< ਯੂਹੰਨਾ 14 >

1 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
«نیگەران مەبن. پشت بە خودا ببەستن، پشت بە منیش ببەستن.
2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
ماڵی باوکم ژووری زۆری لێیە، ئەگەر ئاوا نەبووایە پێم دەگوتن. من دەچم تاکو شوێنتان بۆ ئامادە بکەم.
3 ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।
جا کە ڕۆیشتم و شوێنم بۆ ئامادەکردن، دێمەوە و دەتانبەمە لای خۆم، تاکو ئێوەش لەو شوێنە بن کە من لێی دەبم.
4 ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।”
ئێوەش ڕێگای ئەو شوێنە دەزانن کە بۆی دەچم.»
5 ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”
تۆماس پێی گوت: «گەورەم، نازانین بۆ کوێ دەچیت، چۆن ڕێگاکە بزانین؟»
6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
عیساش پێی فەرموو: «منم ڕێگا و ڕاستی و ژیان. کەس نایەتە لای باوک لە ڕێگەی منەوە نەبێت.
7 ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”
ئەگەر ئێوە منتان بناسیایە، باوکیشمتان دەناسی. لە ئێستاوە دەیناسن و بینیوتانە.»
8 ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”
فیلیپۆس پێی گوت: «گەورەم، باوکمان پیشان بدە و بەسمانە.»
9 ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’
عیساش پێی فەرموو: «فیلیپۆس، ئایا تەنانەت لەدوای ئەم ماوە زۆرەش کە لەگەڵتانم، نەتناسیوم؟ ئەوەی منی بینیوە باوکی بینیوە. ئیتر چۆن دەڵێی:”باوکمان نیشان بدە“؟
10 ੧੦ ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।
ئایا باوەڕ ناکەی من لە باوکدام و باوکیش لە مندایە؟ ئەو قسانەی پێتانی دەڵێم لە خۆمەوە نایڵێم، بەڵکو باوک کە لە مندا نیشتەجێیە، ئەو کارەکانی خۆی دەکات.
11 ੧੧ ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।
باوەڕم پێ بکەن کە من لە باوکدام و باوکیش لە مندایە، ئەگەر نا بەهۆی کارەکان خۆیانەوە باوەڕ بکەن.
12 ੧੨ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
ڕاستی ڕاستیتان پێ دەڵێم: ئەوەی باوەڕم پێ بهێنێت، ئەو کارانە دەکات کە من دەیکەم، لەمانەش گەورەتر دەکات، چونکە بۆ لای باوک دەچم.
13 ੧੩ ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।
هەرچییەک بە ناوی منەوە داوا بکەن دەیکەم، تاکو باوک لە کوڕەکەدا شکۆدار بێت.
14 ੧੪ ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”
ئەگەر شتێکتان بە ناوی منەوە داوا کرد، دەیکەم.
15 ੧੫ “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
«ئەگەر منتان خۆشبوێ کار بە ڕاسپاردەکانم دەکەن.
16 ੧੬ ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। (aiōn g165)
منیش داوا لە باوک دەکەم یارمەتیدەرێکی دیکەتان بداتێ کە هەتاهەتایە لەگەڵتان بمێنێتەوە، (aiōn g165)
17 ੧੭ ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।
ڕۆحی ڕاستی، کە جیهان ناتوانێت وەریبگرێت، چونکە نایبینێت و نایناسێت. بەڵام ئێوە دەیناسن، چونکە لەگەڵتان دەمێنێتەوە و لەناو ئێوەدا دەبێت.
18 ੧੮ ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
بە هەتیوی بەجێتان ناهێڵیم، دێمەوە لاتان.
19 ੧੯ ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।
پاش ماوەیەکی کەم ئیتر جیهان نامبینێت، بەڵام ئێوە دەمبینن. لەبەر ئەوەی من زیندووم، ئێوەش دەژین.
20 ੨੦ ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
لەو ڕۆژەدا دەزانن من لە باوکمدام، ئێوەش لە مندان، منیش لە ئێوەدام.
21 ੨੧ ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
ئەوەی ڕاسپاردەکانی منی لەلایە و کاریان پێ دەکات، ئەوا منی خۆشدەوێت. ئەوەی منی خۆشبوێ، باوکیشمی خۆشدەوێت، منیش خۆشمدەوێت و خۆمی بۆ دەردەخەم.»
22 ੨੨ ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?”
ئینجا یەهوزایەکی دیکە، کە یەهوزای ئەسخەریوتی نەبوو، لێی پرسی: «گەورەم، بۆچی دەتەوێ خۆت بۆ ئێمە دەربخەیت، بەڵام بۆ جیهان نا؟»
23 ੨੩ ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
عیسا وەڵامی دایەوە: «ئەوەی منی خۆشبوێ کار بە وتەکانم دەکات، باوکیشم خۆشی دەوێت و من و باوک دێینە لای و لەلای ئەویش نیشتەجێ دەبین.
24 ੨੪ ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
ئەوەش کە منی خۆشناوێت کار بە وتەکانم ناکات. ئەم وتانەی گوێتان لێی دەبێت هی من نییە، بەڵکو هی ئەو باوکەیە کە ناردوومی.
25 ੨੫ “ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ।
«ئەمانەم پێ گوتن کە هێشتا لەلاتانم.
26 ੨੬ ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
بەڵام یارمەتیدەرەکە، ڕۆحی پیرۆز، ئەوەی باوک بە ناوی منەوە دەینێرێت، ئەو هەموو شتێکتان فێردەکات و هەموو ئەو شتانەی پێم گوتوون بیرتان دەخاتەوە.
27 ੨੭ “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
«ئاشتیتان بۆ بەجێدەهێڵم، ئاشتی خۆمتان دەدەمێ. ئەوەی من دەتاندەمێ وەک ئەوە نییە کە جیهان دەتانداتێ. نیگەران مەبن و مەترسن.
28 ੨੮ ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
«گوێتان لێبوو پێم گوتن:”دەڕۆم و دێمەوە لاتان.“ئەگەر منتان خۆشبوێ، دڵشاد دەبن کە دەچمە لای باوک، چونکە باوک لە من مەزنترە.
29 ੨੯ ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।
ئەوەتا ئێستا پێش ڕوودانی پێم گوتن، تاکو کاتێک ڕوویدا باوەڕ بهێنن.
30 ੩੦ “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।
لەمەولا زۆر قسەتان لەگەڵ ناکەم، چونکە سەرۆکی ئەم جیهانە وا دێت. هیچ دەسەڵاتێکی بەسەر مندا نییە،
31 ੩੧ ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।”
بەڵام ئەو دێت تاکو جیهان بزانێت باوکم خۆشدەوێت و بەو شێوەیە کار دەکەم کە باوک ڕایسپاردووم. «هەستن، با لێرە بڕۆین.

< ਯੂਹੰਨਾ 14 >