< ਹੋਸ਼ੇਆ 4 >

1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!
שִׁמְע֥וּ דְבַר־יְהוָ֖ה בְּנֵ֣י יִשְׂרָאֵ֑ל כִּ֣י רִ֤יב לַֽיהוָה֙ עִם־יוֹשְׁבֵ֣י הָאָ֔רֶץ כִּ֠י אֵין־אֱמֶ֧ת וְֽאֵין־חֶ֛סֶד וְאֵֽין־דַּ֥עַת אֱלֹהִ֖ים בָּאָֽרֶץ׃
2 ਗਾਲ੍ਹਾਂ, ਝੂਠ, ਖ਼ੂਨ ਖਰਾਬਾ, ਚੋਰੀ, ਵਿਭਚਾਰ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ!
אָלֹ֣ה וְכַחֵ֔שׁ וְרָצֹ֥חַ וְגָנֹ֖ב וְנָאֹ֑ף פָּרָ֕צוּ וְדָמִ֥ים בְּדָמִ֖ים נָגָֽעוּ׃
3 ਇਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਜਾਨਵਰ ਅਤੇ ਅਕਾਸ਼ ਦੇ ਪੰਛੀ, - ਹਾਂ, ਸਮੁੰਦਰ ਦੀਆਂ ਮੱਛੀਆਂ ਵੀ ਖ਼ਤਮ ਹੋ ਜਾਣਗੀਆਂ!
עַל־כֵּ֣ן ׀ תֶּאֱבַ֣ל הָאָ֗רֶץ וְאֻמְלַל֙ כָּל־יוֹשֵׁ֣ב בָּ֔הּ בְּחַיַּ֥ת הַשָּׂדֶ֖ה וּבְע֣וֹף הַשָּׁמָ֑יִם וְגַם־דְּגֵ֥י הַיָּ֖ם יֵאָסֵֽפוּ׃
4 ਪਰ ਕੋਈ ਝਗੜਾ ਨਾ ਕਰੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ, ਜੋ ਜਾਜਕ ਨਾਲ ਝਗੜਦੇ ਹਨ।
אַ֥ךְ אִ֛ישׁ אַל־יָרֵ֖ב וְאַל־יוֹכַ֣ח אִ֑ישׁ וְעַמְּךָ֖ כִּמְרִיבֵ֥י כֹהֵֽן׃
5 ਦਿਨੇ ਤੂੰ ਠੋਕਰ ਖਾਵੇਂਗਾ, ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, ਅਤੇ ਮੈਂ ਤੇਰੀ ਮਾਤਾ ਦਾ ਨਾਸ ਕਰਾਂਗਾ।
וְכָשַׁלְתָּ֣ הַיּ֔וֹם וְכָשַׁ֧ל גַּם־נָבִ֛יא עִמְּךָ֖ לָ֑יְלָה וְדָמִ֖יתִי אִמֶּֽךָ׃
6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ।
נִדְמ֥וּ עַמִּ֖י מִבְּלִ֣י הַדָּ֑עַת כִּֽי־אַתָּ֞ה הַדַּ֣עַת מָאַ֗סְתָּ וְאֶמְאָֽסְאךָ֙ מִכַּהֵ֣ן לִ֔י וַתִּשְׁכַּח֙ תּוֹרַ֣ת אֱלֹהֶ֔יךָ אֶשְׁכַּ֥ח בָּנֶ֖יךָ גַּם־אָֽנִי׃
7 ਜਿਵੇਂ-ਜਿਵੇਂ ਉਹ ਵਧੇ ਤਿਵੇਂ-ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ, ਮੈਂ ਉਹਨਾਂ ਦੇ ਪਰਤਾਪ ਨੂੰ ਸ਼ਰਮਿੰਦਗੀ ਵਿੱਚ ਬਲਦ ਦਿਆਂਗਾ।
כְּרֻבָּ֖ם כֵּ֣ן חָֽטְאוּ־לִ֑י כְּבוֹדָ֖ם בְּקָל֥וֹן אָמִֽיר׃
8 ਉਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਉਹਨਾਂ ਦੀ ਬਦੀ ਨੂੰ ਚਾਹੁੰਦੇ ਹਨ।
חַטַּ֥את עַמִּ֖י יֹאכֵ֑לוּ וְאֶל־עֲוֺנָ֖ם יִשְׂא֥וּ נַפְשֽׁוֹ׃
9 ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ।
וְהָיָ֥ה כָעָ֖ם כַּכֹּהֵ֑ן וּפָקַדְתִּ֤י עָלָיו֙ דְּרָכָ֔יו וּמַעֲלָלָ֖יו אָשִׁ֥יב לֽוֹ׃
10 ੧੦ ਉਹ ਖਾਣਗੇ ਪਰ ਰੱਜਣਗੇ ਨਾ, ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ।
וְאָֽכְלוּ֙ וְלֹ֣א יִשְׂבָּ֔עוּ הִזְנ֖וּ וְלֹ֣א יִפְרֹ֑צוּ כִּֽי־אֶת־יְהוָ֥ה עָזְב֖וּ לִשְׁמֹֽר׃
