< ਯਸਾਯਾਹ 41 >

1 ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।
הַחֲרִישׁוּ אֵלַי אִיִּים וּלְאֻמִּים יַחֲלִיפוּ כֹחַ יִגְּשׁוּ אָז יְדַבֵּרוּ יַחְדָּו לַמִּשְׁפָּט נִקְרָֽבָה׃
2 ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।
מִי הֵעִיר מִמִּזְרָח צֶדֶק יִקְרָאֵהוּ לְרַגְלוֹ יִתֵּן לְפָנָיו גּוֹיִם וּמְלָכִים יַרְדְּ יִתֵּן כֶּֽעָפָר חַרְבּוֹ כְּקַשׁ נִדָּף קַשְׁתּֽוֹ׃
3 ਉਹ ਉਹਨਾਂ ਦਾ ਪਿੱਛਾ ਕਰਦਾ ਹੈ, ਉਹ ਸ਼ਾਂਤੀ ਨਾਲ ਉਸ ਰਾਹ ਤੋਂ ਲੰਘ ਜਾਂਦਾ ਹੈ, ਜਿਸ ਦੇ ਉੱਤੇ ਉਸ ਦੇ ਪੈਰ ਨਹੀਂ ਗਏ ਸਨ।
יִרְדְּפֵם יַעֲבוֹר שָׁלוֹם אֹרַח בְּרַגְלָיו לֹא יָבֽוֹא׃
4 ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ!
מִֽי־פָעַל וְעָשָׂה קֹרֵא הַדֹּרוֹת מֵרֹאשׁ אֲנִי יְהוָה רִאשׁוֹן וְאֶת־אַחֲרֹנִים אֲנִי־הֽוּא׃
5 ਟਾਪੂਆਂ ਨੇ ਵੇਖਿਆ ਅਤੇ ਡਰ ਗਏ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਉਹ ਨੇੜੇ ਹੋ ਕੇ ਅੱਗੇ ਆਉਂਦੇ ਹਨ।
רָאוּ אִיִּים וְיִירָאוּ קְצוֹת הָאָרֶץ יֶחֱרָדוּ קָרְבוּ וַיֶּאֱתָיֽוּן׃
6 ਹਰੇਕ ਆਪਣੇ ਗੁਆਂਢੀ ਦੀ ਸਹਾਇਤਾ ਕਰਦਾ ਹੈ, ਅਤੇ ਆਪਣੇ ਭਰਾ ਨੂੰ ਆਖਦਾ ਹੈ, ਹੌਂਸਲਾ ਰੱਖ!
אִישׁ אֶת־רֵעֵהוּ יַעְזֹרוּ וּלְאָחִיו יֹאמַר חֲזָֽק׃
7 ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਕਿੱਲਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ।
וַיְחַזֵּק חָרָשׁ אֶת־צֹרֵף מַחֲלִיק פַּטִּישׁ אֶת־הוֹלֶם פָּעַם אֹמֵר לַדֶּבֶק טוֹב הוּא וַיְחַזְּקֵהוּ בְמַסְמְרִים לֹא יִמּֽוֹט׃
8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
וְאַתָּה יִשְׂרָאֵל עַבְדִּי יַעֲקֹב אֲשֶׁר בְּחַרְתִּיךָ זֶרַע אַבְרָהָם אֹהֲבִֽי׃
9 ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ।
אֲשֶׁר הֶחֱזַקְתִּיךָ מִקְצוֹת הָאָרֶץ וּמֵאֲצִילֶיהָ קְרָאתִיךָ וָאֹמַר לְךָ עַבְדִּי־אַתָּה בְּחַרְתִּיךָ וְלֹא מְאַסְתִּֽיךָ׃
10 ੧੦ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
אַל־תִּירָא כִּי עִמְּךָ־אָנִי אַל־תִּשְׁתָּע כִּֽי־אֲנִי אֱלֹהֶיךָ אִמַּצְתִּיךָ אַף־עֲזַרְתִּיךָ אַף־תְּמַכְתִּיךָ בִּימִין צִדְקִֽי׃
11 ੧੧ ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।
הֵן יֵבֹשׁוּ וְיִכָּלְמוּ כֹּל הַנֶּחֱרִים בָּךְ יִֽהְיוּ כְאַיִן וְיֹאבְדוּ אַנְשֵׁי רִיבֶֽךָ׃
12 ੧੨ ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਹੀਂ। ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ!
