< ਉਤਪਤ 8 >

1 ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। 2 ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ। 3 ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ 4 ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਰਬਤ ਉੱਤੇ ਟਿੱਕ ਗਈ। 5 ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ। 6 ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ। 7 ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ। 8 ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ। 9 ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। 10 ੧੦ ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ। 11 ੧੧ ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ। 12 ੧੨ ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ। 13 ੧੩ ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ। 14 ੧੪ ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ। 15 ੧੫ ਤਦ ਪਰਮੇਸ਼ੁਰ ਨੂਹ ਨਾਲ ਬੋਲਿਆ 16 ੧੬ ਕਿ ਤੂੰ ਕਿਸ਼ਤੀ ਵਿੱਚੋਂ ਨਿੱਕਲ ਜਾ, ਤੇਰੀ ਪਤਨੀ, ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਵੀ। 17 ੧੭ ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। 18 ੧੮ ਤਦ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ। 19 ੧੯ ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ। 20 ੨੦ ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ। 21 ੨੧ ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ। 22 ੨੨ ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।

< ਉਤਪਤ 8 >

A Dove is Sent Forth from the Ark
A Dove is Sent Forth from the Ark