< ਯਸਾਯਾਹ 21 >

1 ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।
Бреме пустињи на мору. Као вихори који пролазе на југ, тако ће доћи из пустиње, из земље страшне.
2 ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
Љута утвара јави ми се. Неверник неверу чини, пустошник пустоши; ходи, Еламе; опколи, Мидијо! Свему уздисању учинићу крај.
3 ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।
Зато су бедра моја пуна бола; муке ме обузеше као кад се мучи породиља; згурих се чујући, препадох се видећи.
4 ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।
Срце ми се смете, гроза ме подузе; ноћ милина мојих претвори ми се у страх.
5 ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।
Постави сто, стражар нека стражи; једи, пиј; устајте кнезови, мажите штитове.
6 ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।
Јер овако ми рече Господ: Иди, постави стражара да ти јави шта види.
7 ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!
И виде кола, и два реда коњика; кола с магарцима и кола с камилама; и пажаше добро великом пажњом.
8 ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
И повика као лав: Господару, ја стојим једнако на стражи дању, и стојим на стражи по сву ноћ.
9 ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।
И ево дођоше на колима људи, у два реда коњици. Тада повика и рече: Паде, паде Вавилон, и сви резани ликови богова његових разбише се о земљу.
10 ੧੦ ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।
Вршају мој, и пшенице гумна мог! Шта чух од Господа над војскама, Бога Израиљевог, јавих вам.
11 ੧੧ ਦੂਮਾਹ ਦੇ ਵਿਖੇ ਅਗੰਮ ਵਾਕ । ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
Бреме Думи. Виче к мени неко са Сира: Стражару! Шта би ноћас? Стражару! Шта би ноћас?
12 ੧੨ ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।
Стражар рече: Доћи ће јутро, али и ноћ; ако ћете тражити, тражите, вратите се, дођите.
13 ੧੩ ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।
Бреме арапској. По шумама у арапској ноћиваћете, путници дедански!
14 ੧੪ ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,
Изнесите воде пред жедне, који живите у земљи Теми, сретните с хлебом бегунца.
15 ੧੫ ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।
Јер ће бежати од мача, од мача голог, од лука запетог и од жестоког боја.
16 ੧੬ ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
Јер овако ми рече Господ: За годину, као што је година најамничка, нестаће све славе кидарске.
17 ੧੭ ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।
И што остане храбрих стрелаца синова кидарских, биће мало; јер Господ Бог Израиљев рече.

< ਯਸਾਯਾਹ 21 >