< ਯਸਾਯਾਹ 34 >

1 ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ!
קִרְבוּ גוֹיִם לִשְׁמֹעַ וּלְאֻמִּים הַקְשִׁיבוּ תִּשְׁמַע הָאָרֶץ וּמְלֹאָהּ תֵּבֵל וְכָל־צֶאֱצָאֶֽיהָ׃
2 ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਢੇ ਜਾਣ ਲਈ ਦੇ ਦਿੱਤਾ ਹੈ।
כִּי קֶצֶף לַֽיהוָה עַל־כָּל־הַגּוֹיִם וְחֵמָה עַל־כָּל־צְבָאָם הֶחֱרִימָם נְתָנָם לַטָּֽבַח׃
3 ਉਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ, ਉਹਨਾਂ ਦੀਆਂ ਲੋਥਾਂ ਤੋਂ ਸੜਿਆਂਧ ਉੱਠੇਗੀ, ਅਤੇ ਪਰਬਤ ਉਹਨਾਂ ਦੇ ਲਹੂ ਨਾਲ ਡੁੱਬ ਜਾਣਗੇ।
וְחַלְלֵיהֶם יֻשְׁלָכוּ וּפִגְרֵיהֶם יַעֲלֶה בָאְשָׁם וְנָמַסּוּ הָרִים מִדָּמָֽם׃
4 ਅਕਾਸ਼ ਦੇ ਸਾਰੇ ਮੰਡਲ ਖ਼ਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ।
וְנָמַקּוּ כָּל־צְבָא הַשָּׁמַיִם וְנָגֹלּוּ כַסֵּפֶר הַשָּׁמָיִם וְכָל־צְבָאָם יִבּוֹל כִּנְבֹל עָלֶה מִגֶּפֶן וּכְנֹבֶלֶת מִתְּאֵנָֽה׃
5 ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੇ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ।
כִּֽי־רִוְּתָה בַשָּׁמַיִם חַרְבִּי הִנֵּה עַל־אֱדוֹם תֵּרֵד וְעַל־עַם חֶרְמִי לְמִשְׁפָּֽט׃
6 ਯਹੋਵਾਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।
חֶרֶב לַיהוָה מָלְאָה דָם הֻדַּשְׁנָה מֵחֵלֶב מִדַּם כָּרִים וְעַתּוּדִים מֵחֵלֶב כִּלְיוֹת אֵילִים כִּי זֶבַח לַֽיהוָה בְּבָצְרָה וְטֶבַח גָּדוֹל בְּאֶרֶץ אֱדֽוֹם׃
7 ਜੰਗਲੀ ਸਾਨ੍ਹ, ਵੱਛੇ ਅਤੇ ਬਲ਼ਦ ਮਾਰੇ ਜਾਣਗੇ, ਉਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਉਹਨਾਂ ਦੀ ਧੂੜ ਚਰਬੀ ਨਾਲ ਚਿਕਣੀ ਹੋ ਜਾਵੇਗੀ।
וְיָרְדוּ רְאֵמִים עִמָּם וּפָרִים עִם־אַבִּירִים וְרִוְּתָה אַרְצָם מִדָּם וַעֲפָרָם מֵחֵלֶב יְדֻשָּֽׁן׃
8 ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।
כִּי יוֹם נָקָם לַֽיהוָה שְׁנַת שִׁלּוּמִים לְרִיב צִיּֽוֹן׃
9 ਉਹ ਦੀਆਂ ਨਦੀਆਂ ਰਾਲ ਬਣ ਜਾਣਗੀਆਂ, ਉਹ ਦੀ ਖ਼ਾਕ, ਗੰਧਕ, ਅਤੇ ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ।
וְנֶהֶפְכוּ נְחָלֶיהָ לְזֶפֶת וַעֲפָרָהּ לְגָפְרִית וְהָיְתָה אַרְצָהּ לְזֶפֶת בֹּעֵרָֽה׃
10 ੧੦ ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।
