< ਯੂਹੰਨਾ 16 >

1 ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।
Се я глаголав вам, щоб ви не поблазнились.
2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
Вилучати муть вас із шкіл; ба прийде час, що всякий, хто вбиває вас, думати ме, що службу приносить Богу
3 ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
І се робити муть вам, бо не знали нї Отця, нї мене.
4 ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।
Та се сказав я вам, щоб, як прийде час, згадали про се, що я глаголав вам; бо з вами був.
5 ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।
Тепер же йду до Пославшого мене; й нїхто з вас не питає мене: Куди йдеш?
6 ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।
Та що се сказав я вам, смуток сповнив ваше серце.
7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
Тільки ж я правду глаголю вам: лучче вам, щоб я пійшов; як бо не дійду, Утішитель не прийде до вас; як же пійду, пришлю Його до вас.
8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।
А Той прийшовши, докорить сьвітові за гріх, і за правду, і за суд:
9 ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ ।
за гріх бо не вірують у мене;
10 ੧੦ ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।
за правду ж, бо я до Отця мого йду, й більш не побачите мене;
11 ੧੧ ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
за суд, бо князь сьвіта сього осуджений.
12 ੧੨ “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।
Ще багато маю глаголати вам, та ви не можете носити нині.
13 ੧੩ ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।
Як же прийде той Дух правди, то проведе вас до всякої правди; бо глаголати ме не від себе, а все, що чути ме, буде глаголати, й що настане, звістить вам.
14 ੧੪ ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।
Той мене прославить: бо з мого прийме і звістить вам.
15 ੧੫ ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।
Усе, що має Отець, - моє: тим я сказав, що з мого Він прийме, і звістить вам.
16 ੧੬ “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
Трохи, і не будете видїти мене; а знов трохи, і побачите мене; бо я йду до Отця.
17 ੧੭ ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”
Казали тоді деякі з учеників Його між собою: Що се, що каже нам: Трохи, і не будете видїти мене, а знов трохи, і побачите мене, і: Бо я йду до Отця?
18 ੧੮ ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।
Казали ж: Що се, що каже: Трохи? Не знаємо, що Він каже.
19 ੧੯ ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”
Знав же Ісус, що хотіли Його спитати, й рече їм: Про се розпитуєтесь між собою, що я сказав: Трохи, і не будете видїти мене, а знов: трохи, і побачите мене?
20 ੨੦ ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ । ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।
Істино, істино глаголю вам: Що плакати й ридати будете ви, сьвіт же веселитись; ви ж смуткувати мете, та смуток ваш на радощі обернеть ся.
21 ੨੧ “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
Жінка як роджає, смуток має, бо прийшла година її; скоро ж уродить дитину, вже не памятає муки з радощів, що народив ся чоловік на сьвіт.
22 ੨੨ ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।
І ви оце тепер смуток маєте; знов же побачу вас, і звеселить ся серце ваше, і радощів ваших піхта не візьме од вас.
23 ੨੩ ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
І того дня в мене не питати мете. Істино, істино глаголю вам: Що чого нї попросите в Отпя імям моїм, дасть вам.
24 ੨੪ ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
Досі не просили ви нїчого в імя моє. Просіть, то й приймете, щоб радість ваша була певна.
25 ੨੫ “ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।
Оце приповістями глаголав вам; та прийде час, що більше вже приповістями не глаголати му вам, а явно про Отця звіщу вам.
26 ੨੬ ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।
Того дня просити мете в імя моє, і не глаголю вам, що я просити му Отця за вас.
27 ੨੭ ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
Сам бо Отець любить вас; бо ви мене полюбили, й увірували, що я від Бога вийшов.
28 ੨੮ ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
Я вийшов од Отця, і прийшов на сьвіт. Знов оставляю сьвіт і йду до Отця.
29 ੨੯ ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।
Кажуть Йому ученики Його: Оттепер явно глаголеш, і приповісти ніякої не кажеш.
30 ੩੦ ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
Тепер знаємо, що знавш усе, і не треба, щоб хто питав Тебе. По сьому віруємо, що від Бога вийшов єси.
31 ੩੧ ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”
Відказав їм Ісус: Тепер віруєте?
32 ੩੨ ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
Ось прийде час, і нині прийшов, щоб ви розсипались кожен у свій бік, а мене самого зоставили; та я не сам, бо Отець зо мною.
33 ੩੩ “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
Се глаголав я вам, щоб у менї впокій мали. У сьвітї горе мати мете, тільки ж бодріть ся: я побідив сьвіт.

< ਯੂਹੰਨਾ 16 >