخته بود، و در دل خود محزون گشت.۶
7 ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।
وخداوند گفت: «انسان را که آفریده‌ام، از روی زمین محو سازم، انسان و بهایم و حشرات وپرندگان هوا را، چونکه متاسف شدم از ساختن ایشان.»۷
8 ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ।
اما نوح در نظر خداوند التفات یافت.۸
9 ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।
این است پیدایش نوح. نوح مردی عادل بود، و در عصر خود کامل. و نوح با خدا راه می‌رفت.۹
10 ੧੦ ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ।
و نوح سه پسر آورد: سام و حام و یافث.۱۰
11 ੧੧ ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ।
وزمین نیز بنظر خدا فاسد گردیده و زمین از ظلم پر شده بود.۱۱
12 ੧੨ ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।
و خدا زمین را دید که اینک فاسدشده است، زیرا که تمامی بشر راه خود را بر زمین فاسد کرده بودند.۱۲
13 ੧੩ ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।
و خدا به نوح گفت: «انتهای تمامی بشر به حضورم رسیده است، زیرا که زمین بسبب ایشان پر از ظلم شده است. و اینک من ایشان را با زمین هلاک خواهم ساخت.۱۳
14 ੧੪ ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ।
پس برای خودکشتی‌ای از چوب کوفر بساز، و حجرات درکشتی بنا کن و درون و بیرونش را به قیر بیندا.۱۴
15 ੧੫ ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
وآن را بدین ترکیب بساز که طول کشتی سیصدذراع باشد، و عرضش پنجاه ذراع و ارتفاع آن سی ذراع.۱۵
16 ੧੬ ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ।
و روشنی‌ای برای کشتی بساز و آن را به ذراعی از بالا تمام کن. و در کشتی را در جنب آن بگذار، و طبقات تحتانی و وسطی و فوقانی بساز.۱۶
17 ੧੭ ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ।
زیرا اینک من طوفان آب را بر زمین می‌آورم تاهر جسدی را که روح حیات در آن باشد، از زیرآسمان هلاک گردانم. و هر‌چه بر زمین است، خواهد مرد.۱۷
18 ੧੮ ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ। ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ।
لکن عهد خود را با تو استوارمی سازم، و به کشتی در خواهی آمد، تو وپسرانت و زوجه ات و ازواج پسرانت با تو.۱۸
19 ੧੯ ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ।
و ازجمیع حیوانات، از هر ذی جسدی، جفتی از همه به کشتی در خواهی آورد، تا با خویشتن زنده نگاه داری، نر و ماده باشند.۱۹
20 ੨੦ ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ।
از پرندگان به اجناس آنها، و از بهایم به اجناس آنها، و از همه حشرات زمین به اجناس آنها، دودو از همه نزدتو آیند تا زنده نگاه داری.۲۰
21 ੨੧ ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ।
و از هر آذوقه‌ای که خورده شود، بگیر و نزد خود ذخیره نما تابرای تو و آنها خوراک باشد.»۲۱
22 ੨੨ ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।
پس نوح چنین کرد و به هرچه خدا او را امر فرمود، عمل نمود.۲۲

< ਉਤਪਤ 6 >

The World is Destroyed by Water
The World is Destroyed by Water