< ਇਬਰਾਨੀਆਂ ਨੂੰ 5 >

1 ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।
Всякий бо архиєрей, із людей узятий, для людей поставляєть ся на служеннє у тому, що Боже, щоб приносив дари і жертви за гріхи,
2 ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।
котрий би міг болїти серцем за нетямущих і заблуджених, бо й сам обложений немощею,
3 ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ।
і ради того мусить, як за людей, так за себе приносити за гріхи.
4 ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।
І нїхто сам по собі не приймає чести, а хто покликаний од Бога, яко ж і Аарон.
5 ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
Так і Христос не сам себе прославив бути архиєреем, а Тот, хто глаголав до Нього: "Син мій єси Ти, я сьогоднї породив Тебе."
6 ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। (aiōn g165)
Яко ж і инде глаголе: "Ти єси священик по вік по чину Мелхиседековому." (aiōn g165)
7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।
Котрий за днїв тїла свого приносив молитви і благання до Того, хто міг спасти Його від смерти, з великим голосїннєм і слїзмп, і почуто Його за страх (Його перед Богом).
8 ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।
Хоч і Син Він був, тільки ж навчивсь послуху через те, що терпів,
9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ। (aiōnios g166)
і, звершившись, ставсь усїм, що слухають Його, причиною спасення вічнього, (aiōnios g166)
10 ੧੦ ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।
і названий від Бога архиєреєм по чину Мелхиседековому.
11 ੧੧ ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।
Про котрого маємо велике слово, та важко його висловити; тому що ви немочні стали слухом:
12 ੧੨ ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
Бо коди вам годилось би бути учителями задля (часу), знов треба, щоб вас учено первих початків словес Божих, і стались такими, котрим треба молока, а не кріпкої пищі.
13 ੧੩ ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ।
Усякий бо, що вживав (саме) молоко, (ще) несьвідомий у слові правди, бо він малолїток.
14 ੧੪ ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।
Звершеним же тверда пища, маючим чувства вправлені довгою наукою до розсуджування добра і зла.

< ਇਬਰਾਨੀਆਂ ਨੂੰ 5 >