< ਯਿਰਮਿਯਾਹ 35 >

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ
ئەمە ئەو پەیامەیە کە لەلایەن یەزدانەوە بۆ یەرمیا هات، لە سەردەمی پاشایەتی یەهۆیاقیمی کوڕی یۆشیای پاشای یەهودا:
2 ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ
«بڕۆ بۆ ماڵی ڕێکابییەکان و قسەیان لەگەڵ بکە، بیانهێنە بۆ ماڵی یەزدان، بیانبە ژوورەوە بۆ یەکێک لە ژوورە لاتەنیشتەکان و شەرابیان دەرخوارد بدە.»
3 ਤਾਂ ਮੈਂ ਹੱਬਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ
منیش یازەنیاهوی کوڕی یەرمیای کوڕی حەڤەچینیا و براکانی و هەموو کوڕەکانی و هەموو بنەماڵەی ڕێکابییەکانم برد.
4 ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੂਮ ਦੇ ਪੁੱਤਰ ਮਅਸੇਯਾਹ ਡਿਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
ئەوانم بردە ماڵی یەزدان، بۆ ژوورەکەی نەوەکانی حانانی کوڕی یەگدەلیاهوی پیاوی خودا، ئەوەی لەتەنیشت ژووری پیاوە گەورەکانە، لەسەر ژوورەکەی مەعسێیاهوی کوڕی شەلوم کە پاسەوانی دەرگاکەیە.
5 ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੋ ਅਤੇ ਉਹਨਾਂ ਨੂੰ ਆਖਿਆ, ਮਧ ਪਿਓ
جامی پڕ شەراب و پەرداخم لەپێش کوڕانی بنەماڵەی ڕێکابییەکان دانا و پێم گوتن: «شەراب بخۆنەوە!»
6 ਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰ
بەڵام ئەوان گوتیان: «ئێمە شەراب ناخۆینەوە، چونکە یۆنادابی کوڕی ڕێکابی باپیرە گەورەمان، فەرمانی پێ کردووین و گوتوویەتی:”نە خۆتان و نە کوڕەکانتان بۆ هەتاهەتایە شەراب مەخۆنەوە.
7 ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
هەروەها خانوو بنیاد مەنێن، کشتوکاڵ مەکەن، ڕەزیش مەچێنن و نەتانبێت، بەڵکو بە درێژایی ژیانتان چادرنشین بن، بۆ ئەوەی تەمەنێکی درێژ لەسەر ڕووی ئەم خاکە بژین کە ئێوە تێیدا نامۆن.“
8 ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ
ئێمەش گوێڕایەڵی قسەکەی یۆنادابی کوڕی ڕێکابی باپیرە گەورەمان دەبین. لە هەموو ئەوەی فەرمانی پێ کردووین، بە درێژایی ژیانمان نە خۆمان و نە ژنەکانمان و نە کوڕ و کچەکانمان شەراب ناخۆینەوە،
9 ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ਼ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ
خانوو بنیاد نانێن بۆ نیشتەجێبوونمان، ڕەز و کێڵگە و کشتوکاڵیشمان نابێت.
10 ੧੦ ਅਸੀਂ ਤੰਬੂਆਂ ਵਿੱਚ ਵੱਸੇ ਹਾਂ ਅਤੇ ਅਸੀਂ ਸਭ ਕੁਝ ਓਵੇਂ ਮੰਨਿਆ ਅਤੇ ਕੀਤਾ ਜਿਵੇਂ ਸਾਡੇ ਪਿਤਾ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ
چادرنشین بووین، بە تەواوی گوێڕایەڵی هەموو ئەوە بووین کە یۆنادابی باپیرە گەورەمان فەرمانی پێ کردووین.
