< ਅੱਯੂਬ 24 >

1 “ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ, ਅਤੇ ਜਿਹੜੇ ਉਸ ਨੂੰ ਜਾਣਦੇ ਹਨ, ਉਹ ਉਸ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ? 2 ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, ਉਹ ਇੱਜੜ ਨੂੰ ਖੋਹ ਲੈਂਦੇ ਹਨ ਅਤੇ ਉਹਨਾਂ ਨੂੰ ਚਾਰਦੇ ਹਨ। 3 ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਉਹ ਵਿਧਵਾ ਦਾ ਬਲ਼ਦ ਗਹਿਣੇ ਰੱਖ ਲੈਂਦੇ ਹਨ। 4 ਉਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਅਤੇ ਦੇਸ ਦੇ ਮਸਕੀਨ ਇਕੱਠੇ ਲੁੱਕ ਜਾਂਦੇ ਹਨ। 5 ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ। 6 ਉਹ ਖੇਤਾਂ ਵਿੱਚ ਚਾਰਾ ਵੱਢਦੇ ਹਨ, ਅਤੇ ਦੁਸ਼ਟ ਦੇ ਅੰਗੂਰੀ ਬਾਗ਼ਾਂ ਦੀ ਰਹਿੰਦ-ਖੁਹੰਦ ਚੁਗਦੇ ਹਨ। 7 ਉਹ ਬਿਨ੍ਹਾਂ ਕੱਪੜੇ ਦੇ ਨੰਗੇ ਹੀ ਰਾਤ ਕੱਟਦੇ ਹਨ, ਅਤੇ ਉਹਨਾਂ ਕੋਲ ਠੰਡ ਵਿੱਚ ਉੱਤੇ ਲੈਣ ਨੂੰ ਕੁਝ ਨਹੀਂ। 8 ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਓਟ ਨਾ ਹੋਣ ਦੇ ਕਾਰਨ ਚੱਟਾਨ ਨਾਲ ਚਿੰਬੜ ਜਾਂਦੇ ਹਨ। 9 ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ, 10 ੧੦ ਸੋ ਉਹ ਬਿਨ੍ਹਾਂ ਬਸਤਰ ਨੰਗੇ ਫਿਰਦੇ ਹਨ, ਅਤੇ ਭੁੱਖ ਦੇ ਮਾਰੇ ਭਰੀਆਂ ਚੁੱਗਦੇ ਹਨ। 11 ੧੧ ਉਹ ਉਹਨਾਂ ਦੀਆਂ ਕੰਧਾਂ ਦੇ ਅੰਦਰ ਤੇਲ ਕੱਢਦੇ ਹਨ, ਉਹ ਉਹਨਾਂ ਦੀਆਂ ਹੌਦਾਂ ਵਿੱਚ ਅੰਗੂਰ ਪੀੜਦੇ ਹਨ, ਪਰ ਆਪ ਪਿਆਸੇ ਰਹਿੰਦੇ ਹਨ। 12 ੧੨ ਸ਼ਹਿਰ ਵਿੱਚ ਲੋਕ ਹਾਉਂਕੇ ਭਰਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਉਹਨਾਂ ਦੀਆਂ ਪ੍ਰਾਰਥਨਾਵਾਂ ਵੱਲ ਧਿਆਨ ਨਹੀਂ ਕਰਦਾ! 13 ੧੩ “ਇਹ ਉਹ ਹਨ, ਜੋ ਚਾਨਣ ਦੇ ਵਿਰੁੱਧ ਹਨ, ਉਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਬਣੇ ਰਹਿੰਦੇ ਹਨ। 14 ੧੪ ਖ਼ੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤ ਨੂੰ ਉਹ ਚੋਰ ਬਣ ਜਾਂਦਾ ਹੈ। 15 ੧੫ ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ! ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ। 16 ੧੬ ਹਨੇਰੇ ਵਿੱਚ ਉਹ ਘਰਾਂ ਵਿੱਚ ਸੰਨ੍ਹ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਉਹ ਚਾਨਣ ਨੂੰ ਨਹੀਂ ਜਾਣਦੇ, 17 ੧੭ ਕਿਉਂ ਜੋ ਸਵੇਰ ਉਹਨਾਂ ਸਾਰਿਆਂ ਲਈ ਮੌਤ ਦੇ ਸਾਯੇ ਵਰਗੀ ਹੈ, ਉਹ ਤਾਂ ਮੌਤ ਦੇ ਸਾਯੇ ਦੇ ਭੈਅ ਨਾਲ ਮਿੱਤਰਤਾ ਰੱਖਦੇ ਹਨ। 18 ੧੮ “ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ। 19 ੧੯ ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ। (Sheol h7585) 20 ੨੦ ਕੁੱਖ ਉਹ ਨੂੰ ਭੁੱਲ ਜਾਵੇਗੀ, ਕੀੜਾ ਉਹ ਨੂੰ ਸੁਆਦ ਨਾਲ ਖਾ ਜਾਵੇਗਾ, ਉਹ ਫੇਰ ਯਾਦ ਨਾ ਕੀਤਾ ਜਾਵੇਗਾ, ਇਸ ਤਰ੍ਹਾਂ ਬਦੀ ਰੁੱਖ ਵਾਂਗੂੰ ਤੋੜੀ ਜਾਵੇਗੀ। 21 ੨੧ ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਲੁੱਟ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ। 22 ੨੨ ਪਰ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਖਿੱਚ ਲੈਂਦਾ ਹੈ, ਭਾਵੇਂ ਉਹ ਸਥਿਰ ਹੋ ਜਾਵੇ ਤਾਂ ਵੀ ਉਸ ਨੂੰ ਜੀਵਨ ਦੀ ਆਸ ਨਹੀਂ ਰਹਿੰਦੀ। 23 ੨੩ ਉਹ ਉਹਨਾਂ ਨੂੰ ਸੁੱਖ ਨਾਲ ਰਹਿਣ ਦਿੰਦਾ ਹੈ ਅਤੇ ਉਹ ਸਾਂਭੇ ਜਾਂਦੇ ਹਨ, ਪਰ ਉਸ ਦੀਆਂ ਅੱਖਾਂ ਉਹਨਾਂ ਦੇ ਰਾਹਾਂ ਉੱਤੇ ਹਨ। 24 ੨੪ ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ, ਉਹ ਨਿਵਾਏ ਜਾਂਦੇ ਹਨ, ਉਹ ਦੂਜਿਆਂ ਵਾਂਗੂੰ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆਂ ਵਾਂਗੂੰ ਵੱਢੇ ਜਾਂਦੇ ਹਨ! 25 ੨੫ “ਜੇ ਇਹ ਇਸੇ ਤਰ੍ਹਾਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ ਅਤੇ ਮੇਰੀਆਂ ਗੱਲਾਂ ਨੂੰ ਅਕਾਰਥ ਠਹਿਰਾਵੇਗਾ?”

< ਅੱਯੂਬ 24 >