< ਯਸਾਯਾਹ 43 >

1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।
ئێستاش یەزدان ئەمە دەفەرموێت، بەدیهێنەرت، ئەی یاقوب، شێوەکێشت، ئەی ئیسرائیل: «مەترسە، چونکە تۆم کڕیوەتەوە، بە ناوی خۆتەوە بانگم کردوویت، تۆ هی منیت.
2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
کە بەناو ئاودا بپەڕیتەوە، من لەگەڵتدام، بەناو ڕووبارەکانیشدا، نوقومت ناکەن. بەناو ئاگردا بڕۆیت، داغ نابیت، بڵێسەش ناتسووتێنێت،
3 ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।
چونکە من یەزدانم، خودای تۆم، پیرۆزەکەی ئیسرائیل، ڕزگارکەری تۆ. میسرم کردووە بە کەفارەتی تۆ، کوش و سەبا لە جێی تۆ.
4 ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।
لەبەر ئەوەی تۆ بەنرخ بوویت لەلام، سەنگین بوویت و من خۆشم ویستیت، لە جێی تۆ خەڵکی دەدەم، لە جیاتی گیانت نەتەوەکان.
5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।
مەترسە، چونکە من لەگەڵتدام. لە ڕۆژهەڵاتەوە نەوەکانت دەهێنم و لە ڕۆژئاواوە کۆت دەکەمەوە.
6 ਮੈਂ ਉੱਤਰ ਨੂੰ ਆਖਾਂਗਾ, ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
بە باکوور دەڵێم:”بیاندەرێ!“و بە باشووریش:”مەیانگرە!“کوڕانم لە دوورەوە بهێنە و کچانم لەوپەڕی زەوییەوە.
7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।
هەموو ئەوانەی بە ناوی منەوە بانگ دەکرێن، بۆ شکۆمەندیی خۆم بەدیم هێناون، شێوەم کێشاون و دروستم کردوون.»
8 ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲ਼ਿਆਂ ਨੂੰ ਬਾਹਰ ਲਿਆ।
دەریبخە ئەو گەلەی کوێرە، بەڵام چاوی هەیە، کەڕە، بەڵام گوێی هەیە.
9 ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ।
با هەموو نەتەوەکان پێکەوە کۆببنەوە، با نەتەوەکان خڕ ببنەوە. کێ لەوان ئەمە ڕادەگەیەنێت و سەرەتاکانمان پێ دەڵێت؟ با شایەتەکانیان بهێننە پێش و ڕاستی پێشبینییەکانیان دەربخەن، یان گوێیان لێ بێت و بڵێن: «ڕاستە.»
10 ੧੦ ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।
یەزدان دەفەرموێت: «ئێوە شایەتی منن، بەندەی هەڵبژاردەم، بۆ ئەوەی بزانن و باوەڕم پێ بهێنن و تێبگەن کە من ئەوم، پێش من شێوەی هیچ خودایەک نەکێشراوە و پاش منیش نابێت.
11 ੧੧ ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।
منم، منم یەزدان، لە من بەولاوە ڕزگارکەر نییە.
12 ੧੨ ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।
من ئاشکرام کرد و ڕزگارم کرد و ڕامگەیاند، منم، نەک خوداوەندێکی بێگانە لەنێوتاندا بێت. ئێوە شایەتی منن کە من خودام.» ئەوە فەرمایشتی یەزدانە.
13 ੧੩ ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?
«لەو ڕۆژەوە من ئەوم، کەس لە دەستم دەرباز نابێت. هەرچی بکەم کێ دەیگەڕێنێتەوە؟»
14 ੧੪ ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।
یەزدان ئەوەی دەتانکڕێتەوە، پیرۆزەکەی ئیسرائیل، ئەمە دەفەرموێت: «لە پێناوی ئێوە دەنێرم بۆ بابل و هەموو هەڵاتووەکانی بەدەردەنێم، بابلییەکانیش بەو کەشتییانەی کە هاواری شادییان تێدا کردبوون.
