< ਯਸਾਯਾਹ 26 >

1 ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ।
Тада ће се певати ова песма у земљи Јудиној: Имамо тврд град; зидови су и опкоп спасење.
2 ਫਾਟਕ ਖੋਲ੍ਹੋ! ਤਾਂ ਜੋ ਉਹ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਣਾ ਕਰਦੀ ਹੈ ਅੰਦਰ ਆਵੇ।
Отворите врата да уђе народ праведни, који држи веру.
3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
Ко се Тебе држи, чуваш га једнако у миру, јер се у Тебе узда.
4 ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।
Уздајте се у Господа довека, јер је Господ Господ Вечна стена.
5 ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ।
Јер понижује оне који наставају на висини, град високи обара, обара га на земљу, обраћа га у прах.
6 ਉਹ ਪੈਰਾਂ ਨਾਲ, ਸਗੋਂ ਮਸਕੀਨਾਂ ਅਤੇ ਗਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।
Те га гази нога, ноге убогих, стопала невољних.
7 ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।
Пут је праведнику прав, Ти равниш стазу праведноме.
8 ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ।
И на путу судова Твојих, Господе, чекамо Те; Твоје име и Твој спомен жуди душа.
9 ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।
Душом својом жудим Тебе ноћу, и духом својим што је у мени тражим Те јутром; јер кад су судови Твоји на земљи, уче се правди који живе у васиљеној.
10 ੧੦ ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ।
Ако се и помилује безбожник, не учи се правди, у земљи најправеднијој чини безакоње и не гледа на величанство Господње.
11 ੧੧ ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
Господе! Рука је Твоја високо подигнута, а они не виде; видеће и посрамиће се од ревности за народ, и огањ ће прождрети непријатеље Твоје.
12 ੧੨ ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।
Господе! Нама ћеш дати мир, јер сва дела наша Ти си нам учинио.
13 ੧੩ ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ।
Господе Боже наш, господарише над нама господари други осим Тебе, али само Тобом помињемо име Твоје.
14 ੧੪ ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।
Помреше, неће оживети, мртви будући неће устати, јер си их Ти походио и истребио, затро сваки спомен њихов.
15 ੧੫ ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ।
Господе, умножио си народ, умножио си народ и прославио си се, али си их загнао на све крајеве земаљске.
16 ੧੬ ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।
Господе, у невољи тражише Те, и зваше покорну молитву кад си их карао.
17 ੧੭ ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!
Као трудна жена кад хоће да се породи па се мучи и виче од бола, такви бејасмо ми пред Тобом, Господе!
18 ੧੮ ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਜਾਣੋ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।
Затруднесмо, мучисмо се да родимо, и као да родисмо ветар, никако не помогосмо земљи, нити падоше који живе у васиљеној.
19 ੧੯ ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।
Оживеће мртви твоји, и моје ће мртво тело устати. Пробудите се, и певајте који станујете у праху; јер је Твоја роса роса на трави, и земља ће изметнути мртваце.
20 ੨੦ ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।
Хајде народе мој, уђи у клети своје, и закључај врата своја за собом, прикриј се зачас, докле прође гнев.
21 ੨੧ ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।
Јер, гле, Господ излази из места свог да походи становнике земаљске за безакоње њихово, и земља ће открити крв своју нити ће више покривати побијене своје.

< ਯਸਾਯਾਹ 26 >