< ਯੋਏਲ 1 >

1 ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤਰ ਯੋਏਲ ਨੂੰ ਆਈ,
דְּבַר־יְהוָה אֲשֶׁר הָיָה אֶל־יוֹאֵל בֶּן־פְּתוּאֵֽל׃
2 ਹੇ ਬਜ਼ੁਰਗੋ, ਇਹ ਸੁਣੋ, ਦੇਸ਼ ਦੇ ਸਾਰੇ ਵਾਸੀਓ, ਕੰਨ ਲਾਓ! ਕੀ ਤੁਹਾਡੇ ਦਿਨਾਂ ਵਿੱਚ, ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਅਜਿਹਾ ਹੋਇਆ?
שִׁמְעוּ־זֹאת הַזְּקֵנִים וְהַֽאֲזִינוּ כֹּל יוֹשְׁבֵי הָאָרֶץ הֶהָיְתָה זֹּאת בִּֽימֵיכֶם וְאִם בִּימֵי אֲבֹֽתֵיכֶֽם׃
3 ਇਹ ਦੇ ਵਿਖੇ ਤੁਸੀਂ ਆਪਣੇ ਪੁੱਤਰਾਂ ਨੂੰ ਅਤੇ ਤੁਹਾਡੇ ਪੁੱਤਰ ਆਪਣੇ ਪੁੱਤਰਾਂ ਨੂੰ, ਉਹਨਾਂ ਦੇ ਪੁੱਤਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।
עָלֶיהָ לִבְנֵיכֶם סַפֵּרוּ וּבְנֵיכֶם לִבְנֵיהֶם וּבְנֵיהֶם לְדוֹר אַחֵֽר׃
4 ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!
יֶתֶר הַגָּזָם אָכַל הָֽאַרְבֶּה וְיֶתֶר הָאַרְבֶּה אָכַל הַיָּלֶק וְיֶתֶר הַיֶּלֶק אָכַל הֶחָסִֽיל׃
5 ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!
הָקִיצוּ שִׁכּוֹרִים וּבְכוּ וְהֵילִלוּ כָּל־שֹׁתֵי יָיִן עַל־עָסִיס כִּי נִכְרַת מִפִּיכֶֽם׃
6 ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।
כִּֽי־גוֹי עָלָה עַל־אַרְצִי עָצוּם וְאֵין מִסְפָּר שִׁנָּיו שִׁנֵּי אַרְיֵה וּֽמְתַלְּעוֹת לָבִיא לֽוֹ׃
7 ਉਸ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ।
שָׂם גַּפְנִי לְשַׁמָּה וּתְאֵנָתִי לִקְצָפָה חָשֹׂף חֲשָׂפָהּ וְהִשְׁלִיךְ הִלְבִּינוּ שָׂרִיגֶֽיהָ׃
8 ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ!
אֱלִי כִּבְתוּלָה חֲגֻֽרַת־שַׂק עַל־בַּעַל נְעוּרֶֽיהָ׃
9 ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।
הָכְרַת מִנְחָה וָנֶסֶךְ מִבֵּית יְהוָה אָֽבְלוּ הַכֹּהֲנִים מְשָׁרְתֵי יְהוָֽה׃
10 ੧੦ ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ।
שֻׁדַּד שָׂדֶה אָבְלָה אֲדָמָה כִּי שֻׁדַּד דָּגָן הוֹבִישׁ תִּירוֹשׁ אֻמְלַל יִצְהָֽר׃
11 ੧੧ ਹੇ ਹਾਲ੍ਹੀਓ, ਸ਼ਰਮਿੰਦੇ ਹੋਵੋ! ਹੇ ਬਾਗਬਾਨੋ, ਕਣਕ ਅਤੇ ਜੌਂ ਦੇ ਕਾਰਨ ਧਾਹਾਂ ਮਾਰੋ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ ਹੈ!
הֹבִישׁוּ אִכָּרִים הֵילִילוּ כֹּֽרְמִים עַל־חִטָּה וְעַל־שְׂעֹרָה כִּי אָבַד קְצִיר שָׂדֶֽה׃
12 ੧੨ ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ!
הַגֶּפֶן הוֹבִישָׁה וְהַתְּאֵנָה אֻמְלָלָה רִמּוֹן גַּם־תָּמָר וְתַפּוּחַ כָּל־עֲצֵי הַשָּׂדֶה יָבֵשׁוּ כִּֽי־הֹבִישׁ שָׂשׂוֹן מִן־בְּנֵי אָדָֽם׃
13 ੧੩ ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!