15 ੧੫ ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।
منم یەزدان، پیرۆزەکەتان، بەدیهێنەری ئیسرائیل، پاشاکەتان.»
16 ੧੬ ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,
یەزدان ئەمە دەفەرموێت، ئەوەی لەناو دەریا ڕێگای داناوە، لەناو ئاوە بەهێزەکان ڕێچکە،
17 ੧੭ ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।
ئەوەی گالیسکە و ئەسپی دەرکرد، سوپا و هێزی پێکەوە ڕاکێشا و هەڵنەستانەوە، کپ بوون، وەک پڵیتەیەک کوژانەوە، دەفەرموێت:
18 ੧੮ ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,
«باسی سەرەتاکان مەکەن، لە دێرینەکان ڕامەمێنن.
19 ੧੯ ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
ئەوەتا من شتێکی نوێ دەکەم! ئێستا سەرهەڵدەدات، ئایا نایزانن؟ لە چۆڵەوانی ڕێگا دادەنێم و لە بیابان ڕووبارەکان.
20 ੨੦ ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।
ئاژەڵە کێوییەکان شکۆمەندم دەکەن، چەقەڵ و کوندەپەپوو، چونکە ئاوم خستە چۆڵەوانییەوە، ڕووبارەکان لە بیاباندا بۆ ئاودانی گەلەکەم، هەڵبژاردەکەم،
21 ੨੧ ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।
ئەم گەلە بۆ خۆم شێوەم کێشاوە باسی ستایشم دەکەن.
22 ੨੨ ਪਰ ਹੇ ਯਾਕੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ!
«بەڵام نزاتان بۆ نەکردم، ئەی یاقوب، لە پێناوی من کۆششتان نەکرد، ئەی ئیسرائیل.
23 ੨੩ ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੂੰ ਆਪਣੀਆਂ ਬਲੀਆਂ ਨਾਲ ਮੇਰਾ ਆਦਰ ਨਹੀਂ ਕੀਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੁਬਾਨ ਨਾਲ ਤੈਨੂੰ ਅਕਾਇਆ।
بەرخی قوربانی سووتاندنەکەی خۆتت بۆ من نەهێنا، بە قوربانییە سەربڕدراوەکانت ڕێزت لێ نەگرتم. بە پێشکەشکراوی دانەوێڵە بارگرانم نەکردیت، بە قوربانی بخوور ماندووم نەکردیت.
24 ੨੪ ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।
بە زیوەکەت قامیشی بۆنخۆشت بۆ نەکڕیم، بە پیوی قوربانییە سەربڕدراوەکانت تێرت نەکردم، بەڵکو بە گوناهەکانت بارگرانت کردم، بە تاوانەکانت ماندووت کردم.
25 ੨੫ ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।
«منم، منم کە یاخیبوونەکانت دەسڕمەوە، لە پێناو خۆم، گوناهەکانیشت بەبیری خۆم ناهێنمەوە.
26 ੨੬ ਮੈਨੂੰ ਯਾਦ ਕਰ, ਅਸੀਂ ਇਕੱਠੇ ਵਾਦ-ਵਿਵਾਦ ਕਰੀਏ, ਤੂੰ ਹੀ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।
بەبیرم بخەرەوە، با پێکەوە بکەوینە دادگاییکردن، بە بەڵگە بێتاوانییەکەت بسەلمێنە.
27 ੨੭ ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।
باوکی یەکەمت گوناهی کرد و پەیوەندی ڕێکخەرانت لێم یاخی بوون.
28 ੨੮ ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।
لەبەر ئەوە میرانی پیرۆزگا گڵاو دەکەم و یاقوب دەدەمە قڕکردن و ئیسرائیلیش بۆ جنێوپێدان.

< ਯਸਾਯਾਹ 43 >