< ਯਸਾਯਾਹ 11 >

1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।
וְיָצָא חֹטֶר מִגֵּזַע יִשָׁי וְנֵצֶר מִשָּׁרָשָׁיו יִפְרֶֽה׃
2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
וְנָחָה עָלָיו רוּחַ יְהוָה רוּחַ חָכְמָה וּבִינָה רוּחַ עֵצָה וּגְבוּרָה רוּחַ דַּעַת וְיִרְאַת יְהוָֽה׃
3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
וַהֲרִיחוֹ בְּיִרְאַת יְהוָה וְלֹֽא־לְמַרְאֵה עֵינָיו יִשְׁפּוֹט וְלֹֽא־לְמִשְׁמַע אָזְנָיו יוֹכִֽיחַ׃
4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
וְשָׁפַט בְּצֶדֶק דַּלִּים וְהוֹכִיחַ בְּמִישׁוֹר לְעַנְוֵי־אָרֶץ וְהִֽכָּה־אֶרֶץ בְּשֵׁבֶט פִּיו וּבְרוּחַ שְׂפָתָיו יָמִית רָשָֽׁע׃
5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।
וְהָיָה צֶדֶק אֵזוֹר מָתְנָיו וְהָאֱמוּנָה אֵזוֹר חֲלָצָֽיו׃
6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
וְגָר זְאֵב עִם־כֶּבֶשׂ וְנָמֵר עִם־גְּדִי יִרְבָּץ וְעֵגֶל וּכְפִיר וּמְרִיא יַחְדָּו וְנַעַר קָטֹן נֹהֵג בָּֽם׃
7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
וּפָרָה וָדֹב תִּרְעֶינָה יַחְדָּו יִרְבְּצוּ יַלְדֵיהֶן וְאַרְיֵה כַּבָּקָר יֹֽאכַל־תֶּֽבֶן׃
8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
וְשִֽׁעֲשַׁע יוֹנֵק עַל־חֻר פָּתֶן וְעַל מְאוּרַת צִפְעוֹנִי גָּמוּל יָדוֹ הָדָֽה׃
9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
לֹֽא־יָרֵעוּ וְלֹֽא־יַשְׁחִיתוּ בְּכָל־הַר קָדְשִׁי כִּֽי־מָלְאָה הָאָרֶץ דֵּעָה אֶת־יְהוָה כַּמַּיִם לַיָּם מְכַסִּֽים׃
10 ੧੦ ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
וְהָיָה בַּיּוֹם הַהוּא שֹׁרֶשׁ יִשַׁי אֲשֶׁר עֹמֵד לְנֵס עַמִּים אֵלָיו גּוֹיִם יִדְרֹשׁוּ וְהָיְתָה מְנֻחָתוֹ כָּבֽוֹד׃
11 ੧੧ ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
וְהָיָה ׀ בַּיּוֹם הַהוּא יוֹסִיף אֲדֹנָי ׀ שֵׁנִית יָדוֹ לִקְנוֹת אֶת־שְׁאָר עַמּוֹ אֲשֶׁר יִשָּׁאֵר מֵאַשּׁוּר וּמִמִּצְרַיִם וּמִפַּתְרוֹס וּמִכּוּשׁ וּמֵעֵילָם וּמִשִּׁנְעָר וּמֵחֲמָת וּמֵאִיֵּי הַיָּֽם׃
12 ੧੨ ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।
וְנָשָׂא נֵס לַגּוֹיִם וְאָסַף נִדְחֵי יִשְׂרָאֵל וּנְפֻצוֹת יְהוּדָה יְקַבֵּץ מֵאַרְבַּע כַּנְפוֹת הָאָֽרֶץ׃
13 ੧੩ ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।
וְסָרָה קִנְאַת אֶפְרַיִם וְצֹרְרֵי יְהוּדָה יִכָּרֵתוּ אֶפְרַיִם לֹֽא־יְקַנֵּא אֶת־יְהוּדָה וִֽיהוּדָה לֹֽא־יָצֹר אֶת־אֶפְרָֽיִם׃
14 ੧੪ ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।
וְעָפוּ בְכָתֵף פְּלִשְׁתִּים יָמָּה יַחְדָּו יָבֹזּוּ אֶת־בְּנֵי־קֶדֶם אֱדוֹם וּמוֹאָב מִשְׁלוֹח יָדָם וּבְנֵי עַמּוֹן מִשְׁמַעְתָּֽם׃
15 ੧੫ ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।
וְהֶחֱרִים יְהוָה אֵת לְשׁוֹן יָם־מִצְרַיִם וְהֵנִיף יָדוֹ עַל־הַנָּהָר בַּעְיָם רוּחוֹ וְהִכָּהוּ לְשִׁבְעָה נְחָלִים וְהִדְרִיךְ בַּנְּעָלִֽים׃
16 ੧੬ ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।
וְהָיְתָה מְסִלָּה לִשְׁאָר עַמּוֹ אֲשֶׁר יִשָּׁאֵר מֵֽאַשּׁוּר כַּאֲשֶׁר הָֽיְתָה לְיִשְׂרָאֵל בְּיוֹם עֲלֹתוֹ מֵאֶרֶץ מִצְרָֽיִם׃

< ਯਸਾਯਾਹ 11 >