< ਉਤਪਤ 9 >

1 ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ
וַיְבָ֣רֶךְ אֱלֹהִ֔ים אֶת־נֹ֖חַ וְאֶת־בָּנָ֑יו וַיֹּ֧אמֶר לָהֶ֛ם פְּר֥וּ וּרְב֖וּ וּמִלְא֥וּ אֶת־הָאָֽרֶץ׃
2 ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।
וּמֹורַאֲכֶ֤ם וְחִתְּכֶם֙ יִֽהְיֶ֔ה עַ֚ל כָּל־חַיַּ֣ת הָאָ֔רֶץ וְעַ֖ל כָּל־עֹ֣וף הַשָּׁמָ֑יִם בְּכֹל֩ אֲשֶׁ֨ר תִּרְמֹ֧שׂ הֽ͏ָאֲדָמָ֛ה וּֽבְכָל־דְּגֵ֥י הַיָּ֖ם בְּיֶדְכֶ֥ם נִתָּֽנוּ׃
3 ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।
כָּל־רֶ֙מֶשׂ֙ אֲשֶׁ֣ר הוּא־חַ֔י לָכֶ֥ם יִהְיֶ֖ה לְאָכְלָ֑ה כְּיֶ֣רֶק עֵ֔שֶׂב נָתַ֥תִּי לָכֶ֖ם אֶת־כֹּֽל׃
4 ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ।
אַךְ־בָּשָׂ֕ר בְּנַפְשֹׁ֥ו דָמֹ֖ו לֹ֥א תֹאכֵֽלוּ׃
5 ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।
וְאַ֨ךְ אֶת־דִּמְכֶ֤ם לְנַפְשֹֽׁתֵיכֶם֙ אֶדְרֹ֔שׁ מִיַּ֥ד כָּל־חַיָּ֖ה אֶדְרְשֶׁ֑נּוּ וּמִיַּ֣ד הֽ͏ָאָדָ֗ם מִיַּד֙ אִ֣ישׁ אָחִ֔יו אֶדְרֹ֖שׁ אֶת־נֶ֥פֶשׁ הֽ͏ָאָדָֽם׃
6 ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।
שֹׁפֵךְ֙ דַּ֣ם הֽ͏ָאָדָ֔ם בּֽ͏ָאָדָ֖ם דָּמֹ֣ו יִשָּׁפֵ֑ךְ כִּ֚י בְּצֶ֣לֶם אֱלֹהִ֔ים עָשָׂ֖ה אֶת־הָאָדָֽם׃
7 ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ।
וְאַתֶּ֖ם פְּר֣וּ וּרְב֑וּ שִׁרְצ֥וּ בָאָ֖רֶץ וּרְבוּ־בָֽהּ׃ ס
8 ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ,
וַיֹּ֤אמֶר אֱלֹהִים֙ אֶל־נֹ֔חַ וְאֶל־בָּנָ֥יו אִתֹּ֖ו לֵאמֹֽר׃
9 ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ,
וַאֲנִ֕י הִנְנִ֥י מֵקִ֛ים אֶת־בְּרִיתִ֖י אִתְּכֶ֑ם וְאֶֽת־זַרְעֲכֶ֖ם אֽ͏ַחֲרֵיכֶֽם׃
10 ੧੦ ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ।
וְאֵ֨ת כָּל־נֶ֤פֶשׁ הֽ͏ַחַיָּה֙ אֲשֶׁ֣ר אִתְּכֶ֔ם בָּעֹ֧וף בַּבְּהֵמָ֛ה וּֽבְכָל־חַיַּ֥ת הָאָ֖רֶץ אִתְּכֶ֑ם מִכֹּל֙ יֹצְאֵ֣י הַתֵּבָ֔ה לְכֹ֖ל חַיַּ֥ת הָאָֽרֶץ׃
11 ੧੧ ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ।
וַהֲקִמֹתִ֤י אֶת־בְּרִיתִי֙ אִתְּכֶ֔ם וְלֹֽא־יִכָּרֵ֧ת כָּל־בָּשָׂ֛ר עֹ֖וד מִמֵּ֣י הַמַּבּ֑וּל וְלֹֽא־יִהְיֶ֥ה עֹ֛וד מַבּ֖וּל לְשַׁחֵ֥ת הָאָֽרֶץ׃
12 ੧੨ ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ।
וַיֹּ֣אמֶר אֱלֹהִ֗ים זֹ֤את אֹֽות־הַבְּרִית֙ אֲשֶׁר־אֲנִ֣י נֹתֵ֗ן בֵּינִי֙ וּבֵ֣ינֵיכֶ֔ם וּבֵ֛ין כָּל־נֶ֥פֶשׁ חַיָּ֖ה אֲשֶׁ֣ר אִתְּכֶ֑ם לְדֹרֹ֖ת עֹולָֽם׃
13 ੧੩ ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ।
אֶת־קַשְׁתִּ֕י נָתַ֖תִּי בֶּֽעָנָ֑ן וְהָֽיְתָה֙ לְאֹ֣ות בְּרִ֔ית בֵּינִ֖י וּבֵ֥ין הָאָֽרֶץ׃
14 ੧੪ ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ।
וְהָיָ֕ה בְּעֽ͏ַנְנִ֥י עָנָ֖ן עַל־הָאָ֑רֶץ וְנִרְאֲתָ֥ה הַקֶּ֖שֶׁת בֶּעָנָֽן׃
15 ੧੫ ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ।
