< ਯਾਕੂਬ 2 >

1 ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।
Браттє моє, не на лиця вважаючи, майте віру Господа нашого Ісуса Христа прославленого.
2 ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ, ।
Коли бо ввійшов у громаду вашу чоловік з золотим перснем, в одежі осяйній, ввійшов же й вбогий в мізерній одежі,
3 ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ।
і ви споглянете на того, що носить осяйну одежу, і скажете йому: Ти сїдай отут гарно, а вбогому скажете: Ти стань отам, або сідай отут на підніжку моїм,
4 ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?
то чи не пересуджуєте між собою і не станетесь суддями з ледачими думками?
5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
Слухайте, браттє мов любе: хиба не вбогих сьвіту сього вибрав Бог на багатих вірою і наслїдників царства, котре обіцяв тим, хто любить Його?
6 ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?
Ви ж зневажили вбогого. Хиба не багаті підневолюють вас, і не вони г тягнуть вас на судища?
7 ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?
Хиба не вони зневажають добре імя, яким вас названо?
8 ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।
Коли ж оце звершуєте закон царський по писанню: "Люби ближнього свого, як себе самого", добре чините;
9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।
коли ж на лиця дивитесь, то гріх робите, докорені законом, як переступники.
10 ੧੦ ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ।
Кожний бо, хто увесь закон заховав, та згрішить в одному, станеть ся у всьому виноватий.
11 ੧੧ ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ।
Хто бо сказав: "Не чини перелюбу," Той сказав і: "Не вбивай." Коли ж не зробиш перелюбу, а вбєш, став ся єси переступником закону.
12 ੧੨ ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।
Так говоріте і так творіте, яко такі, що законом свободним судити метесь.
13 ੧੩ ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
Суд бо без милосердя тому, хто не зробив милости, і вихваляеть ся милосерде суду (понад суд).
14 ੧੪ ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?
Ява користь, браттє моє, коди хто каже, що віру має, та дїл не має? чи може віра спасти його?
15 ੧੫ ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।
Коли ж брат або сестра нагі будугь і жадні щоденної страви,
16 ੧੬ ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ?
а з вас хто, скаже їм: Ідіть з миром, грійтесь i годуйтесь, а не дасть їм потрібного для тіла; яка (з того) користь?
17 ੧੭ ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
Так само й віра, коди дїл не має, мертва сама по собі.
18 ੧੮ ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।
Ну, скаже хто: Ти віру маєш, а я дїла маю. Покажи менї віру твою з діл твоїх, а я тобі докажу з дїл моїх віру мою.
19 ੧੯ ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
Ти віруєш, що Бог один; добре робиш: і біси вірують, та й тремтять.
20 ੨੦ ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ?
Чи хочеш же зрозуміти, чоловіче марний, що віра без дїл мертва?
21 ੨੧ ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ?
Авраам, отець наш, хиба не з дїл справдив ся, піднявши Ісаака, сина свого, на жертівник?
22 ੨੨ ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ।
Чи бачиш, що віра допомагала дїлам його, і ділами звершилась віра?
23 ੨੩ ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।
І сповнилось писанеє, що глаголе: "Увірував же Авраам Богові й полічено йому за праведність, і другом Божим наречено його."
24 ੨੪ ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
Чи бачите ж оце, що з дїл оправдуєть ся чоловік, а не з однієї віри?
25 ੨੫ ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?
Так само і Раава блудниця хиба не з дїл справдилась, прийнявши посланців і вивівши їх иншою дорогою?
26 ੨੬ ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।
Яко бо тіло без духа мертва, так і віра без дїл мертва.

< ਯਾਕੂਬ 2 >