< ਯਸਾਯਾਹ 22 >

1 ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ । ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?
מַשָּׂא גֵּיא חִזָּיוֹן מַה־לָּךְ אֵפוֹא כִּֽי־עָלִית כֻּלָּךְ לַגַּגּֽוֹת׃
2 ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!
תְּשֻׁאוֹת ׀ מְלֵאָה עִיר הֽוֹמִיָּה קִרְיָה עַלִּיזָה חֲלָלַיִךְ לֹא חַלְלֵי־חֶרֶב וְלֹא מֵתֵי מִלְחָמָֽה׃
3 ਤੇਰੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਤੀਰ-ਅੰਦਾਜ਼ਾਂ ਤੋਂ ਫੜ੍ਹੇ ਗਏ, ਜਿੰਨੇ ਲੱਭ ਪਏ ਉਹ ਇਕੱਠੇ ਬੰਦੀ ਬਣਾਏ ਗਏ, ਭਾਵੇਂ ਉਹ ਦੂਰੋਂ ਹੀ ਭੱਜ ਗਏ ਸਨ।
כָּל־קְצִינַיִךְ נָֽדְדוּ־יַחַד מִקֶּשֶׁת אֻסָּרוּ כָּל־נִמְצָאַיִךְ אֻסְּרוּ יַחְדָּו מֵרָחוֹק בָּרָֽחוּ׃
4 ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ।
עַל־כֵּן אָמַרְתִּי שְׁעוּ מִנִּי אֲמָרֵר בַּבֶּכִי אַל־תָּאִיצוּ לְנַֽחֲמֵנִי עַל־שֹׁד בַּת־עַמִּֽי׃
5 ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ!
כִּי יוֹם מְהוּמָה וּמְבוּסָה וּמְבוּכָה לַֽאדֹנָי יְהוִה צְבָאוֹת בְּגֵיא חִזָּיוֹן מְקַרְקַר קִר וְשׁוֹעַ אֶל־הָהָֽר׃
6 ਏਲਾਮ ਨੇ ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ ਤਰਕਸ਼ ਚੁੱਕਿਆ ਹੈ, ਅਤੇ ਕੀਰ ਨੇ ਢਾਲ਼ ਨੰਗੀ ਕੀਤੀ।
וְעֵילָם נָשָׂא אַשְׁפָּה בְּרֶכֶב אָדָם פָּֽרָשִׁים וְקִיר עֵרָה מָגֵֽן׃
7 ਤੇਰੀਆਂ ਚੰਗੇਰੀਆਂ ਘਾਟੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਕਤਾਰ ਬੰਨ੍ਹੀ ਹੋਈ ਹੈ।
וַיְהִי מִבְחַר־עֲמָקַיִךְ מָלְאוּ רָכֶב וְהַפָּרָשִׁים שֹׁת שָׁתוּ הַשָּֽׁעְרָה׃
8 ਉਸ ਨੇ ਯਹੂਦਾਹ ਦਾ ਪੜਦਾ ਲਾਹ ਸੁੱਟਿਆ ਹੈ। ਉਸ ਦਿਨ ਤੂੰ ਜੰਗਲ ਦੇ ਮਹਿਲ ਵਿੱਚ ਸ਼ਸਤਰਾਂ ਉੱਤੇ ਗੌਰ ਕੀਤਾ
וַיְגַל אֵת מָסַךְ יְהוּדָה וַתַּבֵּט בַּיּוֹם הַהוּא אֶל־נֶשֶׁק בֵּית הַיָּֽעַר׃
9 ਅਤੇ ਤੁਸੀਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਉਹ ਬਹੁਤ ਸਨ ਅਤੇ ਤੁਸੀਂ ਹੇਠਲੇ ਤਲਾਬ ਦਾ ਪਾਣੀ ਇਕੱਠਾ ਕੀਤਾ।
וְאֵת בְּקִיעֵי עִיר־דָּוִד רְאִיתֶם כִּי־רָבּוּ וַֽתְּקַבְּצוּ אֶת־מֵי הַבְּרֵכָה הַתַּחְתּוֹנָֽה׃
