< ਹੋਸ਼ੇਆ 9 >

1 ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ! ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ!
אַל־תִּשְׂמַח יִשְׂרָאֵל ׀ אֶל־גִּיל כָּֽעַמִּים כִּי זָנִיתָ מֵעַל אֱלֹהֶיךָ אָהַבְתָּ אֶתְנָן עַל כָּל־גָּרְנוֹת דָּגָֽן׃
2 ਪਿੜ ਅਤੇ ਚੁਬੱਚਾ ਉਹਨਾਂ ਨੂੰ ਨਾ ਪਾਲੇਗਾ, ਅਤੇ ਨਵੀਂ ਮੈਅ ਉਸ ਤੋਂ ਥੁੜ ਜਾਵੇਗੀ।
גֹּרֶן וָיֶקֶב לֹא יִרְעֵם וְתִירוֹשׁ יְכַחֶשׁ בָּֽהּ׃
3 ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਇਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਉਹ ਅੱਸ਼ੂਰ ਵਿੱਚ ਅਸ਼ੁੱਧ ਚੀਜ਼ਾਂ ਖਾਣਗੇ।
לֹא יֵשְׁבוּ בְּאֶרֶץ יְהוָה וְשָׁב אֶפְרַיִם מִצְרַיִם וּבְאַשּׁוּר טָמֵא יֹאכֵֽלוּ׃
4 ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ, ਉਹ ਉਸ ਨੂੰ ਪਸੰਦ ਨਾ ਆਉਣਗੇ, ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ, ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।
לֹא־יִסְּכוּ לַיהוָה ׀ יַיִן וְלֹא יֶֽעֶרְבוּ־לוֹ זִבְחֵיהֶם כְּלֶחֶם אוֹנִים לָהֶם כָּל־אֹכְלָיו יִטַמָּאוּ כִּֽי־לַחְמָם לְנַפְשָׁם לֹא יָבוֹא בֵּית יְהוָֽה׃
5 ਤੁਸੀਂ ਪਰਬਾਂ ਦੇ ਦਿਨ ਲਈ, ਅਤੇ ਯਹੋਵਾਹ ਦੇ ਪਰਬ ਦੇ ਦਿਨ ਲਈ ਕੀ ਕਰੋਗੇ?
מַֽה־תַּעֲשׂוּ לְיוֹם מוֹעֵד וּלְיוֹם חַג־יְהוָֽה׃
6 ਵੇਖੋ ਤਾਂ, ਉਹ ਬਰਬਾਦੀ ਤੋਂ ਚੱਲੇ ਗਏ, ਪਰ ਮਿਸਰ ਉਹਨਾਂ ਨੂੰ ਇਕੱਠਾ ਕਰੇਗਾ, ਮੋਫ਼ ਉਹਨਾਂ ਨੂੰ ਦਫ਼ਨ ਕਰੇਗਾ, ਉਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ, ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ, ਕੰਡੇ ਉਹਨਾਂ ਦੇ ਤੰਬੂਆਂ ਵਿੱਚ ਹੋਣਗੇ।
כִּֽי־הִנֵּה הָֽלְכוּ מִשֹּׁד מִצְרַיִם תְּקַבְּצֵם מֹף תְּקַבְּרֵם מַחְמַד לְכַסְפָּם קִמּוֹשׂ יִֽירָשֵׁם חוֹחַ בְּאָהֳלֵיהֶֽם׃
7 ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ।
בָּאוּ ׀ יְמֵי הַפְּקֻדָּה בָּאוּ יְמֵי הַשִׁלֻּם יֵדְעוּ יִשְׂרָאֵל אֱוִיל הַנָּבִיא מְשֻׁגָּע אִישׁ הָרוּחַ עַל רֹב עֲוֺנְךָ וְרַבָּה מַשְׂטֵמָֽה׃
8 ਇਫ਼ਰਾਈਮ ਮੇਰੇ ਪਰਮੇਸ਼ੁਰ ਨਾਲ ਪਹਿਰੇਦਾਰ ਹੈ, ਹੁਣ ਰਿਹਾ ਨਬੀ, - ਉਹ ਦੇ ਸਾਰੇ ਰਾਹਾਂ ਉੱਤੇ ਚਿੜ੍ਹੀਮਾਰ ਦਾ ਜਾਲ਼ ਹੈ, ਅਤੇ ਉਹ ਦੇ ਪਰਮੇਸ਼ੁਰ ਦੇ ਘਰ ਵਿੱਚ ਦੁਸ਼ਮਣੀ ਹੈ।
צֹפֶה אֶפְרַיִם עִם־אֱלֹהָי נָבִיא פַּח יָקוֹשׁ עַל־כָּל־דְּרָכָיו מַשְׂטֵמָה בְּבֵית אֱלֹהָֽיו׃
9 ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖ਼ਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਉਹ ਉਹਨਾਂ ਦੀ ਬਦੀ ਨੂੰ ਚੇਤੇ ਕਰੇਗਾ ਉਹ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ।
הֶעְמִֽיקוּ־שִׁחֵתוּ כִּימֵי הַגִּבְעָה יִזְכּוֹר עֲוֺנָם יִפְקוֹד חַטֹּאותָֽם׃
10 ੧੦ ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ, ਮੈਂ ਤੁਹਾਡੇ ਪੁਰਖਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਉਹ ਬਆਲ ਪਓਰ ਨੂੰ ਗਏ, ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨਮੋਹਣੇ ਵਾਂਗੂੰ ਘਿਣਾਉਣੇ ਹੋ ਗਏ।
כַּעֲנָבִים בַּמִּדְבָּר מָצָאתִי יִשְׂרָאֵל כְּבִכּוּרָה בִתְאֵנָה בְּרֵאשִׁיתָהּ רָאִיתִי אֲבֽוֹתֵיכֶם הֵמָּה בָּאוּ בַֽעַל־פְּעוֹר וַיִּנָּֽזְרוּ לַבֹּשֶׁת וַיִּהְיוּ שִׁקּוּצִים כְּאָהֳבָֽם׃
11 ੧੧ ਇਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, - ਨਾ ਜਣਨ, ਨਾ ਹਮਲ, ਨਾ ਗਰਭ!
