< ਅੱਯੂਬ 9 >

1 ਅੱਯੂਬ ਨੇ ਉੱਤਰ ਦੇ ਕੇ ਆਖਿਆ,
Отвещав же Иов, рече:
2 “ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ?
воистинну вем, яко тако есть: како бо будет праведен человек у Господа?
3 ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ।
Аще бо восхощет судитися с Ним, не послушает Его, да не преречет ко единому словеси Его от тысящи.
4 ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
Премудр бо есть мыслию, крепок же и велик: кто жесток быв противу Его, пребысть?
5 ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,
Обетшаяй горы, и не ведят, превращаяй я гневом:
6 ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ।
трясый поднебесную из оснований, столпи же ея колеблются:
7 ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ।
глаголяй солнцу, и не восходит, звезды же печатствует:
8 ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ।
прострый един небо и ходяй но морю, яко по земли:
9 ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ।
творяй Плиады и Еспера, и Арктура и сокровища южная:
10 ੧੦ ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, ਜਿਹੜੇ ਅਥਾਹ, ਅਚਰਜ਼ ਅਤੇ ਅਣਗਿਣਤ ਹਨ।
творяй велия и неизследованная, славная же и изрядная, имже несть числа.
11 ੧੧ ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ ਪਰ ਮੈਂ ਉਹ ਨੂੰ ਵੇਖ ਨਹੀਂ ਸਕਦਾ, ਉਹ ਅੱਗੇ ਵੱਧ ਜਾਂਦਾ ਹੈ, ਪਰ ਮੈਂ ਉਹ ਨੂੰ ਪਛਾਣਦਾ ਨਹੀਂ।
Аще приидет ко мне, не имам видети: и аще мимоидет мене, никако уразумех.
12 ੧੨ ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ?
Аще возмет, кто возвратит? Или кто речет Ему: что сотворил еси?
13 ੧੩ ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ।
Сам бо отвращает гнев, слякошася под Ним кити поднебеснии.
14 ੧੪ “ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ, ਜਾਂ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸਕਦਾ ਹਾਂ?
Аще же мя услышит, или разсудит глаголы моя?
15 ੧੫ ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, ਮੈਂ ਸਿਰਫ਼ ਆਪਣੇ ਨਿਆਈਂ ਦੇ ਅੱਗੇ ਦੁਹਾਈ ਦੇ ਸਕਦਾ ਹਾਂ।
Аще бо и праведен буду, не услышит мене, суду Его помолюся:
16 ੧੬ ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ,
аще же воззову, и услышит мя, не иму веры, яко услыша глас мой.
17 ੧੭ ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ!
Да не мглою мя потребит, многа же ми сотрения сотвори всуе,
18 ੧੮ ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ!
не оставляет бо мя отдохнути, исполни же мя горести.
19 ੧੯ ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ?
Понеже силен есть крепостию: кто убо суду Его воспротивится?
20 ੨੦ ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਤ ਕਰੇਗਾ।
Аще бо буду праведен, уста моя нечестия сотворят: аще же буду непорочен, стропотен буду.
21 ੨੧ “ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।
Аще бо нечестие сотворих, не вем душею моею: обаче отемлется ми живот.
22 ੨੨ ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ!
Темже рех: велика и сильна губит гнев.
23 ੨੩ ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ, ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ।
Яко лукавии смертию лютою погибнут, обаче праведным посмеваются.
24 ੨੪ ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ?
Предана есть земля в руце нечестиваго, лица судий ея покрывает: аще же не Сам есть, кто есть?
25 ੨੫ “ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ, ਉਹ ਉੱਡਦੇ ਜਾਂਦੇ ਹਨ, ਉਹ ਭਲਿਆਈ ਨਹੀਂ ਵੇਖਦੇ।
Житие же мое есть легчае скоротечца: отбегоша и не видеша.
26 ੨੬ ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ।
Или есть кораблем след пути, или орла летяща, ищуща яди?
27 ੨੭ ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ।
Аще бо реку: забуду глаголя, приникнув лицем воздохну,
28 ੨੮ ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ।
трясуся всеми удесы: вем бо, яко не безвинна мя оставиши.
29 ੨੯ ਮੈਂ ਤਾਂ ਦੋਸ਼ੀ ਠਹਿਰਾਂਗਾ, ਫੇਰ ਮੈਂ ਕਿਉਂ ਵਿਅਰਥ ਕਸ਼ਟ ਝੱਲਾਂ?
Аще же нечестив есмь, почто не умрох?
30 ੩੦ ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ,
Аще бо измыюся снегом и очищуся руками чистыми,
31 ੩੧ ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।
доволно во скверне омочил мя еси, возгнушася же мною одежда моя.
32 ੩੨ “ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ, ਅਤੇ ਅਸੀਂ ਇੱਕ ਦੂਜੇ ਨਾਲ ਮੁਕੱਦਮਾ ਲੜੀਏ।
Неси бо человек, якоже аз, Емуже противопрюся, да приидем вкупе на суд.
33 ੩੩ ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ ਜੋ ਸਾਡੇ ਦੋਹਾਂ ਉੱਤੇ ਹੱਥ ਰੱਖਦਾ,
О, дабы ходатай нам был, и обличаяй и разслушаяй между обема.
34 ੩੪ ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ।
Да отимет от мене жезл, страх же Его да не смущает мене:
35 ੩੫ ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।”
и не убоюся, но возглаголю, ибо тако не вем сам себе.

< ਅੱਯੂਬ 9 >