10 ੧੦ ਤੁਸੀਂ ਯਰੂਸ਼ਲਮ ਦੇ ਘਰਾਂ ਦੀ ਗਿਣਤੀ ਕੀਤੀ ਅਤੇ ਘਰਾਂ ਨੂੰ ਢਾਹ ਸੁੱਟਿਆ ਤਾਂ ਜੋ ਸ਼ਹਿਰਪਨਾਹ ਨੂੰ ਪੱਕਾ ਕਰੋ।
וְאֶת־בָּתֵּי יְרוּשָׁלַ͏ִם סְפַרְתֶּם וַתִּתְֿצוּ הַבָּתִּים לְבַצֵּר הַחוֹמָֽה׃
11 ੧੧ ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ।
וּמִקְוָה ׀ עֲשִׂיתֶם בֵּין הַחֹמֹתַיִם לְמֵי הַבְּרֵכָה הַיְשָׁנָה וְלֹא הִבַּטְתֶּם אֶל־עֹשֶׂיהָ וְיֹצְרָהּ מֵֽרָחוֹק לֹא רְאִיתֶֽם׃
12 ੧੨ ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
וַיִּקְרָא אֲדֹנָי יְהוִה צְבָאוֹת בַּיּוֹם הַהוּא לִבְכִי וּלְמִסְפֵּד וּלְקָרְחָה וְלַחֲגֹר שָֽׂק׃
13 ੧੩ ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।
וְהִנֵּה ׀ שָׂשׂוֹן וְשִׂמְחָה הָרֹג ׀ בָּקָר וְשָׁחֹט צֹאן אָכֹל בָּשָׂר וְשָׁתוֹת יָיִן אָכוֹל וְשָׁתוֹ כִּי מָחָר נָמֽוּת׃
14 ੧੪ ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ।
וְנִגְלָה בְאָזְנָי יְהוָה צְבָאוֹת אִם־יְכֻפַּר הֶעָוֺן הַזֶּה לָכֶם עַד־תְּמֻתוּן אָמַר אֲדֹנָי יְהוִה צְבָאֽוֹת׃
15 ੧੫ ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ,
כֹּה אָמַר אֲדֹנָי יְהוִה צְבָאוֹת לֶךְ־בֹּא אֶל־הַסֹּכֵן הַזֶּה עַל־שֶׁבְנָא אֲשֶׁר עַל־הַבָּֽיִת׃
16 ੧੬ ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰਾ ਕੌਣ ਹੈ? ਜੋ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ!
מַה־לְּךָ פֹה וּמִי לְךָ פֹה כִּֽי־חָצַבְתָּ לְּךָ פֹּה קָבֶר חֹצְבִי מָרוֹם קִבְרוֹ חֹקְקִי בַסֶּלַע מִשְׁכָּן לֽוֹ׃
17 ੧੭ ਵੇਖ, ਹੇ ਸੂਰਮੇ, ਯਹੋਵਾਹ ਤੈਨੂੰ ਘੁੱਟ ਕੇ ਫੜ੍ਹੇਗਾ ਅਤੇ ਵਗਾਹ ਕੇ ਸੁੱਟ ਦੇਵੇਗਾ!
הִנֵּה יְהוָה מְטַלְטֶלְךָ טַלְטֵלָה גָּבֶר וְעֹטְךָ עָטֹֽה׃
18 ੧੮ ਉਹ ਜ਼ੋਰ ਨਾਲ ਘੁਮਾ-ਘੁਮਾ ਕੇ ਤੈਨੂੰ ਖਿੱਦੋ ਵਾਂਗੂੰ ਖੁੱਲ੍ਹੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਹੀ ਤੇਰੇ ਸ਼ਾਨਦਾਰ ਰਥ ਪਏ ਰਹਿਣਗੇ, ਹੇ ਤੂੰ ਜੋ ਆਪਣੇ ਮਾਲਕ ਦੇ ਘਰ ਦੀ ਸ਼ਰਮਿੰਦਗੀ ਦਾ ਕਾਰਨ ਹੈਂ!