תְּבַקְשֵׁם וְלֹא תִמְצָאֵם אַנְשֵׁי מַצֻּתֶךָ יִהְיוּ כְאַיִן וּכְאֶפֶס אַנְשֵׁי מִלְחַמְתֶּֽךָ׃
13 ੧੩ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।
כִּי אֲנִי יְהוָה אֱלֹהֶיךָ מַחֲזִיק יְמִינֶךָ הָאֹמֵר לְךָ אַל־תִּירָא אֲנִי עֲזַרְתִּֽיךָ׃
14 ੧੪ ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।
אַל־תִּֽירְאִי תּוֹלַעַת יַֽעֲקֹב מְתֵי יִשְׂרָאֵל אֲנִי עֲזַרְתִּיךְ נְאֻם־יְהוָה וְגֹאֲלֵךְ קְדוֹשׁ יִשְׂרָאֵֽל׃
15 ੧੫ ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।
הִנֵּה שַׂמְתִּיךְ לְמוֹרַג חָרוּץ חָדָשׁ בַּעַל פִּֽיפִיּוֹת תָּדוּשׁ הָרִים וְתָדֹק וּגְבָעוֹת כַּמֹּץ תָּשִֽׂים׃
16 ੧੬ ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ।
תִּזְרֵם וְרוּחַ תִּשָּׂאֵם וּסְעָרָה תָּפִיץ אוֹתָם וְאַתָּה תָּגִיל בַּֽיהוָה בִּקְדוֹשׁ יִשְׂרָאֵל תִּתְהַלָּֽל׃
17 ੧੭ ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
הָעֲנִיִּים וְהָאֶבְיוֹנִים מְבַקְשִׁים מַיִם וָאַיִן לְשׁוֹנָם בַּצָּמָא נָשָׁתָּה אֲנִי יְהוָה אֶעֱנֵם אֱלֹהֵי יִשְׂרָאֵל לֹא אֶעֶזְבֵֽם׃
18 ੧੮ ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।
אֶפְתַּח עַל־שְׁפָיִים נְהָרוֹת וּבְתוֹךְ בְּקָעוֹת מַעְיָנוֹת אָשִׂים מִדְבָּר לַאֲגַם־מַיִם וְאֶרֶץ צִיָּה לְמוֹצָאֵי מָֽיִם׃
19 ੧੯ ਮੈਂ ਉਜਾੜ ਵਿੱਚ ਦਿਆਰ ਅਤੇ ਬਬੂਲ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮੈਦਾਨ ਵਿੱਚ ਸਰੂ, ਚੀਲ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ।
אֶתֵּן בַּמִּדְבָּר אֶרֶז שִׁטָּה וַהֲדַס וְעֵץ שָׁמֶן אָשִׂים בָּעֲרָבָה בְּרוֹשׁ תִּדְהָר וּתְאַשּׁוּר יַחְדָּֽו׃
20 ੨੦ ਤਾਂ ਜੋ ਲੋਕ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਤੇ ਸਮਝਣ ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਸਿਰਜਿਆ ਹੈ।
לְמַעַן יִרְאוּ וְיֵדְעוּ וְיָשִׂימוּ וְיַשְׂכִּילוּ יַחְדָּו כִּי יַד־יְהוָה עָשְׂתָה זֹּאת וּקְדוֹשׁ יִשְׂרָאֵל בְּרָאָֽהּ׃
21 ੨੧ ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ।
קָרְבוּ רִֽיבְכֶם יֹאמַר יְהוָה הַגִּישׁוּ עֲצֻמוֹתֵיכֶם יֹאמַר מֶלֶךְ יַעֲקֹֽב׃
22 ੨੨ ਉਹ ਮੂਰਤੀਆਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਜੋ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ। ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ।
יַגִּישׁוּ וְיַגִּידוּ לָנוּ אֵת אֲשֶׁר תִּקְרֶינָה הָרִאשֹׁנוֹת ׀ מָה הֵנָּה הַגִּידוּ וְנָשִׂימָה לִבֵּנוּ וְנֵדְעָה אַחֲרִיתָן אוֹ הַבָּאוֹת הַשְׁמִיעֻֽנוּ׃
23 ੨੩ ਤੁਸੀਂ ਸਾਨੂੰ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦੇਵਤੇ ਹੋ, ਹਾਂ, ਭਲਿਆਈ ਜਾਂ ਬੁਰਿਆਈ ਕੁਝ ਤਾਂ ਕਰੋ, ਤਾਂ ਜੋ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!
