< ਯੂਹੰਨਾ 2 >

1 ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ।
Ne nnansa so na nnipa bi hyiaa ayeforo wɔ Kana a ɛwɔ Galilea asase so no. Na Yesu ne na wɔ hɔ,
2 ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ।
na wɔato nsa afrɛ Yesu ne nʼasuafo no nso aba hɔ bi.
3 ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”
Wogu so regye wɔn ani no, ayeforo no ase nsa sa maa Yesu ne na kɔɔ Yesu nkyɛn kɔka kyerɛɛ no se, “Wɔn nsa a wɔrenom no asa.”
4 ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”
Yesu ka kyerