< ਉਤਪਤ 7 >

1 ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।
আর সদাপ্রভু নোহকে বললেন, “তুমি সপরিবারে জাহাজে প্রবেশ কর, কারণ এই কালের লোকদের মধ্যে আমার সামনে তোমাকেই ধার্মিক দেখেছি।
2 ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ।
তুমি শুচি পশুর স্ত্রীপুরুষ নিয়ে প্রত্যেক জাতির সাত সাত জোড়া এবং অশুচি পশুর স্ত্রী ও পুরুষ নিয়ে প্রত্যেক জাতির
3 ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ।
এক এক জোড়া এবং আকাশের পাখিদেরও স্ত্রীপুরুষ নিয়ে প্রত্যেক জাতির সাত সাত জোড়া, সমস্ত ভূমণ্ডলে তাদের বংশ রক্ষার জন্য নিজের সঙ্গে রাখ।
4 ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।
কারণ সাত দিনের র পর আমি পৃথিবীতে চল্লিশ দিন রাত বৃষ্টি বর্ষণ করে আমার সৃষ্টি যাবতীয় প্রাণীকে পৃথিবী থেকে উচ্ছিন্ন করব।”
5 ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ।
তখন নোহ সদাপ্রভুর আদেশ অনুসারে সব কাজ করলেন।
6 ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ।
নোহের ছয়শো বছর বয়সে পৃথিবীতে জলপ্লাবন হল।
7 ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ।
জলপ্লাবনের জন্য নোহ ও তাঁর ছেলেরা এবং তাঁর স্ত্রী ও ছেলের বউরা জাহাজে প্রবেশ করলেন।
8 ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ
নোহের প্রতি ঈশ্বরের আদেশ অনুসারে শুচি অশুচি পশুর
9 ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ।
এবং পাখির ও ভূমিতে চলাচল যাবতীয় জীবের স্ত্রী পুরুষ জোড়া জোড়া জাহাজে প্রবেশ করল, যেমন ঈশ্বর নোহকে আদেশ করেছিল।
10 ੧੦ ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ।
১০আর সেই সাত দিন পরে পৃথিবীতে জলপ্লাবন হল।
11 ੧੧ ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
১১নোহের বয়সের ছয়শো বছরের দ্বিতীয় মাসের সতেরো দিনের মহাজলধির সমস্ত উনুই ভেঙে গেল এবং আকাশের জানালা সব মুক্ত হল;
12 ੧੨ ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
১২তাতে পৃথিবীতে চল্লিশ দিন রাত মহাবৃষ্টি হল।
13 ੧੩ ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ।
১৩সেই দিন নোহ এবং শেম, হাম ও যেফৎ নামে নোহের ছেলেরা এবং তাঁদের সঙ্গে নোহের স্ত্রী ও তিন ছেলের বউরা জাহাজে প্রবেশ করলেন।
14 ੧੪ ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ।
১৪আর তাঁদের সঙ্গে সর্বজাতীয় বন্য পশু, সবজাতীয় গ্রাম্য পশু, সবজাতীয় মাটিতে চলাচল করা সরীসৃপ জীব ও সবজাতীয় পাখি,
15 ੧੫ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ।
১৫প্রাণবায়ুবিশিষ্ট সর্বপ্রকার জীবজন্তু জোড়া জোড়া জাহাজে নোহের কাছে প্রবেশ করল।
16 ੧੬ ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।
১৬ফলতঃ তাঁর প্রতি ঈশ্বরের আদেশ অনুসারে সমস্ত প্রাণীর স্ত্রী ও পুরুষ প্রবেশ করল। পরে সদাপ্রভু তাঁর জন্য পিছনের দরজা বন্ধ করলেন।
17 ੧੭ ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ।
১৭আর চল্লিশ দিন পর্যন্ত পৃথিবীতে বন্যা হল, তাতে জল বৃদ্ধি পেয়ে জাহাজ ভাসালে তা মাটি ছেড়ে উঠল।
18 ੧੮ ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ।
১৮পরে জল প্রবল হয়ে পৃথিবীতে অনেক বেড়ে গেল এবং জাহাজ জলের উপরে ভেসে উঠল।
19 ੧੯ ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ।
১৯আর পৃথিবীতে জল অত্যন্ত প্রবল হল, আকাশমণ্ডলের নীচের সব মহাপর্বত ডুবে গেল।
20 ੨੦ ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ।
২০তার উপরে পনেরো হ্যাঁত জল উঠে প্রবল হল, পর্বত সকল ডুবে গেল।
21 ੨੧ ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।
২১তাতে মাটিতে চলাচল যাবতীয় প্রাণী, পাখি, পশুপাল ও বন্য পশু সব এবং সমস্ত মানুষ মারা গেল।
22 ੨੨ ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ।
২২মাটিতে চলনশীল যত প্রাণীর নাকে প্রাণবায়ুর সঞ্চার ছিল, সকলে মারা গেল।
23 ੨੩ ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।
২৩এই ভাবে পৃথিবী নিবাসী সমস্ত প্রাণী মানুষ, পশু, সরীসৃপ, জীব ও আকাশের পাখি সকল উচ্ছিন্ন হল, পৃথিবী থেকে উচ্ছিন্ন হল, কেবল নোহ ও তাঁর সঙ্গী জাহাজে প্রাণীরা বেঁচে গেলেন।
24 ੨੪ ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।
২৪আর জল পৃথিবীর উপরে একশো পঞ্চাশ দিন পর্যন্ত প্রবল থাকল।

< ਉਤਪਤ 7 >

The Great Flood
The Great Flood