11 ੧੧ ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।
זְנ֛וּת וְיַ֥יִן וְתִיר֖וֹשׁ יִֽקַּֽח־לֵֽב׃
12 ੧੨ ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ।
עַמִּי֙ בְּעֵצ֣וֹ יִשְׁאָ֔ל וּמַקְל֖וֹ יַגִּ֣יד ל֑וֹ כִּ֣י ר֤וּחַ זְנוּנִים֙ הִתְעָ֔ה וַיִּזְנ֖וּ מִתַּ֥חַת אֱלֹהֵיהֶֽם׃
13 ੧੩ ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ।
עַל־רָאשֵׁ֨י הֶהָרִ֜ים יְזַבֵּ֗חוּ וְעַל־הַגְּבָעוֹת֙ יְקַטֵּ֔רוּ תַּ֣חַת אַלּ֧וֹן וְלִבְנֶ֛ה וְאֵלָ֖ה כִּ֣י ט֣וֹב צִלָּ֑הּ עַל־כֵּ֗ן תִּזְנֶ֙ינָה֙ בְּנ֣וֹתֵיכֶ֔ם וְכַלּוֹתֵיכֶ֖ם תְּנָאַֽפְנָה׃
14 ੧੪ ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਉਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਉਹ ਹਰਾਮਕਾਰੀ ਕਰਨ, ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, ਅਤੇ ਦੇਵਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝਹੀਣ ਲੋਕ ਬਰਬਾਦ ਹੋ ਜਾਣਗੇ।
לֹֽא־אֶפְק֨וֹד עַל־בְּנוֹתֵיכֶ֜ם כִּ֣י תִזְנֶ֗ינָה וְעַל־כַּלּֽוֹתֵיכֶם֙ כִּ֣י תְנָאַ֔פְנָה כִּי־הֵם֙ עִם־הַזֹּנ֣וֹת יְפָרֵ֔דוּ וְעִם־הַקְּדֵשׁ֖וֹת יְזַבֵּ֑חוּ וְעָ֥ם לֹֽא־יָבִ֖ין יִלָּבֵֽט׃
15 ੧੫ ਭਾਵੇਂ, ਹੇ ਇਸਰਾਏਲ, ਤੂੰ ਵਿਭਚਾਰ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੈਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ।
אִם־זֹנֶ֤ה אַתָּה֙ יִשְׂרָאֵ֔ל אַל־יֶאְשַׁ֖ם יְהוּדָ֑ה וְאַל־תָּבֹ֣אוּ הַגִּלְגָּ֗ל וְאַֽל־תַּעֲלוּ֙ בֵּ֣ית אָ֔וֶן וְאַל־תִּשָּׁבְע֖וּ חַי־יְהוָֽה׃
16 ੧੬ ਜ਼ਿੱਦੀ ਵੱਛੇ ਵਾਂਗੂੰ ਇਸਰਾਏਲ ਜ਼ਿੱਦੀ ਹੈ, ਹੁਣ ਯਹੋਵਾਹ ਉਹਨਾਂ ਨੂੰ ਲੇਲੇ ਵਾਂਗੂੰ ਖੁੱਲ੍ਹੀ ਜੂਹ ਵਿੱਚ ਚਰਾਵੇਗਾ।
כִּ֚י כְּפָרָ֣ה סֹֽרֵרָ֔ה סָרַ֖ר יִשְׂרָאֵ֑ל עַתָּה֙ יִרְעֵ֣ם יְהוָ֔ה כְּכֶ֖בֶשׂ בַּמֶּרְחָֽב׃
17 ੧੭ ਇਫ਼ਰਾਈਮ ਬੁੱਤਾਂ ਨੂੰ ਜੱਫ਼ੀ ਪਾ ਬੈਠਾ ਹੈ, ਉਹ ਨੂੰ ਛੱਡ ਦਿਓ!
חֲב֧וּר עֲצַבִּ֛ים אֶפְרָ֖יִם הַֽנַּֽח־לֽוֹ׃
18 ੧੮ ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ, ਉਹ ਦੇ ਹਾਕਮ ਸ਼ਰਮਿੰਦਗੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ।
סָ֖ר סָבְאָ֑ם הַזְנֵ֣ה הִזְנ֔וּ אָהֲב֥וּ הֵב֛וּ קָל֖וֹן מָגִנֶּֽיהָ׃
19 ੧੯ ਇੱਕ ਹਵਾ ਨੇ ਉਹ ਨੂੰ ਆਪਣੇ ਪਰਾਂ ਵਿੱਚ ਵਲ੍ਹੇਟਿਆ ਹੈ, ਅਤੇ ਉਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ।
צָרַ֥ר ר֛וּחַ אוֹתָ֖הּ בִּכְנָפֶ֑יהָ וְיֵבֹ֖שׁוּ מִזִּבְחוֹתָֽם ס

< ਹੋਸ਼ੇਆ 4 >