< ਇਬਰਾਨੀਆਂ ਨੂੰ 4 >

1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।
timeamus ergo ne forte relicta pollicitatione introeundi in requiem eius existimetur aliqui ex vobis deesse
2 ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ।
etenim et nobis nuntiatum est quemadmodum et illis sed non profuit illis sermo auditus non admixtis fidei ex his quae audierunt
3 ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।
ingrediemur enim in requiem qui credidimus quemadmodum dixit sicut iuravi in ira mea si introibunt in requiem meam et quidem operibus ab institutione mundi factis
4 ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ।
dixit enim quodam loco de die septima sic et requievit Deus die septima ab omnibus operibus suis
5 ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
et in isto rursum si introibunt in requiem meam
6 ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ।
quoniam ergo superest quosdam introire in illam et hii quibus prioribus adnuntiatum est non introierunt propter incredulitatem
7 ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”
iterum terminat diem quendam hodie in David dicendo post tantum temporis sicut supra dictum est hodie si vocem eius audieritis nolite obdurare corda vestra
8 ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ।
nam si eis Iesus requiem praestitisset numquam de alio loqueretur posthac die
9 ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ।
itaque relinquitur sabbatismus populo Dei
10 ੧੦ ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
qui enim ingressus est in requiem eius etiam ipse requievit ab operibus suis sicut a suis Deus
11 ੧੧ ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
festinemus ergo ingredi in illam requiem ut ne in id ipsum quis incidat incredulitatis exemplum
12 ੧੨ ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
vivus est enim Dei sermo et efficax et penetrabilior omni gladio ancipiti et pertingens usque ad divisionem animae ac spiritus conpagum quoque et medullarum et discretor cogitationum et intentionum cordis
13 ੧੩ ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
et non est ulla creatura invisibilis in conspectu eius omnia autem nuda et aperta sunt oculis eius ad quem nobis sermo
14 ੧੪ ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।
habentes ergo pontificem magnum qui penetraverit caelos Iesum Filium Dei teneamus confessionem
15 ੧੫ ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
non enim habemus pontificem qui non possit conpati infirmitatibus nostris temptatum autem per omnia pro similitudine absque peccato
16 ੧੬ ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
adeamus ergo cum fiducia ad thronum gratiae ut misericordiam consequamur et gratiam inveniamus in auxilio oportuno

< ਇਬਰਾਨੀਆਂ ਨੂੰ 4 >