וְזָכַרְתִּ֣י אֶת־בְּרִיתִ֗י אֲשֶׁ֤ר בֵּינִי֙ וּבֵ֣ינֵיכֶ֔ם וּבֵ֛ין כָּל־נֶ֥פֶשׁ חַיָּ֖ה בְּכָל־בָּשָׂ֑ר וְלֹֽא־יִֽהְיֶ֨ה עֹ֤וד הַמַּ֙יִם֙ לְמַבּ֔וּל לְשַׁחֵ֖ת כָּל־בָּשָֽׂר׃
16 ੧੬ ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ।
וְהָיְתָ֥ה הַקֶּ֖שֶׁת בֶּֽעָנָ֑ן וּרְאִיתִ֗יהָ לִזְכֹּר֙ בְּרִ֣ית עֹולָ֔ם בֵּ֣ין אֱלֹהִ֔ים וּבֵין֙ כָּל־נֶ֣פֶשׁ חַיָּ֔ה בְּכָל־בָּשָׂ֖ר אֲשֶׁ֥ר עַל־הָאָֽרֶץ׃
17 ੧੭ ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ।
וַיֹּ֥אמֶר אֱלֹהִ֖ים אֶל־נֹ֑חַ זֹ֤את אֹֽות־הַבְּרִית֙ אֲשֶׁ֣ר הֲקִמֹ֔תִי בֵּינִ֕י וּבֵ֥ין כָּל־בָּשָׂ֖ר אֲשֶׁ֥ר עַל־הָאָֽרֶץ׃ פ
18 ੧੮ ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ।
וַיִּֽהְי֣וּ בְנֵי־נֹ֗חַ הַיֹּֽצְאִים֙ מִן־הַתֵּבָ֔ה שֵׁ֖ם וְחָ֣ם וָיָ֑פֶת וְחָ֕ם ה֖וּא אֲבִ֥י כְנָֽעַן׃
19 ੧੯ ਇਹ ਨੂਹ ਦੇ ਤਿੰਨ ਪੁੱਤਰ ਸਨ ਅਤੇ ਇਨ੍ਹਾਂ ਤੋਂ ਹੀ ਸਾਰੀ ਧਰਤੀ ਆਬਾਦ ਹੋਈ।
שְׁלֹשָׁ֥ה אֵ֖לֶּה בְּנֵי־נֹ֑חַ וּמֵאֵ֖לֶּה נָֽפְצָ֥ה כָל־הָאָֽרֶץ׃
20 ੨੦ ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ।
וַיָּ֥חֶל נֹ֖חַ אִ֣ישׁ הֽ͏ָאֲדָמָ֑ה וַיִּטַּ֖ע כָּֽרֶם׃
21 ੨੧ ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।
וַיֵּ֥שְׁתְּ מִן־הַיַּ֖יִן וַיִּשְׁכָּ֑ר וַיִּתְגַּ֖ל בְּתֹ֥וךְ אָהֳלֹֽה׃
22 ੨੨ ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ।
וַיַּ֗רְא חָ֚ם אֲבִ֣י כְנַ֔עַן אֵ֖ת עֶרְוַ֣ת אָבִ֑יו וַיַּגֵּ֥ד לִשְׁנֵֽי־אֶחָ֖יו בַּחֽוּץ׃
23 ੨੩ ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ।
וַיִּקַּח֩ שֵׁ֨ם וָיֶ֜פֶת אֶת־הַשִּׂמְלָ֗ה וַיָּשִׂ֙ימוּ֙ עַל־שְׁכֶ֣ם שְׁנֵיהֶ֔ם וַיֵּֽלְכוּ֙ אֲחֹ֣רַנִּ֔ית וַיְכַסּ֕וּ אֵ֖ת עֶרְוַ֣ת אֲבִיהֶ֑ם וּפְנֵיהֶם֙ אֲחֹ֣רַנִּ֔ית וְעֶרְוַ֥ת אֲבִיהֶ֖ם לֹ֥א רָאֽוּ׃
24 ੨੪ ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ।
וַיִּ֥יקֶץ נֹ֖חַ מִיֵּינֹ֑ו וַיֵּ֕דַע אֵ֛ת אֲשֶׁר־עָ֥שָׂה־לֹ֖ו בְּנֹ֥ו הַקָּטָֽן׃
25 ੨੫ ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ।
וַיֹּ֖אמֶר אָר֣וּר כְּנָ֑עַן עֶ֥בֶד עֲבָדִ֖ים יִֽהְיֶ֥ה לְאֶחָֽיו׃
26 ੨੬ ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ।
וַיֹּ֕אמֶר בָּר֥וּךְ יְהֹוָ֖ה אֱלֹ֣הֵי שֵׁ֑ם וִיהִ֥י כְנַ֖עַן עֶ֥בֶד לָֽמֹו׃
27 ੨੭ ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ।
יַ֤פְתְּ אֱלֹהִים֙ לְיֶ֔פֶת וְיִשְׁכֹּ֖ן בְּאָֽהֳלֵי־שֵׁ֑ם וִיהִ֥י כְנַ֖עַן עֶ֥בֶד לָֽמֹו׃
28 ੨੮ ਪਰਲੋ ਤੋਂ ਬਾਅਦ ਨੂਹ ਤਿੰਨ ਸੌ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ
וֽ͏ַיְחִי־נֹ֖חַ אַחַ֣ר הַמַּבּ֑וּל שְׁלֹ֤שׁ מֵאֹות֙ שָׁנָ֔ה וֽ͏ַחֲמִשִּׁ֖ים שָׁנָֽה׃
29 ੨੯ ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ।
וַיִּֽהְיוּ֙ כָּל־יְמֵי־נֹ֔חַ תְּשַׁ֤ע מֵאֹות֙ שָׁנָ֔ה וַחֲמִשִּׁ֖ים שָׁנָ֑ה וַיָּמֹֽת׃ פ

< ਉਤਪਤ 9 >