הַגִּידוּ הָאֹתִיּוֹת לְאָחוֹר וְנֵדְעָה כִּי אֱלֹהִים אַתֶּם אַף־תֵּיטִיבוּ וְתָרֵעוּ וְנִשְׁתָּעָה ונרא וְנִרְאֶה יַחְדָּֽו׃
24 ੨੪ ਵੇਖੋ, ਤੁਸੀਂ ਕੁਝ ਵੀ ਨਹੀਂ, ਅਤੇ ਤੁਹਾਡੇ ਕੰਮ ਫੋਕਟ ਜਿਹੇ ਹਨ! ਜੋ ਤੈਨੂੰ ਚੁਣਦਾ ਹੈ ਉਹ ਘਿਣਾਉਣਾ ਹੈ।
הֵן־אַתֶּם מֵאַיִן וּפָעָלְכֶם מֵאָפַע תּוֹעֵבָה יִבְחַר בָּכֶֽם׃
25 ੨੫ ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ।
הַעִירוֹתִי מִצָּפוֹן וַיַּאת מִמִּזְרַח־שֶׁמֶשׁ יִקְרָא בִשְׁמִי וְיָבֹא סְגָנִים כְּמוֹ־חֹמֶר וּכְמוֹ יוֹצֵר יִרְמָס־טִֽיט׃
26 ੨੬ ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।
מִֽי־הִגִּיד מֵרֹאשׁ וְנֵדָעָה וּמִלְּפָנִים וְנֹאמַר צַדִּיק אַף אֵין־מַגִּיד אַף אֵין מַשְׁמִיעַ אַף אֵין־שֹׁמֵעַ אִמְרֵיכֶֽם׃
27 ੨੭ ਮੈਂ ਹੀ ਪਹਿਲਾ ਸੀ, ਜਿਸ ਨੇ ਸੀਯੋਨ ਨੂੰ ਆਖਿਆ, - ਵੇਖ, ਉਹਨਾਂ ਨੂੰ ਵੇਖ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ਖਬਰੀ ਦੇਣ ਵਾਲਾ ਬਖ਼ਸ਼ਿਆ।
רִאשׁוֹן לְצִיּוֹן הִנֵּה הִנָּם וְלִירוּשָׁלַ͏ִם מְבַשֵּׂר אֶתֵּֽן׃
28 ੨੮ ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਇਹਨਾਂ ਦੇ ਵਿੱਚ ਕੋਈ ਸਲਾਹਕਾਰ ਨਹੀਂ, ਕਿ ਜਦ ਮੈਂ ਉਹਨਾਂ ਤੋਂ ਪੁੱਛਾਂ ਤਾਂ ਉਹ ਅੱਗੋਂ ਮੈਨੂੰ ਜਵਾਬ ਦੇਣ।
וְאֵרֶא וְאֵין אִישׁ וּמֵאֵלֶּה וְאֵין יוֹעֵץ וְאֶשְׁאָלֵם וְיָשִׁיבוּ דָבָֽר׃
29 ੨੯ ਵੇਖੋ, ਉਹ ਸਭ ਦੇ ਸਭ ਵਿਅਰਥ ਹਨ, ਉਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਅਤੇ ਫੋਕਟ ਹੀ ਹਨ।
הֵן כֻּלָּם אָוֶן אֶפֶס מַעֲשֵׂיהֶם רוּחַ וָתֹהוּ נִסְכֵּיהֶֽם׃

< ਯਸਾਯਾਹ 41 >