< ਅੱਯੂਬ 1 >

1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।
پیاوێک هەبوو لە خاکی عوچ ناوی ئەیوب بوو، کەسێکی ڕاست و بێ کەموکوڕی بوو، لەخواترس بوو، خۆی لە خراپە لا دەدا.
2 ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।
حەوت کوڕ و سێ کچی هەبوو.
3 ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
مەڕوماڵاتەکەشی، حەوت هەزار مەڕ و سێ هەزار وشتر و پێنج سەد جووت مانگا و پێنج سەد ماکەر بوو، خزمەتکارەکانیشی زۆر زۆر بوون، ئەیوب لەنێو هەموو خەڵکی ڕۆژهەڵاتدا مەزنترین کەس بوو.
4 ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ।
کوڕەکانیشی بە نۆرە هەر جارەی لە ماڵی یەکێکیان خوانیان ساز دەکرد، سێ خوشکەکەیان بانگهێشت دەکرد بۆ ئەوەی لەگەڵیان بخۆن و بخۆنەوە.
5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।
کاتێک کە ڕۆژانی خوان سازکردنەکە دەسووڕایەوە، ئەیوب بەدوایاندا دەینارد و پیرۆزی دەکردن، بۆ ڕۆژی پاشتر بەیانی زوو هەڵدەستا و بەپێی ژمارەیان قوربانی سووتاندنی پێشکەش دەکرد، چونکە ئەیوب دەیگوت: «ڕەنگە منداڵەکانم گوناهیان کردبێت و لە دڵیاندا نەفرەتیان لە خودا کردبێت.» ئەیوب بە بەردەوامی ئەم کارەی دەکرد.
6 ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ।
ئەوە بوو ڕۆژێکیان فریشتەکان هاتن بۆ ئەوەی لەبەردەم یەزدان بوەستن، شەیتانیش لەگەڵیان هات.
7 ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।”
جا یەزدان بە شەیتانی فەرموو: «لەکوێوە هاتیت؟» شەیتانیش وەڵامی یەزدانی دایەوە: «لە گەڕان لەسەر زەوی و هاتوچۆکردن تێیدا.»
8 ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।”
یەزدانیش بە شەیتانی فەرموو: «خۆ چاوت نەبڕیوەتە سەر ئەیوبی بەندەم؟ لە زەویدا کەس نییە وەک ئەو، کەسێکی وا ڕاست و بێ کەموکوڕی، لەخواترسە و لە خراپە لادەدات.»
9 ਤਦ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਕੀ ਅੱਯੂਬ ਪਰਮੇਸ਼ੁਰ ਤੋਂ ਬਿਨ੍ਹਾਂ ਕਿਸੇ ਲਾਭ ਦੇ ਡਰਦਾ ਹੈ।
شەیتانیش وەڵامی یەزدانی دایەوە: «ئایا ئەیوب بەخۆڕایی لەخواترسە؟
10 ੧੦ ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ।
ئایا لەبەر ئەوە نییە کە تۆ لە دەوری خۆی و ماڵەکەی و هەرچی هەیەتی لە هەموو لایەکەوە پەرژینت لێ داوە؟ کارەکانی دەستی ئەوت بەرەکەتدار کردووە، جا مەڕوماڵاتی بەناو زەویدا بڵاو بووەتەوە،
11 ੧੧ ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
بەڵام ئێستا دەست درێژبکە و لە هەموو ئەوە بدە کە هەیەتی، بزانە چۆن بەرەو ڕوو نەفرەتت لێ دەکات.»
12 ੧੨ ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ।
جا یەزدان بە شەیتانی فەرموو: «ئەوەتا هەرچی هەیەتی لە دەستی تۆدایە، بەڵام دەست بۆ خۆی مەبە.» ئینجا شەیتان لەبەردەم یەزدان چووە دەرەوە.
13 ੧੩ ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ।
ئەوە بوو ڕۆژێکیان کوڕ و کچەکانی لە ماڵی برا گەورەکەیان دەیانخوارد و شەرابیان دەخواردەوە.
14 ੧੪ ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ।
نێردراوێک بۆ لای ئەیوب هات و گوتی: «مانگاکان جووتیان دەکرد و ماکەرەکانیش لەلایانەوە دەلەوەڕان،
15 ੧੫ ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।”
سەبئییەکان بەسەریاندا دان و بردیانن، خزمەتکارەکانیان دایە بەر شمشێر، تەنها من دەرباز بووم هەتا هەواڵت بدەمێ!»
16 ੧੬ ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ, “ਪਰਮੇਸ਼ੁਰ ਦੀ ਅੱਗ ਅਕਾਸ਼ ਤੋਂ ਉਤਰੀ। ਉਸ ਨਾਲ ਭੇਡਾਂ ਅਤੇ ਜੁਆਨ ਭਸਮ ਹੋ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”
هێشتا ئەم قسەی دەکرد، یەکێکی دیکە هات و گوتی: «ئاگری خودا لە ئاسمانەوە هاتە خوارەوە و مەڕەکان و خزمەتکارەکانی سووتاند، تەنها من دەرباز بووم هەتا هەواڵت بدەمێ!»
17 ੧੭ ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।”
هێشتا ئەم قسەی دەکرد، یەکێکی دیکە هات و گوتی: «کلدانییەکان بە سێ کۆمەڵەوە پەلاماری وشترەکانیان دا و بردیانن، خزمەتکارەکانیان دایە بەر شمشێر، تەنها من دەرباز بووم هەتا هەواڵت بدەمێ!»
18 ੧੮ ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ,
هێشتا ئەم قسەی دەکرد، یەکێکی دیکە هات و گوتی: «کوڕ و کچەکانت لە ماڵی برا گەورەکەیان دەیانخوارد و شەرابیان دەخواردەوە،
19 ੧੯ ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”
لەناکاو بایەکی بەهێز لە چۆڵەوانییەوە هات و لە هەر چوار گۆشەی ماڵەکەی دا و ماڵەکە بەسەر خزمەتکارەکاندا داڕما و مردن، تەنها من دەرباز بووم هەتا هەواڵت بدەمێ!»
20 ੨੦ ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।
جا ئەیوب هەستا و کەواکەی دادڕی و سەری خۆی ڕنییەوە و کەوتە سەر زەوی و کڕنۆشی برد،
21 ੨੧ ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”
گوتی: «بە ڕووتی لە سکی دایکمەوە هاتووم و بە ڕووتیش دەگەڕێمەوە ئەوێ. یەزدان دای و یەزدانیش بردییەوە، ستایش بۆ ناوی یەزدان.»
22 ੨੨ ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ।
لەگەڵ هەموو ئەمانەشدا ئەیوب گوناهی نەکرد و خودای خەتابار نەکرد.

< ਅੱਯੂਬ 1 >