< ਯਸਾਯਾਹ 55 >

1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!
הוֹי כָּל־צָמֵא לְכוּ לַמַּיִם וַאֲשֶׁר אֵֽין־לוֹ כָּסֶף לְכוּ שִׁבְרוּ וֶֽאֱכֹלוּ וּלְכוּ שִׁבְרוּ בְּלוֹא־כֶסֶף וּבְלוֹא מְחִיר יַיִן וְחָלָֽב׃
2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।
לָמָּה תִשְׁקְלוּ־כֶסֶף בְּֽלוֹא־לֶחֶם וִיגִיעֲכֶם בְּלוֹא לְשָׂבְעָה שִׁמְעוּ שָׁמוֹעַ אֵלַי וְאִכְלוּ־טוֹב וְתִתְעַנַּג בַּדֶּשֶׁן נַפְשְׁכֶֽם׃
3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।
הַטּוּ אָזְנְכֶם וּלְכוּ אֵלַי שִׁמְעוּ וּתְחִי נַפְשְׁכֶם וְאֶכְרְתָה לָכֶם בְּרִית עוֹלָם חַֽסְדֵי דָוִד הַנֶּאֱמָנִֽים׃
4 ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।
הֵן עֵד לְאוּמִּים נְתַתִּיו נָגִיד וּמְצַוֵּה לְאֻמִּֽים׃
5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ।
הֵן גּוֹי לֹֽא־תֵדַע תִּקְרָא וְגוֹי לֹֽא־יְדָעוּךָ אֵלֶיךָ יָרוּצוּ לְמַעַן יְהוָה אֱלֹהֶיךָ וְלִקְדוֹשׁ יִשְׂרָאֵל כִּי פֵאֲרָֽךְ׃
6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
דִּרְשׁוּ יְהוָה בְּהִמָּצְאוֹ קְרָאֻהוּ בִּֽהְיוֹתוֹ קָרֽוֹב׃
7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
יַעֲזֹב רָשָׁע דַּרְכּוֹ וְאִישׁ אָוֶן מַחְשְׁבֹתָיו וְיָשֹׁב אֶל־יְהוָה וִֽירַחֲמֵהוּ וְאֶל־אֱלֹהֵינוּ כִּֽי־יַרְבֶּה לִסְלֽוֹחַ׃
8 ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
כִּי לֹא מַחְשְׁבוֹתַי מַחְשְׁבוֹתֵיכֶם וְלֹא דַרְכֵיכֶם דְּרָכָי נְאֻם יְהוָֽה׃
9 ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
כִּֽי־גָבְהוּ שָׁמַיִם מֵאָרֶץ כֵּן גָּבְהוּ דְרָכַי מִדַּרְכֵיכֶם וּמַחְשְׁבֹתַי מִמַּחְשְׁבֹתֵיכֶֽם׃
10 ੧੦ ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
כִּי כַּאֲשֶׁר יֵרֵד הַגֶּשֶׁם וְהַשֶּׁלֶג מִן־הַשָּׁמַיִם וְשָׁמָּה לֹא יָשׁוּב כִּי אִם־הִרְוָה אֶת־הָאָרֶץ וְהוֹלִידָהּ וְהִצְמִיחָהּ וְנָתַן זֶרַע לַזֹּרֵעַ וְלֶחֶם לָאֹכֵֽל׃
11 ੧੧ ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
כֵּן יִֽהְיֶה דְבָרִי אֲשֶׁר יֵצֵא מִפִּי לֹֽא־יָשׁוּב אֵלַי רֵיקָם כִּי אִם־עָשָׂה אֶת־אֲשֶׁר חָפַצְתִּי וְהִצְלִיחַ אֲשֶׁר שְׁלַחְתִּֽיו׃
12 ੧੨ ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
כִּֽי־בְשִׂמְחָה תֵצֵאוּ וּבְשָׁלוֹם תּֽוּבָלוּן הֶהָרִים וְהַגְּבָעוֹת יִפְצְחוּ לִפְנֵיכֶם רִנָּה וְכָל־עֲצֵי הַשָּׂדֶה יִמְחֲאוּ־כָֽף׃
13 ੧੩ ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।
תַּחַת הַֽנַּעֲצוּץ יַעֲלֶה בְרוֹשׁ תחת וְתַחַת הַסִּרְפַּד יַעֲלֶה הֲדַס וְהָיָה לַֽיהוָה לְשֵׁם לְאוֹת עוֹלָם לֹא יִכָּרֵֽת׃

< ਯਸਾਯਾਹ 55 >