< ਅੱਯੂਬ 15 >

1 ਤਦ ਅਲੀਫਾਜ਼ ਤੇਮਾਨੀ ਨੇ ਆਖਿਆ,
וַיַּעַן אֱלִיפַז הַֽתֵּימָנִי וַיֹּאמַֽר׃
2 “ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ?
הֶֽחָכָם יַעֲנֶה דַֽעַת־רוּחַ וִֽימַלֵּא קָדִים בִּטְנֽוֹ׃
3 ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?
הוֹכֵחַ בְּדָבָר לֹא יִסְכּוֹן וּמִלִּים לֹא־יוֹעִיל בָּֽם׃
4 ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ।
אַף־אַתָּה תָּפֵר יִרְאָה וְתִגְרַע שִׂיחָה לִפְנֵי־אֵֽל׃
5 ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ।
כִּי יְאַלֵּף עֲוֺנְךָ פִיךָ וְתִבְחַר לְשׁוֹן עֲרוּמִֽים׃
6 ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।
יַרְשִֽׁיעֲךָ פִיךָ וְלֹא־אָנִי וּשְׂפָתֶיךָ יַעֲנוּ־בָֽךְ׃
7 “ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ?
הֲרִאישׁוֹן אָדָם תִּוָּלֵד וְלִפְנֵי גְבָעוֹת חוֹלָֽלְתָּ׃
8 ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?
הַבְסוֹד אֱלוֹהַ תִּשְׁמָע וְתִגְרַע אֵלֶיךָ חָכְמָֽה׃
9 ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ?
מַה־יָּדַעְתָּ וְלֹא נֵדָע תָּבִין וְֽלֹא־עִמָּנוּ הֽוּא׃
10 ੧੦ ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।
גַּם־שָׂב גַּם־יָשִׁישׁ בָּנוּ כַּבִּיר מֵאָבִיךָ יָמִֽים׃
11 ੧੧ ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?
הַמְעַט מִמְּךָ תַּנְחֻמוֹת אֵל וְדָבָר לָאַט עִמָּֽךְ׃
12 ੧੨ ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?
מַה־יִּקָּחֲךָ לִבֶּךָ וּֽמַה־יִּרְזְמוּן עֵינֶֽיךָ׃
13 ੧੩ ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ?
כִּֽי־תָשִׁיב אֶל־אֵל רוּחֶךָ וְהֹצֵאתָ מִפִּיךָ מִלִּֽין׃
14 ੧੪ “ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?
מָֽה־אֱנוֹשׁ כִּֽי־יִזְכֶּה וְכִֽי־יִצְדַּק יְלוּד אִשָּֽׁה׃
15 ੧੫ ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ,
הֵן בקדשו בִּקְדֹשָׁיו לֹא יַאֲמִין וְשָׁמַיִם לֹא־זַכּוּ בְעֵינָֽיו׃
16 ੧੬ ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?
אַף כִּֽי־נִתְעָב וְֽנֶאֱלָח אִישׁ־שֹׁתֶה כַמַּיִם עַוְלָֽה׃
17 ੧੭ “ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ,
אֲחַוְךָ שְֽׁמַֽע־לִי וְזֶֽה־חָזִיתִי וַאֲסַפֵּֽרָה׃
18 ੧੮ ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ ਅਤੇ ਨਾ ਛੁਪਾਇਆ,
אֲשֶׁר־חֲכָמִים יַגִּידוּ וְלֹא כִֽחֲדוּ מֵאֲבוֹתָֽם׃
19 ੧੯ ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ,
לָהֶם לְבַדָּם נִתְּנָה הָאָרֶץ וְלֹא־עָבַר זָר בְּתוֹכָֽם׃
20 ੨੦ ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ।
כָּל־יְמֵי רָשָׁע הוּא מִתְחוֹלֵל וּמִסְפַּר שָׁנִים נִצְפְּנוּ לֶעָרִֽיץ׃
21 ੨੧ ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,
קוֹל־פְּחָדִים בְּאָזְנָיו בַּשָּׁלוֹם שׁוֹדֵד יְבוֹאֶֽנּוּ׃
22 ੨੨ ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।
לֹא־יַאֲמִין שׁוּב מִנִּי־חֹשֶׁךְ וצפו וְצָפוּי הוּא אֱלֵי־חָֽרֶב׃
23 ੨੩ ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।
נֹדֵד הוּא לַלֶּחֶם אַיֵּה יָדַע ׀ כִּֽי־נָכוֹן בְּיָדוֹ יֽוֹם־חֹֽשֶׁךְ׃
24 ੨੪ ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ,
יְֽבַעֲתֻהוּ צַר וּמְצוּקָה תִּתְקְפֵהוּ כְּמֶלֶךְ ׀ עָתִיד לַכִּידֽוֹר׃
25 ੨੫ ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,
כִּֽי־נָטָה אֶל־אֵל יָדוֹ וְאֶל־שַׁדַּי יִתְגַּבָּֽר׃
26 ੨੬ ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ।
יָרוּץ אֵלָיו בְּצַוָּאר בַּעֲבִי גַּבֵּי מָֽגִנָּֽיו׃
27 ੨੭ “ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,
כִּֽי־כִסָּה פָנָיו בְּחֶלְבּוֹ וַיַּעַשׂ פִּימָה עֲלֵי־כָֽסֶל׃
28 ੨੮ ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।
וַיִּשְׁכּוֹן ׀ עָרִים נִכְחָדוֹת בָּתִּים לֹא־יֵשְׁבוּ לָמוֹ אֲשֶׁר הִתְעַתְּדוּ לְגַלִּֽים׃
29 ੨੯ ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ।
לֹֽא־יֶעְשַׁר וְלֹא־יָקוּם חֵילוֹ וְלֹֽא־יִטֶּה לָאָרֶץ מִנְלָֽם׃
30 ੩੦ ਉਹ ਹਨੇਰੇ ਤੋਂ ਨਾ ਨਿੱਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ।
לֹֽא־יָסוּר ׀ מִנִּי־חֹשֶׁךְ יֹֽנַקְתּוֹ תְּיַבֵּשׁ שַׁלְהָבֶת וְיָסוּר בְּרוּחַ פִּֽיו׃
31 ੩੧ ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ।
אַל־יַאֲמֵן בשו בַּשָּׁיו נִתְעָה כִּי־שָׁוְא תִּהְיֶה תְמוּרָתֽוֹ׃
32 ੩੨ ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ।
בְּֽלֹא־יוֹמוֹ תִּמָּלֵא וְכִפָּתוֹ לֹא רַעֲנָֽנָה׃
33 ੩੩ ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।
יַחְמֹס כַּגֶּפֶן בִּסְרוֹ וְיַשְׁלֵךְ כַּזַּיִת נִצָּתֽוֹ׃
34 ੩੪ ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ।
כִּֽי־עֲדַת חָנֵף גַּלְמוּד וְאֵשׁ אָכְלָה אָֽהֳלֵי־שֹֽׁחַד׃
35 ੩੫ ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”
הָרֹה עָמָל וְיָלֹד אָוֶן וּבִטְנָם תָּכִין מִרְמָֽה׃

< ਅੱਯੂਬ 15 >