לַיְלָה וְיוֹמָם לֹא תִכְבֶּה לְעוֹלָם יַעֲלֶה עֲשָׁנָהּ מִדּוֹר לָדוֹר תֶּחֱרָב לְנֵצַח נְצָחִים אֵין עֹבֵר בָּֽהּ׃
11 ੧੧ ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਤੇ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜ਼ਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।
וִירֵשׁוּהָ קָאַת וְקִפּוֹד וְיַנְשׁוֹף וְעֹרֵב יִשְׁכְּנוּ־בָהּ וְנָטָה עָלֶיהָ קַֽו־תֹהוּ וְאַבְנֵי־בֹֽהוּ׃
12 ੧੨ ਉਹ ਦੇ ਪਤਵੰਤ ਉਹ ਨੂੰ “ਅਲੋਪ ਰਾਜ” ਸੱਦਣਗੇ, ਅਤੇ ਉਹ ਦੇ ਸਾਰੇ ਹਾਕਮ, ਨਾ ਹੋਇਆਂ ਜਿਹੇ ਹੋਣਗੇ।
חֹרֶיהָ וְאֵֽין־שָׁם מְלוּכָה יִקְרָאוּ וְכָל־שָׂרֶיהָ יִהְיוּ אָֽפֶס׃
13 ੧੩ ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰਮੁਰਗ ਦਾ ਵਿਹੜਾ ਹੋਵੇਗਾ।
וְעָלְתָה אַרְמְנֹתֶיהָ סִירִים קִמּוֹשׂ וָחוֹחַ בְּמִבְצָרֶיהָ וְהָיְתָה נְוֵה תַנִּים חָצִיר לִבְנוֹת יַעֲנָֽה׃
14 ੧੪ ਜੰਗਲੀ ਜਾਨਵਰ ਬਿੱਜੂਆਂ ਨਾਲ ਮਿਲਣਗੇ, ਜੰਗਲੀ ਬੱਕਰਾ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਚਮਗਿੱਦੜ ਉੱਥੇ ਟਿਕੇਗਾ, ਅਤੇ ਆਪਣੇ ਲਈ ਅਰਾਮ ਦਾ ਥਾਂ ਪਵੇਗਾ।
וּפָגְשׁוּ צִיִּים אֶת־אִיִּים וְשָׂעִיר עַל־רֵעֵהוּ יִקְרָא אַךְ־שָׁם הִרְגִּיעָה לִּילִית וּמָצְאָה לָהּ מָנֽוֹחַ׃
15 ੧੫ ਉੱਥੇ ਮਾਦਾ ਉੱਲੂ ਆਲ੍ਹਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਖੰਭਾਂ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ ਹਰੇਕ ਆਪਣੇ ਨਰ ਨਾਲ।
שָׁמָּה קִנְּנָה קִפּוֹז וַתְּמַלֵּט וּבָקְעָה וְדָגְרָה בְצִלָּהּ אַךְ־שָׁם נִקְבְּצוּ דַיּוֹת אִשָּׁה רְעוּתָֽהּ׃
16 ੧੬ ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।
דִּרְשׁוּ מֵֽעַל־סֵפֶר יְהוָה וּֽקְרָאוּ אַחַת מֵהֵנָּה לֹא נֶעְדָּרָה אִשָּׁה רְעוּתָהּ לֹא פָקָדוּ כִּֽי־פִי הוּא צִוָּה וְרוּחוֹ הוּא קִבְּצָֽן׃
17 ੧੭ ਉਸੇ ਨੇ ਉਹਨਾਂ ਦਾ ਹਿੱਸਾ ਠਹਿਰਾਇਆ ਹੈ, ਅਤੇ ਉਸੇ ਦੇ ਹੱਥ ਨੇ ਉਹਨਾਂ ਲਈ ਦੇਸ ਨੂੰ ਜ਼ਰੀਬ ਨਾਲ ਵੰਡਿਆ। ਉਹ ਸਦਾ ਤੱਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਉਹ ਉਸ ਵਿੱਚ ਵੱਸਣਗੇ।
וְהֽוּא־הִפִּיל לָהֶן גּוֹרָל וְיָדוֹ חִלְּקַתָּה לָהֶם בַּקָּו עַד־עוֹלָם יִֽירָשׁוּהָ לְדוֹר וָדוֹר יִשְׁכְּנוּ־בָֽהּ׃

< ਯਸਾਯਾਹ 34 >