11 ੧੧ ਜਦ ਬਾਬਲ ਦਾ ਰਾਜਾ ਨਬੂਕਦਨੱਸਰ ਇਸ ਦੇਸ ਉੱਤੇ ਚੜ੍ਹ ਆਇਆ ਤਦ ਅਸੀਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।
بەڵام کاتێک نەبوخودنەسری پاشای بابل هەڵیکوتایە سەر ئەو خاکە، ئێمەش گوتمان:”دەبێ بچینە ئۆرشەلیم بۆ هەڵاتن لە دەستی سوپای بابلی و سوپای ئارامییەکان.“جا لە ئۆرشەلیم نیشتەجێ بووین.»
12 ੧੨ ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
ئینجا فەرمایشتی یەزدان بۆ یەرمیا هات، یەزدان بە یەرمیای فەرموو:
13 ੧੩ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਜਾ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ
«یەزدانی سوپاسالار، خودای ئیسرائیل ئەمە دەفەرموێت: بڕۆ بە پیاوانی یەهودا و دانیشتووانی ئۆرشەلیم بڵێ یەزدان پێتان دەفەرموێت:”ئایا ئێوە تەمبێ نابن، بۆ ئەوەی گوێڕایەڵی فەرمایشتەکانم بن؟
14 ੧੪ ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ
یۆنادابی کوڕی ڕێکاب فەرمانی بە کوڕەکانی کرد شەراب نەخۆنەوە، فەرمانەکەی جێبەجێ کرا. هەتا ئەمڕۆش شەرابیان نەخواردووەتەوە، چونکە گوێڕایەڵی فەرمانی باپیرە گەورەیان بوون. بەڵام من بەردەوام قسەم لەگەڵ ئێوە کردووە، ئێوە گوێڕایەڵی من نەبوون.
15 ੧੫ ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
من بە بەردەوامی هەموو بەندە پێغەمبەرەکانی خۆمم بۆ ئێوە ناردووە، بۆ ئەوەی پێتان بڵێن:’هەریەکە و لە ڕەفتارە خراپەکانتان بگەڕێنەوە و کردەوەکانتان چاک بکەنەوە، دوای خودای دیکە مەکەون بۆ پەرستنیان، بگەڕێنەوە بۆ ئەو خاکەی داومەتە خۆتان و باوباپیرانتان.‘بەڵام ئێوە گوێتان پێنەدام و گوێتان لێ نەگرتم.
16 ੧੬ ਰੇਕਾਬ ਦੇ ਪੁੱਤਰ ਯੋਨਾਦਾਬ ਦੇ ਪੁੱਤਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਇਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ
کوڕەکانی یۆنادابی کوڕی ڕێکاب فەرمانەکەی باپیرە گەورەیان بەجێگەیاند کە فەرمانی پێ کردن، بەڵام ئەم گەلە گوێڕایەڵی من نەبوون.“
17 ੧੭ ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।
«لەبەر ئەوە یەزدانی پەروەردگاری سوپاسالار، خودای ئیسرائیل ئەمە دەفەرموێت:”ئەوەتا من هەموو ئەو خراپەیە بەسەر یەهودا و دانیشتووانی ئۆرشەلیمدا دەهێنم کە سەبارەت بەوان فەرمووبووم. لەبەر ئەوەی قسەم لەگەڵ کردن، بەڵام گوێیان لێ نەگرتم، بانگم کردن بەڵام وەڵامیان نەدامەوە.“»
18 ੧੮ ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ
یەرمیا بە بنەماڵەی ڕێکابییەکانی گوت: «یەزدانی سوپاسالار، خودای ئیسرائیل ئەمە دەفەرموێت:”ئێوە گوێڕایەڵی فەرمانەکەی یۆنادابی باپیرە گەورەتان بوون، هەروەها هەموو فەرمانەکانی ئەوتان پاراست و هەموو ئەوەتان کرد کە فەرمانی پێ کردبوون.“
19 ੧੯ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।
لەبەر ئەوە یەزدانی سوپاسالار، خودای ئیسرائیل ئەمە دەفەرموێت:”بە درێژایی ڕۆژگار پیاو نابڕێت لە یۆنادابی کوڕی ڕێکاب بۆ خزمەتکردنم.“»

< ਯਿਰਮਿਯਾਹ 35 >