< ਅੱਯੂਬ 25 >

1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, 2 “ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ। 3 ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ? 4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ? 5 ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ। 6 ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”

< ਅੱਯੂਬ 25 >