< ਯਿਰਮਿਯਾਹ 34 >

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ
Реч која дође Јеремији од Господа, кад Навуходоносор цар вавилонски и сва војска његова, и сва царства земаљска која беху под његовом влашћу, и сви народи војеваху на Јерусалим и на све градове његове, и рече:
2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ
Овако вели Господ Бог Израиљев: Иди и кажи Седекији, цару Јудином, и реци му: Овако вели Господ: Ево, ја ћу предати тај град у руке цару вавилонском, и он ће га спалити огњем.
3 ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ
А ти нећеш утећи из његове руке, него ћеш бити ухваћен и предан у његове руке, и очи ће се твоје видети с очима цара вавилонског и његова ће уста говорити с твојим устима, и отићи ћеш у Вавилон.
4 ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ
Али чуј реч Господњу, Седекија царе Јудин; овако вели Господ за те: Нећеш погинути од мача.
5 ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।
Него ћеш умрети на миру, и као што палише оцима твојим, пређашњим царевима, који су били пре тебе, тако ће палити и теби, и нарицаће за тобом: Јаох господару! Јер ја рекох ово, говори Господ.
6 ਤਦ ਯਿਰਮਿਯਾਹ ਨਬੀ ਨੇ ਇਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖੀਆਂ
И каза Јеремија пророк Седекији цару Јудином све ове речи у Јерусалиму.
7 ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।
А војска цара вавилонског удараше на Јерусалим и на све остале градове Јудине, на Лахис и Азику, јер ти беху остали тврди градови између градова Јудиних.
8 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ
Реч која дође Јеремији од Господа кад цар Седекија учини завет са свим народом који беше у Јерусалиму да им прогласи слободу,
9 ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ
Да сваки отпусти слободног роба свог и робињу своју, Јеврејина и Јеврејку, да ни у кога не буде роб Јудејац, брат његов.
10 ੧੦ ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਇਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਦਾਸ ਨੂੰ ਅਜ਼ਾਦ ਕਰਕੇ ਛੱਡ ਦੇਵੇ ਅਤੇ ਅੱਗੇ ਨੂੰ ਉਹਨਾਂ ਨੂੰ ਗ਼ੁਲਾਮ ਨਾ ਰੱਖੇ। ਸੋ ਉਹਨਾਂ ਨੇ ਇਹ ਮੰਨ ਲਿਆ ਅਤੇ ਉਹਨਾਂ ਨੂੰ ਛੱਡ ਦਿੱਤਾ
И послушаше сви кнезови и сав народ, који приста на завет, да сваки отпусти слободног роба свог и робињу своју, да им не буду више робови, послушаше и отпустише.
11 ੧੧ ਪਰ ਇਸ ਦੇ ਪਿੱਛੋਂ ਉਹ ਫਿਰ ਗਏ ਅਤੇ ਦਾਸਾਂ ਅਤੇ ਦਾਸੀਆਂ ਨੂੰ ਫੇਰ ਲੈ ਆਏ ਜਿਹਨਾਂ ਨੂੰ ਅਜ਼ਾਦ ਕਰਕੇ ਛੱਡਿਆ ਸੀ ਅਤੇ ਉਹਨਾਂ ਨੂੰ ਫਿਰ ਦਾਸ ਅਤੇ ਦਾਸੀਆਂ ਜਬਰਨ ਬਣਾਇਆ।
А после, опет, сташе узимати робове и робиње, које беху отпустили на вољу, и нагонише их да им буду робови и робиње.
12 ੧੨ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ
И дође реч Господња Јеремији од Господа говорећи:
13 ੧੩ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਮੈਂ ਤੁਹਾਡੇ ਪੁਰਖਿਆਂ ਨਾਲ ਉਸ ਦਿਨ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ
Овако вели Господ Бог Израиљев: Ја учиних завет с оцима вашим кад вас изведох из земље мисирске, из дома ропског, говорећи:
14 ੧੪ ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ
Кад се свршује седма година, отпуштајте сваки брата свог Јеврејина који ти се буде продао и служио ти шест година, отпусти га слободног од себе. Али не послушаше ме оци ваши нити пригнуше уха свог.
15 ੧੫ ਹੁਣ ਤੁਸੀਂ ਫਿਰੇ ਸੀ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ
И ви се бејасте сада обратили и учинили што је право преда мном прогласивши слободу сваки ближњему свом, учинивши завет преда мном у дому који се зове мојим именом.
16 ੧੬ ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ।
Али ударисте натраг и погрдисте име моје узевши опет сваки роба свог и робињу своју, које бејасте отпустили слободне на њихову вољу, и натерасте их да вам буду робови и робиње.
17 ੧੭ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
Зато овако вели Господ: Ви не послушасте мене да прогласите слободу сваки брату свом и ближњему свом; ево, ја проглашујем слободу супрот вама, говори Господ, мачу, помору и глади, и предаћу вас да се потуцате по свим царствима земаљским.
18 ੧੮ ਮੈਂ ਉਹਨਾਂ ਮਨੁੱਖਾਂ ਨੂੰ ਜਿਹਨਾਂ ਮੇਰੇ ਨਾਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਉਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਗੂੰ ਕਰਾਂਗਾ ਜਿਹ ਨੂੰ ਉਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ
И предаћу људе који преступише мој завет, који не извршише речи завета који учинише преда мном, расекавши теле на двоје и прошавши између половина,
19 ੧੯ ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ ਨੂੰ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ
Кнезове Јудине и кнезове јерусалимске, дворане и свештенике и сав народ ове земље, који прођоше између половина оног телета,
20 ੨੦ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!
Предаћу их у руке непријатељима њиховим и у руке онима који траже душу њихову, и мртва ће тела њихова бити храна птицама небеским и зверима земаљским.
21 ੨੧ ਅਤੇ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ, ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
И Седекију, цара Јудиног, и кнезове његове предаћу у руке непријатељима њиховим и у руке онима који траже душу њихову, у руке војсци цара вавилонског, која се вратила од вас.
22 ੨੨ ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।
Ево, ја ћу им заповедити, вели Господ, и довешћу их опет на овај град, и биће га и узеће га и спалиће га огњем; и градове Јудине обратићу у пустош да нико неће становати у њима.

< ਯਿਰਮਿਯਾਹ 34 >