< ਯਸਾਯਾਹ 48 >

1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
שִׁמְעוּ־זֹאת בֵּֽית־יַעֲקֹב הַנִּקְרָאִים בְּשֵׁם יִשְׂרָאֵל וּמִמֵּי יְהוּדָה יָצָאוּ הַֽנִּשְׁבָּעִים ׀ בְּשֵׁם יְהוָה וּבֵאלֹהֵי יִשְׂרָאֵל יַזְכִּירוּ לֹא בֶאֱמֶת וְלֹא בִצְדָקָֽה׃
2 ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ।
כִּֽי־מֵעִיר הַקֹּדֶשׁ נִקְרָאוּ וְעַל־אֱלֹהֵי יִשְׂרָאֵל נִסְמָכוּ יְהוָה צְבָאוֹת שְׁמֽוֹ׃
3 ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।
הָרִֽאשֹׁנוֹת מֵאָז הִגַּדְתִּי וּמִפִּי יָצְאוּ וְאַשְׁמִיעֵם פִּתְאֹם עָשִׂיתִי וַתָּבֹֽאנָה׃
4 ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,
מִדַּעְתִּי כִּי קָשֶׁה אָתָּה וְגִיד בַּרְזֶל עָרְפֶּךָ וּמִצְחֲךָ נְחוּשָֽׁה׃
5 ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲ਼ੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ!
וָאַגִּיד לְךָ מֵאָז בְּטֶרֶם תָּבוֹא הִשְׁמַעְתִּיךָ פֶּן־תֹּאמַר עָצְבִּי עָשָׂם וּפִסְלִי וְנִסְכִּי צִוָּֽם׃
6 ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।
שָׁמַעְתָּֽ חֲזֵה כֻּלָּהּ וְאַתֶּם הֲלוֹא תַגִּידוּ הִשְׁמַעְתִּיךָ חֲדָשׁוֹת מֵעַתָּה וּנְצֻרוֹת וְלֹא יְדַעְתָּֽם׃
7 ਉਹ ਹੁਣੇ ਉਤਪੰਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੇਂ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।
עַתָּה נִבְרְאוּ וְלֹא מֵאָז וְלִפְנֵי־יוֹם וְלֹא שְׁמַעְתָּם פֶּן־תֹּאמַר הִנֵּה יְדַעְתִּֽין׃
8 ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ।
גַּם לֹֽא־שָׁמַעְתָּ גַּם לֹא יָדַעְתָּ גַּם מֵאָז לֹא־פִתְּחָה אָזְנֶךָ כִּי יָדַעְתִּי בָּגוֹד תִּבְגּוֹד וּפֹשֵׁעַ מִבֶּטֶן קֹרָא לָֽךְ׃
9 ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ।
לְמַעַן שְׁמִי אַאֲרִיךְ אַפִּי וּתְהִלָּתִי אֶחֱטָם־לָךְ לְבִלְתִּי הַכְרִיתֶֽךָ׃
10 ੧੦ ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ।
הִנֵּה צְרַפְתִּיךָ וְלֹא בְכָסֶף בְּחַרְתִּיךָ בְּכוּר עֹֽנִי׃
11 ੧੧ ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਇਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।
לְמַעֲנִי לְמַעֲנִי אֶעֱשֶׂה כִּי אֵיךְ יֵחָל וּכְבוֹדִי לְאַחֵר לֹֽא־אֶתֵּֽן׃
12 ੧੨ ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ।
שְׁמַע אֵלַי יַֽעֲקֹב וְיִשְׂרָאֵל מְקֹרָאִי אֲנִי־הוּא אֲנִי רִאשׁוֹן אַף אֲנִי אַחֲרֽוֹן׃
13 ੧੩ ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।
אַף־יָדִי יָסְדָה אֶרֶץ וִֽימִינִי טִפְּחָה שָׁמָיִם קֹרֵא אֲנִי אֲלֵיהֶם יַעַמְדוּ יַחְדָּֽו׃
14 ੧੪ ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
הִקָּבְצוּ כֻלְּכֶם וּֽשֲׁמָעוּ מִי בָהֶם הִגִּיד אֶת־אֵלֶּה יְהוָה אֲהֵבוֹ יַעֲשֶׂה חֶפְצוֹ בְּבָבֶל וּזְרֹעוֹ כַּשְׂדִּֽים׃
15 ੧੫ ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ।
אֲנִי אֲנִי דִּבַּרְתִּי אַף־קְרָאתִיו הֲבִיאֹתִיו וְהִצְלִיחַ דַּרְכּֽוֹ׃
16 ੧੬ ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੱਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ।
קִרְבוּ אֵלַי שִׁמְעוּ־זֹאת לֹא מֵרֹאשׁ בַּסֵּתֶר דִּבַּרְתִּי מֵעֵת הֱיוֹתָהּ שָׁם אָנִי וְעַתָּה אֲדֹנָי יְהוִה שְׁלָחַנִי וְרוּחֽוֹ׃
17 ੧੭ ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।
כֹּֽה־אָמַר יְהוָה גֹּאַלְךָ קְדוֹשׁ יִשְׂרָאֵל אֲנִי יְהוָה אֱלֹהֶיךָ מְלַמֶּדְךָ לְהוֹעִיל מַדְרִֽיכֲךָ בְּדֶרֶךְ תֵּלֵֽךְ׃
18 ੧੮ ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,
לוּא הִקְשַׁבְתָּ לְמִצְוֺתָי וַיְהִי כַנָּהָר שְׁלוֹמֶךָ וְצִדְקָתְךָ כְּגַלֵּי הַיָּֽם׃
19 ੧੯ ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।
וַיְהִי כַחוֹל זַרְעֶךָ וְצֶאֱצָאֵי מֵעֶיךָ כִּמְעֹתָיו לֹֽא־יִכָּרֵת וְֽלֹא־יִשָּׁמֵד שְׁמוֹ מִלְּפָנָֽי׃
20 ੨੦ ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!
צְאוּ מִבָּבֶל בִּרְחוּ מִכַּשְׂדִּים בְּקוֹל רִנָּה הַגִּידוּ הַשְׁמִיעוּ זֹאת הוֹצִיאוּהָ עַד־קְצֵה הָאָרֶץ אִמְרוּ גָּאַל יְהוָה עַבְדּוֹ יַעֲקֹֽב׃
21 ੨੧ ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।
וְלֹא צָמְאוּ בָּחֳרָבוֹת הֽוֹלִיכָם מַיִם מִצּוּר הִזִּיל לָמוֹ וַיִּבְקַע־צוּר וַיָּזֻבוּ מָֽיִם׃
22 ੨੨ ਯਹੋਵਾਹ ਆਖਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।
אֵין שָׁלוֹם אָמַר יְהוָה לָרְשָׁעִֽים׃

< ਯਸਾਯਾਹ 48 >