< ਯਸਾਯਾਹ 65 >

1 ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”
I have been inquired of by those who asked not, I have been found by those who sought Me not, I have said, 'Behold Me, behold Me,' Unto a nation not calling in My name.
2 ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
I have spread out My hands all the day Unto an apostate people, Who are going in the way not good after their own thoughts.
3 ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।
The people who are provoking Me to anger, To My face continually, Sacrificing in gardens, and making perfume on the bricks:
4 ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,
Who are dwelling among sepulchres, And lodge in reserved places, Who are eating flesh of the sow, And a piece of abominable things — their vessels.
5 ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!
Who are saying, 'Keep to thyself, come not nigh to me, For I have declared thee unholy.' These [are] a smoke in Mine anger, A fire burning all the day.
6 ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
Lo, it is written before Me: 'I am not silent, but have recompensed; And I have recompensed into their bosom,
7 ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ।
Your iniquities, and the iniquities of your fathers together, said Jehovah, Who have made perfume on the mountains, And on the heights have reproached Me, And I have measured their former work into their bosom.'
8 ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।
Thus said Jehovah: As the new wine is found in the cluster, And one hath said, 'Destroy it not for a blessing [is] in it,' So I do for My servants' sake, not to destroy the whole.
9 ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।
And I have brought out from Jacob a seed, And from Judah a possessor of My mount, And possess it do My chosen ones, And My servants do dwell there.
10 ੧੦ ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ।
And Sharon hath been for the habitation of a flock, And the valley of Achor for the lying down of a herd, For My people who have sought Me.
11 ੧੧ ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
And ye [are] those forsaking Jehovah, Who are forgetting My holy mountain, Who are setting in array for Gad a table, And who are filling for Meni a mixture.
12 ੧੨ ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।
And I have numbered you for the sword, And all of you for slaughter bow down, Because I called, and ye have not answered, I have spoken, and ye have not hearkened, And ye do the evil thing in Mine eyes, And on that which I desired not — fixed.
13 ੧੩ ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Therefore, thus said the Lord Jehovah: Lo, My servants do eat, and ye do hunger, Lo, My servants do drink, and ye do thirst, Lo, My servants rejoice, and ye are ashamed,
14 ੧੪ ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ!
Lo, My servants sing from joy of heart, And ye cry from pain of heart, And from breaking of spirit ye do howl.
15 ੧੫ ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।
And ye have left your name For an oath for My chosen ones, And the Lord Jehovah hath put thee to death, And to His servants He giveth another name.
16 ੧੬ ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।
So that he who is blessing himself in the earth, Doth bless himself In the God of faithfulness, And he who is swearing in the earth, Doth swear by the God of faithfulness, Because the former distresses have been forgotten, And because they have been hid from Mine eyes.
17 ੧੭ ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।
For, lo, I am creating new heavens, and a new earth, And the former things are not remembered, Nor do they ascend on the heart.
18 ੧੮ ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
But joy ye, and rejoice for ever, that I [am] Creator, For, lo, I am creating Jerusalem a rejoicing, And her people a joy.
19 ੧੯ ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
And I have rejoiced in Jerusalem, And have joyed in My people, And not heard in her any more Is the voice of weeping, and the voice of crying.
20 ੨੦ ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।
There is not thence any more a suckling of days, And an aged man who doth not complete his days, For the youth a hundred years old dieth, And the sinner, a hundred years old, is lightly esteemed.
21 ੨੧ ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
And they have built houses, and inhabited, And planted vineyards, and eaten their fruit.
22 ੨੨ ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।
They do not build, and another inhabit, They do not plant, and another eat, For as the days of a tree [are] the days of My people, And the work of their hands wear out do My chosen ones.
23 ੨੩ ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।
They labour not for a vain thing, Nor do they bring forth for trouble, For the seed of the blessed of Jehovah [are] they, And their offspring with them.
24 ੨੪ ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
And it hath come to pass, They do not yet call, and I answer, They are yet speaking, and I hear.
25 ੨੫ ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।
Wolf and lamb do feed as one, And a lion as an ox eateth straw, As to the serpent — dust [is] its food, They do no evil, nor destroy, In all My holy mountain, said Jehovah!

< ਯਸਾਯਾਹ 65 >