חִגְרוּ וְסִפְדוּ הַכֹּהֲנִים הֵילִילוּ מְשָׁרְתֵי מִזְבֵּחַ בֹּאוּ לִינוּ בַשַּׂקִּים מְשָׁרְתֵי אֱלֹהָי כִּי נִמְנַע מִבֵּית אֱלֹהֵיכֶם מִנְחָה וָנָֽסֶךְ׃
14 ੧੪ ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!
קַדְּשׁוּ־צוֹם קִרְאוּ עֲצָרָה אִסְפוּ זְקֵנִים כֹּל יֹשְׁבֵי הָאָרֶץ בֵּית יְהוָה אֱלֹהֵיכֶם וְזַעֲקוּ אֶל־יְהוָֽה׃
15 ੧੫ ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ!
אֲהָהּ לַיּוֹם כִּי קָרוֹב יוֹם יְהוָה וּכְשֹׁד מִשַׁדַּי יָבֽוֹא׃
16 ੧੬ ਕੀ ਸਾਡੇ ਵੇਖਦਿਆਂ ਭੋਜਨ ਵਸਤਾਂ ਨਾਸ ਨਹੀਂ ਹੋ ਗਈਆਂ, ਅਤੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ ਮੁੱਕ ਨਹੀਂ ਗਿਆ?
הֲלוֹא נֶגֶד עֵינֵינוּ אֹכֶל נִכְרָת מִבֵּית אֱלֹהֵינוּ שִׂמְחָה וָגִֽיל׃
17 ੧੭ ਬੀਜ ਮਿੱਟੀ ਦੇ ਢੇਲਿਆਂ ਦੇ ਹੇਠ ਸੜਦੇ ਜਾਂਦੇ ਹਨ, ਖੱਤੇ ਵਿਰਾਨ ਪਏ ਹਨ, ਭੰਡਾਰ ਘਰ ਟੁੱਟੇ ਪਏ ਹਨ, ਕਿਉਂ ਜੋ ਫ਼ਸਲ ਸੁੱਕ ਗਈ ਹੈ।
עָבְשׁוּ פְרֻדוֹת תַּחַת מֶגְרְפֹתֵיהֶם נָשַׁמּוּ אֹֽצָרוֹת נֶהֶרְסוּ מַמְּגֻרוֹת כִּי הֹבִישׁ דָּגָֽן׃
18 ੧੮ ਪਸ਼ੂ ਕਿਵੇਂ ਅੜਿੰਗਦੇ ਹਨ! ਬਲ਼ਦਾਂ ਦੇ ਵੱਗ ਕਿਵੇਂ ਬੇਚੈਨ ਹੋਏ ਪਏ ਹਨ! ਕਿਉਂ ਜੋ ਉਹਨਾਂ ਦੇ ਲਈ ਕੋਈ ਚਾਰਗਾਹ ਨਹੀਂ ਹੈ, ਹਾਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।
מַה־נֶּאֶנְחָה בְהֵמָה נָבֹכוּ עֶדְרֵי בָקָר כִּי אֵין מִרְעֶה לָהֶם גַּם־עֶדְרֵי הַצֹּאן נֶאְשָֽׁמוּ׃
19 ੧੯ ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।
אֵלֶיךָ יְהוָה אֶקְרָא כִּי אֵשׁ אָֽכְלָה נְאוֹת מִדְבָּר וְלֶהָבָה לִהֲטָה כָּל־עֲצֵי הַשָּׂדֶֽה׃
20 ੨੦ ਖੇਤ ਦੇ ਪਸ਼ੂ ਤੇਰੇ ਵੱਲ ਹੌਂਕਦੇ ਹਨ, ਕਿਉਂ ਜੋ ਨਦੀਆਂ ਦਾ ਪਾਣੀ ਸੁੱਕ ਗਿਆ, ਅਤੇ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਭਸਮ ਕਰ ਦਿੱਤਾ ਹੈ।
גַּם־בַּהֲמוֹת שָׂדֶה תַּעֲרוֹג אֵלֶיךָ כִּי יָֽבְשׁוּ אֲפִיקֵי מָיִם וְאֵשׁ אָכְלָה נְאוֹת הַמִּדְבָּֽר׃

< ਯੋਏਲ 1 >