< ਹਬੱਕੂਕ 3 >

1 ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।
תְּפִלָּה לַחֲבַקּוּק הַנָּבִיא עַל שִׁגְיֹנֽוֹת׃
2 ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ। ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ!
יְהוָה שָׁמַעְתִּי שִׁמְעֲךָ יָרֵאתִי יְהוָה פָּֽעָלְךָ בְּקֶרֶב שָׁנִים חַיֵּיהוּ בְּקֶרֶב שָׁנִים תּוֹדִיעַ בְּרֹגֶז רַחֵם תִּזְכּֽוֹר׃
3 ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਾਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ।
אֱלוֹהַ מִתֵּימָן יָבוֹא וְקָדוֹשׁ מֵֽהַר־פָּארָן סֶלָה כִּסָּה שָׁמַיִם הוֹדוֹ וּתְהִלָּתוֹ מָלְאָה הָאָֽרֶץ׃
4 ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ।
וְנֹגַהּ כָּאוֹר תִּֽהְיֶה קַרְנַיִם מִיָּדוֹ לוֹ וְשָׁם חֶבְיוֹן עֻזֹּֽה׃
5 ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ, ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ!
לְפָנָיו יֵלֶךְ דָּבֶר וְיֵצֵא רֶשֶׁף לְרַגְלָֽיו׃
6 ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਰਬਤ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ।
עָמַד ׀ וַיְמֹדֶד אֶרֶץ רָאָה וַיַּתֵּר גּוֹיִם וַיִּתְפֹּֽצְצוּ הַרְרֵי־עַד שַׁחוּ גִּבְעוֹת עוֹלָם הֲלִיכוֹת עוֹלָם לֽוֹ׃
7 ਮੈਂ ਕੂਸ਼ ਦੇ ਲੋਕਾਂ ਦੇ ਸਮੂਹ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇ ਵਸੇਬੇ ਥਰਥਰਾ ਗਏ।
תַּחַת אָוֶן רָאִיתִי אָהֳלֵי כוּשָׁן יִרְגְּזוּן יְרִיעוֹת אֶרֶץ מִדְיָֽן׃
8 ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ?
הֲבִנְהָרִים חָרָה יְהוָה אִם בַּנְּהָרִים אַפֶּךָ אִם־בַּיָּם עֶבְרָתֶךָ כִּי תִרְכַּב עַל־סוּסֶיךָ מַרְכְּבֹתֶיךָ יְשׁוּעָֽה׃
9 ਤੇਰਾ ਧਣੁੱਖ ਖੋਲ੍ਹ ਵਿੱਚੋਂ ਕੱਢਿਆ ਗਿਆ, ਤੂੰ ਆਪਣੇ ਦੰਡ ਦੇ ਤੀਰਾਂ ਨੂੰ ਸਹੁੰ ਦੇ ਕੇ ਬੁਲਾਇਆ ॥ ਸਲਹ ॥ ਤੂੰ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।
עֶרְיָה תֵעוֹר קַשְׁתֶּךָ שְׁבֻעוֹת מַטּוֹת אֹמֶר סֶלָה נְהָרוֹת תְּבַקַּע־אָֽרֶץ׃
10 ੧੦ ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ ।
רָאוּךָ יָחִילוּ הָרִים זֶרֶם מַיִם עָבָר נָתַן תְּהוֹם קוֹלוֹ רוֹם יָדֵיהוּ נָשָֽׂא׃
11 ੧੧ ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ।
שֶׁמֶשׁ יָרֵחַ עָמַד זְבֻלָה לְאוֹר חִצֶּיךָ יְהַלֵּכוּ לְנֹגַהּ בְּרַק חֲנִיתֶֽךָ׃
12 ੧੨ ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ, ਤੂੰ ਕੌਮਾਂ ਨੂੰ ਕ੍ਰੋਧ ਵਿੱਚ ਕੁਚਲ ਦਿੱਤਾ।
בְּזַעַם תִּצְעַד־אָרֶץ בְּאַף תָּדוּשׁ גּוֹיִֽם׃
13 ੧੩ ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥
יָצָאתָ לְיֵשַׁע עַמֶּךָ לְיֵשַׁע אֶת־מְשִׁיחֶךָ מָחַצְתָּ רֹּאשׁ מִבֵּית רָשָׁע עָרוֹת יְסוֹד עַד־צַוָּאר סֶֽלָה׃
14 ੧੪ ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ, ਉਹ ਤੂਫ਼ਾਨ ਵਾਂਗੂੰ ਮੈਨੂੰ ਉਡਾਉਣ ਲਈ ਆਏ, ਅਤੇ ਉਨ੍ਹਾਂ ਦੀ ਤਰ੍ਹਾਂ ਅਨੰਦ ਹੋਏ ਜਿਹੜੇ ਚੁੱਪ-ਚੁਪੀਤੇ ਦੀਨ ਲੋਕਾਂ ਨੂੰ ਨਾਸ ਕਰਨ ਲਈ ਘਾਤ ਲਗਾਉਂਦੇ ਹਨ।
נָקַבְתָּ בְמַטָּיו רֹאשׁ פרזו פְּרָזָיו יִסְעֲרוּ לַהֲפִיצֵנִי עֲלִיצֻתָם כְּמוֹ־לֶאֱכֹל עָנִי בַּמִּסְתָּֽר׃
15 ੧੫ ਤੂੰ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਅਤੇ ਵੱਡੇ ਪਾਣੀ ਉੱਛਲ ਪਏ।
דָּרַכְתָּ בַיָּם סוּסֶיךָ חֹמֶר מַיִם רַבִּֽים׃
16 ੧੬ ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।
שָׁמַעְתִּי ׀ וַתִּרְגַּז בִּטְנִי לְקוֹל צָלֲלוּ שְׂפָתַי יָבוֹא רָקָב בַּעֲצָמַי וְתַחְתַּי אֶרְגָּז אֲשֶׁר אָנוּחַ לְיוֹם צָרָה לַעֲלוֹת לְעַם יְגוּדֶֽנּוּ׃
17 ੧੭ ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
כִּֽי־תְאֵנָה לֹֽא־תִפְרָח וְאֵין יְבוּל בַּגְּפָנִים כִּחֵשׁ מַעֲשֵׂה־זַיִת וּשְׁדֵמוֹת לֹא־עָשָׂה אֹכֶל גָּזַר מִמִּכְלָה צֹאן וְאֵין בָּקָר בָּרְפָתִֽים׃
18 ੧੮ ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
וַאֲנִי בַּיהוָה אֶעְלוֹזָה אָגִילָה בֵּאלֹהֵי יִשְׁעִֽי׃
19 ੧੯ ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)
יְהוִהּ אֲדֹנָי חֵילִי וַיָּשֶׂם רַגְלַי כָּֽאַיָּלוֹת וְעַל בָּמוֹתַי יַדְרִכֵנִי לַמְנַצֵּחַ בִּנְגִינוֹתָֽי׃ 56 3 4 4

< ਹਬੱਕੂਕ 3 >