צָנוֹף יִצְנָפְךָ צְנֵפָה כַּדּוּר אֶל־אֶרֶץ רַחֲבַת יָדָיִם שָׁמָּה תָמוּת וְשָׁמָּה מַרְכְּבוֹת כְּבוֹדֶךָ קְלוֹן בֵּית אֲדֹנֶֽיךָ׃
19 ੧੯ ਮੈਂ ਤੈਨੂੰ ਤੇਰੇ ਅਹੁਦੇ ਤੋਂ ਹਟਾ ਦਿਆਂਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਂਗਾ।
וַהֲדַפְתִּיךָ מִמַּצָּבֶךָ וּמִמַּעֲמָֽדְךָ יֶהֶרְסֶֽךָ׃
20 ੨੦ ਯਹੋਵਾਹ ਨੇ ਸ਼ਬਨਾ ਨੂੰ ਆਖਿਆ, ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ
וְהָיָה בַּיּוֹם הַהוּא וְקָרָאתִי לְעַבְדִּי לְאֶלְיָקִים בֶּן־חִלְקִיָּֽהוּ׃
21 ੨੧ ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।
וְהִלְבַּשְׁתִּיו כֻּתָּנְתֶּךָ וְאַבְנֵֽטְךָ אֲחַזְּקֶנּוּ וּמֶֽמְשֶׁלְתְּךָ אֶתֵּן בְּיָדוֹ וְהָיָה לְאָב לְיוֹשֵׁב יְרוּשָׁלַ͏ִם וּלְבֵית יְהוּדָֽה׃
22 ੨੨ ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੋਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੋਲ੍ਹ ਨਾ ਸਕੇਗਾ।
וְנָתַתִּי מַפְתֵּחַ בֵּית־דָּוִד עַל־שִׁכְמוֹ וּפָתַח וְאֵין סֹגֵר וְסָגַר וְאֵין פֹּתֵֽחַ׃
23 ੨੩ ਮੈਂ ਉਹ ਨੂੰ ਕੀਲੇ ਵਾਂਗੂੰ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ।
וּתְקַעְתִּיו יָתֵד בְּמָקוֹם נֶאֱמָן וְהָיָה לְכִסֵּא כָבוֹד לְבֵית אָבִֽיו׃
24 ੨੪ ਅਤੇ ਉਹ ਉਸ ਦੇ ਉੱਤੇ ਉਸ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਦੇਣਗੇ ਅਰਥਾਤ ਬਾਲ ਬੱਚੇ, ਸਾਰੇ ਛੋਟੇ ਭਾਂਡੇ ਕਟੋਰਿਆਂ ਤੋਂ ਲੈ ਕੇ ਸਾਰੀਆਂ ਗਾਗਰਾਂ ਤੱਕ।
וְתָלוּ עָלָיו כֹּל ׀ כְּבוֹד בֵּית־אָבִיו הַצֶּֽאֱצָאִים וְהַצְּפִעוֹת כֹּל כְּלֵי הַקָּטָן מִכְּלֵי הָֽאַגָּנוֹת וְעַד כָּל־כְּלֵי הַנְּבָלִֽים׃
25 ੨੫ ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।
בַּיּוֹם הַהוּא נְאֻם יְהוָה צְבָאוֹת תָּמוּשׁ הַיָּתֵד הַתְּקוּעָה בְּמָקוֹם נֶאֱמָן וְנִגְדְּעָה וְנָפְלָה וְנִכְרַת הַמַּשָּׂא אֲשֶׁר־עָלֶיהָ כִּי יְהוָה דִּבֵּֽר׃

< ਯਸਾਯਾਹ 22 >