< ਯਿਰਮਿਯਾਹ 42 >

1 ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ
По том дођоше све војводе и Јоанан, син Каријин и Језанија син Осајин, и сав народ, мало и велико.
2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ । ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ
И рекоше Јеремији пророку: Пусти преда се нашу молбу, и помоли се за нас Господу Богу свом, за сав овај остатак, јер нас је остало мало од многих, као што нас очи твоје виде,
3 ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ
Да би нам показао Господ Бог твој пут којим ћемо ићи и шта ћемо радити.
4 ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
А Јеремија пророк рече им: Послушаћу; ево, помолићу се Господу Богу вашем по вашим речима, и шта вам одговори Господ казаћу вам, нећу вам затајити ни реч.
5 ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ ।
А ово рекоше Јеремији: Господ нека нам је сведок, истинит и веран, да ћемо чинити све што ти Господ Бог твој заповеди за нас.
6 ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।
Било добро или зло, послушаћемо реч Господа Бога свог ка коме те шаљемо, да би нам добро било кад послушамо глас Господа Бога свог.
7 ਦਸਾਂ ਦਿਨਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
А после десет дана дође реч Господња Јеремији;
8 ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ
Те сазва Јоанана, сина Каријиног и све војводе што беху с њим, и сав народ, мало и велико,
9 ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,
И рече им: Овако вели Господ Бог Израиљев, ка коме ме посласте да изнесем преда Њ молбу вашу:
10 ੧੦ ਜੇ ਤੁਸੀਂ ਮੁੜ ਇਸ ਦੇਸ ਵਿੱਚ ਵੱਸੋ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਵਾਂਗਾ ਅਤੇ ਪੁੱਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ
Ако останете у овој земљи, сазидаћу вас, и нећу вас разорити, и насадићу вас и нећу вас истребити; јер ми је жао са зла које сам вам учинио.
11 ੧੧ ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ
Не бојте се цара вавилонског, ког се бојите; не бојте га се, говори Господ, јер сам ја с вама да вас сачувам и да вас избавим из његове руке.
12 ੧੨ ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ
И учинићу вам милост да се смилује на вас, и врати вас у земљу вашу.
13 ੧੩ ਪਰ ਜੇ ਤੁਸੀਂ ਆਖੋ ਕਿ ਅਸੀਂ ਇਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋਗੇ
Ако ли кажете: Нећемо да останемо у тој земљи, не слушајући глас Господа Бога свог
14 ੧੪ ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ
Говорећи: Не, него идемо у земљу мисирску, да не видимо рат и глас трубни не чујемо и не будемо гладни хлеба, и онде ћемо се населити,
15 ੧੫ ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ
Онда чујте реч Господњу, који сте остали од Јуде; овако вели Господ над војскама Бог Израиљев: Ако ви окренете лице своје да идете у Мисир и одете да се населите онде,
16 ੧੬ ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ
Онде ће вас у земљи мисирској стигнути мач ког се бојите, и глад, ради које се бринете, гониће вас онде у Мисиру и онде ћете помрети.
17 ੧੭ ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ
И сви људи који су окренули лице своје да иду у Мисир да се онде населе, изгинуће од мача и од глади и од помора, и ниједан их неће остати нити ће који утећи од зла које ћу пустити на њих.
18 ੧੮ ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ
Јер овако вели Господ над војскама, Бог Израиљев: Као што се гнев мој и јарост моја изли на становнике јерусалимске, тако ће се излити гнев мој на вас, ако одете у Мисир, и бићете уклин и чудо и клетва и руг, и нећете више видети овог места.
19 ੧੯ ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ
Господ вам говори, останци Јудини! Не идите у Мисир. Знајте да вам ја сведочим данас.
20 ੨੦ ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”
Јер варасте душе своје кад ме посласте ка Господу Богу свом рекавши: Помоли се за нас Господу Богу нашем, и како каже Господ Бог наш, јави нам и учинићемо.
21 ੨੧ ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਨੂੰ ਜਿਹੜੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ
А кад вам јавих данас, нећете да послушате глас Господа Бога свог нити ишта што ми заповеди за вас.
22 ੨੨ ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।
Знајте, дакле, да ћете изгинути од мача и од глади и од помора на месту куда сте ради отићи да се станите.

< ਯਿਰਮਿਯਾਹ 42 >