< ਯਸਾਯਾਹ 12 >

1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ। 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4 ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5 ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

< ਯਸਾਯਾਹ 12 >