< ਯਿਰਮਿਯਾਹ 36 >

1 ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ
А четврте године Јоакима, сина Јосијиног цара Јудиног, дође ова реч Јеремији од Господа говорећи:
2 ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ
Узми књигу и напиши у њу све речи које сам ти рекао за Израиља и Јуду и за све народе, од када ти почех говорити, од времена Јосијиног, до данас;
3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ
Еда би чуо дом Јудин све зло које им мислим учинити и вратио се свак са свог злог пута, да бих им опростио безакоње и грех њихов.
4 ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿਖ ਲਈਆਂ
Тада Јеремија дозва Варуха, сина Ниријиног, и написа Варух у књигу из уста Јеремијиних све речи Господње које му говори.
5 ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸਕਦਾ
Потом заповеди Јеремија Варуху говорећи: Мени није слободно, те не могу отићи у дом Господњи.
6 ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਪੱਤਰ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
Него иди ти, и прочитај из књиге коју си написао из мојих уста, речи Господње, народу у дому Господњем у дан посни, и свим Јудејцима који дођу из градова својих прочитај;
7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Не би ли, молећи се, припали ка Господу и вратили се сваки са свог пута злог, јер је велик гнев и јарост што је Господ изрекао за тај народ.
8 ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ
И учини Варух, син Ниријин, све како му заповеди пророк Јеремија, и прочита из књиге речи Господње у дому Господњем.
9 ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ
А пете године Јоакима сина Јосијиног цара Јудиног месеца деветог, огласише пост пред Господом свему народу јерусалимском и свему народу који дође из градова Јудиних у Јерусалим.
10 ੧੦ ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।
И прочита Варух из књиге речи Јеремијине у дому Господњем, у клети Гемарије, сина Сафановог писара, у горњем трему код нових врата дома Господњег пред свим народом.
11 ੧੧ ਜਦ ਸ਼ਾਫਾਨ ਦੇ ਪੋਤੇ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੱਤ੍ਰੀ ਵਿੱਚ ਸਨ ਸੁਣੀਆਂ
А кад чу Михеј, син Гемарије, сина Сафановог, све речи Господње из књиге,
12 ੧੨ ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ
Он сиђе у дом царев у клет писареву, и гле, онде сеђаху сви кнезови, Елисама писар, и Делаја син Семајин, и Елнатан син Ахворов, и Гемарија син Сафанов, и Седекија син Ананијин, и сви кнезови.
13 ੧੩ ਮੀਕਾਯਾਹ ਨੇ ਸਾਰੀਆਂ ਗੱਲਾਂ ਉਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ
И каза им Михеј све речи што чу кад Варух читаше књигу народу.
14 ੧੪ ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ
Тада сви кнезови послаше к Варуху Јудија, сина Натаније сина Селемије, сина Хусијевог, и поручише му: Књигу коју си читао народу узми у руку и дођи овамо. И узе књигу у руку Варух, син Ниријин, и дође к њима.
15 ੧੫ ਉਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਉਹਨਾਂ ਨੂੰ ਸੁਣਾਇਆ
И они му рекоше: Седи и читај да чујемо. И Варух им је прочита.
16 ੧੬ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹਨਾਂ ਇਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗ ਪਿਆ। ਉਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਇਹ ਸਾਰੀਆਂ ਗੱਲਾਂ ਰਾਜਾ ਨੂੰ ਦੱਸਣੀਆਂ ਪੈਣਗੀਆਂ
А кад чуше све оне речи, сви се уплашише и рекоше Варуху: Казаћемо цару све те речи.
17 ੧੭ ਉਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਇਹ ਸਾਰੀਆਂ ਗੱਲਾਂ ਤੂੰ ਉਹ ਦੇ ਮੂੰਹੋਂ ਕਿਵੇਂ ਲਿਖੀਆਂ?
И запиташе Варуха говорећи: Кажи нам како си написао све те речи из уста његових.
18 ੧੮ ਤਾਂ ਬਾਰੂਕ ਨੇ ਉਹਨਾਂ ਨੂੰ ਆਖਿਆ ਕਿ ਉਹ ਇਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉੱਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿਖਦਾ ਗਿਆ
А Варух им рече: Из уста својих казива ми све те речи, а ја писах у књигу мастилом.
19 ੧੯ ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ!
Тада рекоше кнезови Варуху: Иди, сакриј се и ти и Јеремија, да нико на зна где сте.
20 ੨੦ ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ
Потом отидоше к цару у трем оставивши књигу у клети Елисаме писара, и казаше цару све те речи.
21 ੨੧ ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
А цар посла Јудија да донесе књигу; и донесе је из клети Елисаме писара, и стаде читати Јудије пред царем и пред свим кнезовима који стајаху око цара.
22 ੨੨ ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ
А цар сеђаше у зимној кући деветог месеца, и пред њим беше живо угљевље.
23 ੨੩ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਪੱਤਰ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ
И кад Јудије прочита три четири листа, исече је цар ножем писарским, и баци у огањ на жеравицу, те изгоре сва књига огњем на жеравици.
24 ੨੪ ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ
Али се не уплашише, нити раздреше хаљине своје цар нити који од слуга његових чувши све оне речи.
25 ੨੫ ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ
И премда Елнатан и Делаја и Гемарија мољаху цара да не пали књигу, он их не послуша.
26 ੨੬ ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ।
Него заповеди цар Јерамеилу, сину царевом и Сераји сину Азриловом и Селемији сину Авдиловом, да ухвате Варуха писара и Јеремију пророка; али их сакри Господ.
27 ੨੭ ਇਸ ਦੇ ਪਿੱਛੇ ਕਿ ਰਾਜਾ ਨੇ ਉਹ ਲਪੇਟਿਆ ਹੋਇਆ ਪੱਤਰ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਉਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ
И дође реч Господња Јеремији, пошто цар сажеже књигу и речи које написа Варух из уста Јеремијиних, говорећи:
28 ੨੮ ਫਿਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਪੱਤਰ ਲੈ ਅਤੇ ਉਹ ਦੇ ਵਿੱਚ ਉਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਪੱਤਰ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ
Узми опет другу књигу, и напиши у њу све пређашње речи које беху у првој књизи, коју сажеже Јоаким цар Јудин.
29 ੨੯ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
А за Јоакима цара Јудиног реци: Овако вели Господ: Ти си сажегао ону књигу говорећи: Зашто си написао у њој и рекао: Доћи ће цар вавилонски и затрти ову земљу и истребити из ње и људе и стоку?
30 ੩੦ ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
Зато, овако вели Господ за Јоакима цара Јудиног: Неће имати никога ко би седео на престолу Давидовом, и мртво ће тело његово бити бачено на припеку обдан и на мраз обноћ.
31 ੩੧ ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ।
Јер ћу походити њега и семе његово и слуге његове за безакоње њихово, и пустићу на њих и на становнике јерусалимске и на Јудејце све зло, за које им говорих али не послушаше.
32 ੩੨ ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਪੱਤਰ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ।
И узе Јеремија другу књигу, и даде је Варуху сину Ниријином писару, а он написа у њу из уста Јеремијиних све речи што беху у оној књизи, коју сажеже Јоаким, цар Јудин огњем; и још би додано к оним много онаквих речи.

< ਯਿਰਮਿਯਾਹ 36 >