< ਯਸਾਯਾਹ 49 >

1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।
Послушайте Мене, острови, и внемлите, языцы. Временем многим стояти будет, глаголет Господь: от чрева матере Моея нарече имя Мое,
2 ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,
и положи уста Моя яко мечь остр, и под кровом руки Своея скры Мя: положи Мя яко стрелу избранну, и в туле своем скры Мя,
3 ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ।
и рече Ми: раб Мой еси Ты, Израилю, и в Тебе прославлюся.
4 ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ।
Аз же рекох: вотще трудихся, всуе и ни во что дах крепость Мою: сего ради суд Мой пред Господем и труд Мой пред Богом Моим.
5 ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -
И ныне тако глаголет Господь, создавый Мя от чрева раба Себе, еже собрати Иакова к Нему и Израиля: соберуся и прославлюся пред Господем, и Бог Мой будет Мне крепость.
6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।
И рече Ми: велие Ти есть, еже назватися Тебе рабом Моим, еже возставити племена Иаковля и разсеяние Израилево обратити: се, дах Тя в завет рода, во свет языком, еже быти Тебе во спасение даже до последних земли.
7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।
Тако глаголет Господь, Избавивый Тя Бог Израилев: освятите уничижающаго душу Свою, гнушаемаго от язык рабов княжеских: царие узрят Его, и востанут князи и поклонятся Ему Господа ради, яко верен есть Святый Израилев, и избрах Тя.
8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Тако глаголет Господь: во время приятно послушах Тебе и в день спасения помогох Ти, и сотворих Тя и дах Тя в завет вечный языков, еже устроити землю и наследити наследия пустыни,
9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ।
глаголюща сущым во узах: изыдите, и сущым во тме: открыйтеся. На всех путех пастися будут, и на всех стезях пажить их:
10 ੧੦ ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।
не взалчут, ниже вжаждут, ниже поразит их зной, ниже солнце, но Милуяй их утешит их и сквозе источники водныя проведет их.
11 ੧੧ ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।
И положу всяку гору в путь и всяку стезю в паству им.
12 ੧੨ ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਵਨ ਦੇਸ ਤੋਂ ਆਉਣਗੇ।
Се, сии издалеча приидут, сии от севера и от моря, инии же от земли Персския.
13 ੧੩ ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।
Радуйтеся, небеса, и веселися, земле, да отрыгнут горы веселие и холми правду, яко помилова Бог люди Своя и смиренныя людий Своих утеши.
14 ੧੪ ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ।
Рече же Сион: остави мя Господь, и Бог забы мя.
15 ੧੫ ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
Еда забудет жена отроча свое, еже не помиловати изчадия чрева своего? Аще же и забудет сих жена, но Аз не забуду тебе, глаголет Господь.
16 ੧੬ ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।
Се, на руках Моих написах стены твоя, и предо Мною еси присно,
17 ੧੭ ਤੇਰੇ ਬੱਚੇ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।
и вскоре возградишися, от нихже разорился еси, и опустошившии тя изыдут из тебе.
18 ੧੮ ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ।
Возведи окрест очи твои и виждь вся, се, собрашася приидоша к тебе, живу Аз, глаголет Господь: яко всеми ими аки в красоту облечешися и обложиши себе ими яко утварию невеста.
19 ੧੯ ਭਾਵੇਂ ਤੂੰ ਬਰਬਾਦ ਅਤੇ ਵਿਰਾਨ ਕੀਤੀ ਗਈ, ਅਤੇ ਤੇਰਾ ਦੇਸ ਉਜਾੜਿਆ ਗਿਆ ਪਰ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੈਨੂੰ ਭੱਖ ਲੈਣ ਵਾਲੇ ਦੂਰ ਹੋ ਜਾਣਗੇ।
Понеже пустая твоя и разсыпаная и падшая ныне утеснеют от обитающих, и удалятся от тебе поглощающии тя.
20 ੨੦ ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ।
Рекут бо во ушы твои сынове твои, ихже был погубил еси: тесно ми место, сотвори ми место, да вселюся.
21 ੨੧ ਤਦ ਤੂੰ ਆਪਣੇ ਮਨ ਵਿੱਚ ਆਖੇਗੀ, ਕਿਸ ਨੇ ਇਹਨਾਂ ਨੂੰ ਮੇਰੇ ਲਈ ਜਣਿਆ? ਮੈਂ ਬੇ-ਔਲਾਦ ਅਤੇ ਬਾਂਝ ਸੀ, ਮੈਂ ਕੱਢੀ ਹੋਈ ਅਤੇ ਛੱਡੀ ਹੋਈ ਸੀ, - ਇਹਨਾਂ ਨੂੰ ਕਿਸ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸੀ, ਤਾਂ ਇਹ ਕਿੱਥੋਂ ਆਏ ਹਨ?
И речеши в сердцы своем: кто мне породи сих? Аз же безчадна и вдова, сих же кто воспита мне? Аз же остахся едина, сии же мне где быша?
22 ੨੨ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ।
Тако глаголет Господь Господь: се, воздвизаю на языки руку Мою и на островы воздвигну знамение Мое, и приведут сыны твоя в лоне и дщери твоя на плещах возмут.
23 ੨੩ ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ।
И будут царие кормителие твои, и княгини их кормилицы твоя: до лица земли поклонятся тебе и прах ног твоих оближут, и увеси, яко Аз Господь Бог, и не посрамятся терпящии Мя.
24 ੨੪ ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ?
Еда возмет кто от исполина корысти? И аще кто пленит неправедне, спасетлися?
25 ੨੫ ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।
Зане тако глаголет Господь: аще кто пленит исполина, возмет корысти: вземляй же от крепкаго спасется: Аз же прю твою разсужду и Аз сыны твоя избавлю:
26 ੨੬ ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।
и оскорбившии тебе снедят плоть свою и испиют яко вино ново кровь свою, и упиются: и увесть всяка плоть, яко Аз Господь Избавивый тя и заступаяй крепость Иаковлю.

< ਯਸਾਯਾਹ 49 >