< ਯਾਕੂਬ 1 >

1 ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।
JAKUB, a servant of Aloha and of our Lord Jeshu Meshiha, unto the twelve tribes who are dispersed among the nations: Peace.
2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।
All joy shall be to you, my brethren, when you shall have entered into temptations many and various.
3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
For you know that the proving of faith maketh you to possess patience;
4 ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
but to patience let there be a perfect work, that you may be complete and perfected, and in nothing be deficient.
5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
If any of you be deficient in wisdom, let him ask of Aloha, who giveth to all expansively, and upbraideth not, and it is given to him.
6 ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
But let him ask in faith, not wavering. For he who wavereth is like the waves of the sea which the wind disturbeth.
7 ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।
And let not that man expect to receive any thing from the Lord,
8 ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
who is divided in his mind, and disturbed in all his ways.
9 ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,
But let the humble brother glory in his exaltation,
10 ੧੦ ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।
and the rich in his humility; for as the flower of an herb, so he passeth.
11 ੧੧ ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।
For the sun ariseth in his heat, and drieth the herb, and the flower of it falleth, and the beauty of its appearance perisheth; so also the rich withereth in his reverses.
12 ੧੨ ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
Blessed the man who endureth temptations: for when he hath been proved he shall receive the crown of life, which Aloha hath promised unto them who love him.
13 ੧੩ ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।
Let no man say, when he is tempted, From Aloha I am tempted; for Aloha is not tempted with evils, and he no man tempteth.
14 ੧੪ ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
But each man from his concupiscence tempteth himself, and desireth, and is drawn away.
15 ੧੫ ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
And this desire conceiveth and beareth sin; and sin, when it is perfected, beareth death.
16 ੧੬ ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।
Do not err, my beloved brethren;
17 ੧੭ ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
every good gift and perfect from above descendeth, from the Father of lights, with whom is no alteration, nor the shadow of vicissitude.
18 ੧੮ ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।
He willed, and begat us by the word of truth, that we might be the first-ones of his creatures.
19 ੧੯ ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।
And you, my beloved brethren, let every one of you be swift to hear, and slow to speak, and slow to be angry;
20 ੨੦ ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।
for the wrath of man the righteousness of Aloha worketh not.
21 ੨੧ ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
Wherefore, remove from you all impurity and the abounding of wickedness, and with meekness receive the word which is engrafted in our nature, which is able to save your souls.
22 ੨੨ ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
BUT be doers of the word, and not hearers only, neither deceive yourselves.
23 ੨੩ ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।
For if a man be a hearer of the word and not a doer of it, this (man) is like one who vieweth his face in a mirror;
24 ੨੪ ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।
for he seeth himself and passeth, and hath forgotten what (manner of person) he was.
25 ੨੫ ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।
But every one who looketh into the perfect law of liberty, and continueth therein, he is not a hearer of the hearing of forgetfulness, but a doer of works; and this shall be blessed in his work.
26 ੨੬ ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
And if a man thinketh that he serveth Aloha, and holdeth not his tongue, but deceiveth his own heart, of this man his service is vain.
27 ੨੭ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
For the service which is pure and true before Aloha the Father, is this, to visit the orphans and widows in their afflictions, and that a man keep himself from the world without blemish.

< ਯਾਕੂਬ 1 >