< ਅੱਯੂਬ 26 >

1 ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
וַיַּעַן אִיּוֹב וַיֹּאמַֽר׃
2 “ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!
מֶה־עָזַרְתָּ לְלֹא־כֹחַ הוֹשַׁעְתָּ זְרוֹעַ לֹא־עֹֽז׃
3 ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ!
מַה־יָּעַצְתָּ לְלֹא חָכְמָה וְתוּשִׁיָּה לָרֹב הוֹדָֽעְתָּ׃
4 ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ?
אֶת־מִי הִגַּדְתָּ מִלִּין וְנִשְׁמַת־מִי יָצְאָה מִמֶּֽךָּ׃
5 “ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ!
הָרְפָאִים יְחוֹלָלוּ מִתַּחַת מַיִם וְשֹׁכְנֵיהֶֽם׃
6 ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ। (Sheol h7585)
עָרוֹם שְׁאוֹל נֶגְדּוֹ וְאֵין כְּסוּת לָֽאֲבַדּֽוֹן׃ (Sheol h7585)
7 ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ!
נֹטֶה צָפוֹן עַל־תֹּהוּ תֹּלֶה אֶרֶץ עַל־בְּלִי־מָֽה׃
8 ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ।
צֹרֵֽר־מַיִם בְּעָבָיו וְלֹא־נִבְקַע עָנָן תַּחְתָּֽם׃
9 ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ।
מְאַחֵז פְּנֵי־כִסֵּה פַּרְשֵׁז עָלָיו עֲנָנֽוֹ׃
10 ੧੦ ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ।
חֹֽק־חָג עַל־פְּנֵי־מָיִם עַד־תַּכְלִית אוֹר עִם־חֹֽשֶׁךְ׃
11 ੧੧ ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ!
עַמּוּדֵי שָׁמַיִם יְרוֹפָפוּ וְיִתְמְהוּ מִגַּעֲרָתֽוֹ׃
12 ੧੨ ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ।
בְּכֹחוֹ רָגַע הַיָּם ובתובנתו וּבִתְבוּנָתוֹ מָחַץ רָֽהַב׃
13 ੧੩ ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ।
בְּרוּחוֹ שָׁמַיִם שִׁפְרָה חֹֽלֲלָה יָדוֹ נָחָשׁ בָּרִֽיחַ׃
14 ੧੪ ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?”
הֶן־אֵלֶּה ׀ קְצוֹת דרכו דְּרָכָיו וּמַה־שֵּׁמֶץ דָּבָר נִשְׁמַע־בּוֹ וְרַעַם גבורתו גְּבוּרוֹתָיו מִי יִתְבּוֹנָֽן׃

< ਅੱਯੂਬ 26 >