< ਉਤਪਤ 8 >

1 ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ।
И помяну Бог Ноа, и вся звери, и вся скоты, и вся птицы, и вся гады пресмыкающыяся, елика беху с ним в ковчезе: и наведе Бог дух на землю, и преста вода.
2 ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ।
И заключишася источницы бездны и хляби небесныя: и удержася дождь от небесе.
3 ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ
И вспять пойде вода идущая от земли: и умаляшеся вода по сте пятидесятих днех.
4 ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਰਬਤ ਉੱਤੇ ਟਿੱਕ ਗਈ।
И седе ковчег в месяц седмый, в двадесять седмый день месяца, на горах Араратских.
5 ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ।
Вода же уходящи умаляшеся даже до десятаго месяца: и в десятый месяц, в первый день месяца явишася верси гор.
6 ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ।
И бысть до четыредесятих днех отверзе Ное оконце ковчега, еже сотвори,
7 ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ।
и посла врана (видети, аще уступила вода от лица земли): и изшед не возвратися, дондеже изсяче вода от земли.
8 ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ।
И посла голубицу по нем видети, аще уступила вода от лица земли:
9 ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ।
и не обретши голубица покоя ногама своима, возвратися к нему в ковчег, яко вода бяше по всему лицу всея земли: и простер руку свою, прият ю и внесе ю к себе в ковчег.
10 ੧੦ ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ।
И премедлив еще седмь дний, паки посла голубицу из ковчега.
11 ੧੧ ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ।
И возвратися к нему голубица к вечеру, и имеяше сучец масличен с листвием во устех своих: и позна Ное, яко уступи вода от лица земли.
12 ੧੨ ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ।
И премедлив еще седмь дний других, паки посла голубицу, и не приложи возвратитися к нему потом.
13 ੧੩ ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ।
И бысть в первое и шестьсотное лето жития Ноева, в первый день перваго месяца, изсяче вода от лица земли: и откры Ное покров ковчега, егоже сотвори, и виде, яко изсяче вода от лица земли.
14 ੧੪ ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ।
В месяц же вторый, в двадесять седмый день месяца изсше земля.
15 ੧੫ ਤਦ ਪਰਮੇਸ਼ੁਰ ਨੂਹ ਨਾਲ ਬੋਲਿਆ
И рече Господь Бог Ноеви, глаголя:
16 ੧੬ ਕਿ ਤੂੰ ਕਿਸ਼ਤੀ ਵਿੱਚੋਂ ਨਿੱਕਲ ਜਾ, ਤੇਰੀ ਪਤਨੀ, ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਵੀ।
изыди из ковчега ты и жена твоя, и сынове твои и жены сынов твоих с тобою:
17 ੧੭ ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ।
и вся звери, елицы суть с тобою, и всяку плоть от птиц даже до скотов, и всяк гад движущийся по земли изведи с собою: и раститеся и множитеся на земли.
18 ੧੮ ਤਦ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ।
И изыде Ное и жена его, и сынове его и жены сынов его с ним,
19 ੧੯ ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ।
и вси зверие, и вси скоти, и вся птицы и вси гади движущиися по роду своему на земли изыдоша из ковчега.
20 ੨੦ ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ।
И созда Ное жертвенник Господеви: и взя от всех скотов чистых и от всех птиц чистых и вознесе во всесожжение на жертвенник.
21 ੨੧ ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।
И обоня Господь воню благоухания. И рече Господь Бог размыслив: не приложу ктому прокляти землю за дела человеческая, зане прилежит помышление человеку прилежно на злая от юности его: не приложу убо ктому поразити всякую плоть живущую, якоже сотворих:
22 ੨੨ ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।
во вся дни земли сеятва и жатва, зима и зной, лето и весна, день и нощь не престанут.

< ਉਤਪਤ 8 >

A Dove is Sent Forth from the Ark
A Dove is Sent Forth from the Ark