< ਇਬਰਾਨੀਆਂ ਨੂੰ 9 >

1 ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।
habuit quidem et prius iustificationes culturae et sanctum saeculare
2 ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ।
tabernaculum enim factum est primum in quo inerant candelabra et mensa et propositio panum quae dicitur sancta
3 ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ।
post velamentum autem secundum tabernaculum quod dicitur sancta sanctorum
4 ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।
aureum habens turibulum et arcam testamenti circumtectam ex omni parte auro in qua urna aurea habens manna et virga Aaron quae fronduerat et tabulae testamenti
5 ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।
superque eam cherubin gloriae obumbrantia propitiatorium de quibus non est modo dicendum per singula
6 ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ।
his vero ita conpositis in priori quidem tabernaculo semper introibant sacerdotes sacrificiorum officia consummantes
7 ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
in secundo autem semel in anno solus pontifex non sine sanguine quem offert pro sua et populi ignorantia
8 ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।
hoc significante Spiritu Sancto nondum propalatam esse sanctorum viam adhuc priore tabernaculo habente statum
9 ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।
quae parabola est temporis instantis iuxta quam munera et hostiae offeruntur quae non possunt iuxta conscientiam perfectum facere servientem
10 ੧੦ ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।
solummodo in cibis et in potibus et variis baptismis et iustitiis carnis usque ad tempus correctionis inpositis
11 ੧੧ ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
Christus autem adsistens pontifex futurorum bonorum per amplius et perfectius tabernaculum non manufactum id est non huius creationis
12 ੧੨ ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। (aiōnios g166)
neque per sanguinem hircorum et vitulorum sed per proprium sanguinem introivit semel in sancta aeterna redemptione inventa (aiōnios g166)
13 ੧੩ ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
si enim sanguis hircorum et taurorum et cinis vitulae aspersus inquinatos sanctificat ad emundationem carnis
14 ੧੪ ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। (aiōnios g166)
quanto magis sanguis Christi qui per Spiritum Sanctum semet ipsum obtulit inmaculatum Deo emundabit conscientiam vestram ab operibus mortuis ad serviendum Deo viventi (aiōnios g166)
15 ੧੫ ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। (aiōnios g166)
et ideo novi testamenti mediator est ut morte intercedente in redemptionem earum praevaricationum quae erant sub priore testamento repromissionem accipiant qui vocati sunt aeternae hereditatis (aiōnios g166)
16 ੧੬ ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ।
ubi enim testamentum mors necesse est intercedat testatoris
17 ੧੭ ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।
testamentum enim in mortuis confirmatum est alioquin nondum valet dum vivit qui testatus est
18 ੧੮ ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ।
unde ne primum quidem sine sanguine dedicatum est
19 ੧੯ ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ
lecto enim omni mandato legis a Mose universo populo accipiens sanguinem vitulorum et hircorum cum aqua et lana coccinea et hysopo ipsum quoque librum et omnem populum aspersit
20 ੨੦ ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ।
dicens hic sanguis testamenti quod mandavit ad vos Deus
21 ੨੧ ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ।
etiam tabernaculum et omnia vasa ministerii sanguine similiter aspersit
22 ੨੨ ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
et omnia paene in sanguine mundantur secundum legem et sine sanguinis fusione non fit remissio
23 ੨੩ ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।
necesse est ergo exemplaria quidem caelestium his mundari ipsa autem caelestia melioribus hostiis quam istis
24 ੨੪ ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
non enim in manufactis sanctis Iesus introiit exemplaria verorum sed in ipsum caelum ut appareat nunc vultui Dei pro nobis
25 ੨੫ ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।
neque ut saepe offerat semet ipsum quemadmodum pontifex intrat in sancta per singulos annos in sanguine alieno
26 ੨੬ ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। (aiōn g165)
alioquin oportebat eum frequenter pati ab origine mundi nunc autem semel in consummatione saeculorum ad destitutionem peccati per hostiam suam apparuit (aiōn g165)
27 ੨੭ ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
et quemadmodum statutum est hominibus semel mori post hoc autem iudicium
28 ੨੮ ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
sic et Christus semel oblatus ad multorum exhaurienda peccata secundo sine peccato apparebit expectantibus se in salutem

< ਇਬਰਾਨੀਆਂ ਨੂੰ 9 >