אֶפְרַיִם כָּעוֹף יִתְעוֹפֵף כְּבוֹדָם מִלֵּדָה וּמִבֶּטֶן וּמֵהֵרָיֽוֹן׃
12 ੧੨ ਭਾਵੇਂ ਉਹ ਬੱਚੇ ਪਾਲਣ, ਮੈਂ ਉਹਨਾਂ ਨੂੰ ਔਂਤਰਾ ਕਰਾਂਗਾ, ਇੱਥੋਂ ਤੱਕ ਕਿ ਕੋਈ ਆਦਮੀ ਨਾ ਰਹੇ, ਅਤੇ ਹਾਏ ਉਹਨਾਂ ਨੂੰ ਜਦ ਮੈਂ ਉਹਨਾਂ ਤੋਂ ਦੂਰ ਹੋ ਜਾਂਵਾਂਗਾ!
כִּי אִם־יְגַדְּלוּ אֶת־בְּנֵיהֶם וְשִׁכַּלְתִּים מֵֽאָדָם כִּֽי־גַם־אוֹי לָהֶם בְּשׂוּרִי מֵהֶֽם׃
13 ੧੩ ਇਫ਼ਰਾਈਮ, ਜਿਵੇਂ ਮੈਂ ਸੂਰ ਨੂੰ ਵੇਖਿਆ, ਚੰਗੇ ਥਾਂ ਲਾਇਆ ਗਿਆ ਹੈ, ਪਰ ਇਫ਼ਰਾਈਮ ਆਪਣੇ ਪੁੱਤਰਾਂ ਨੂੰ ਵੱਢਣ ਵਾਲੇ ਲਈ ਬਾਹਰ ਲੈ ਜਾਵੇਗਾ!
אֶפְרַיִם כַּאֲשֶׁר־רָאִיתִי לְצוֹר שְׁתוּלָה בְנָוֶה וְאֶפְרַיִם לְהוֹצִיא אֶל־הֹרֵג בָּנָֽיו׃
14 ੧੪ ਹੇ ਯਹੋਵਾਹ, ਉਹਨਾਂ ਨੂੰ ਦੇ! ਤੂੰ ਕੀ ਦੇਵੇਂਗਾ? ਉਹਨਾਂ ਨੂੰ ਗਰਭਪਾਤ ਵਾਲੀ ਕੁੱਖ ਅਤੇ ਸੁੱਕੀਆਂ ਛਾਤੀਆਂ ਦੇ!
תֵּן־לָהֶם יְהוָה מַה־תִּתֵּן תֵּן־לָהֶם רֶחֶם מַשְׁכִּיל וְשָׁדַיִם צֹמְקִֽים׃
15 ੧੫ ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਉਹਨਾਂ ਨਾਲ ਘਿਣ ਕੀਤੀ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਉਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਉਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਉਹਨਾਂ ਦੇ ਸਾਰੇ ਹਾਕਮ ਬਾਗੀ ਹਨ।
כָּל־רָעָתָם בַּגִּלְגָּל כִּֽי־שָׁם שְׂנֵאתִים עַל רֹעַ מַֽעַלְלֵיהֶם מִבֵּיתִי אֲגָרְשֵׁם לֹא אוֹסֵף אַהֲבָתָם כָּל־שָׂרֵיהֶם סֹרְרִֽים׃
16 ੧੬ ਇਫ਼ਰਾਈਮ ਮਾਰਿਆ ਗਿਆ, ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ, ਜੇ ਉਹ ਜਣਨ ਵੀ, ਮੈਂ ਉਹਨਾਂ ਦੀਆਂ ਕੁੱਖਾਂ ਦੇ ਲਾਡਲਿਆਂ ਨੂੰ ਮਾਰ ਦਿਆਂਗਾ।
הֻכָּה אֶפְרַיִם שָׁרְשָׁם יָבֵשׁ פְּרִי בלי־בַֽל־יַעֲשׂוּן גַּם כִּי יֵֽלֵדוּן וְהֵמַתִּי מַחֲמַדֵּי בִטְנָֽם׃
17 ੧੭ ਮੇਰਾ ਪਰਮੇਸ਼ੁਰ ਉਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਉਹ ਉਸ ਦੀ ਨਹੀਂ ਸੁਣਦੇ, ਅਤੇ ਉਹ ਕੌਮਾਂ ਵਿੱਚ ਅਵਾਰਾ ਫਿਰਨਗੇ।
יִמְאָסֵם אֱלֹהַי כִּי לֹא שָׁמְעוּ לוֹ וְיִהְיוּ נֹדְדִים בַּגּוֹיִֽם׃

< ਹੋਸ਼ੇਆ 9 >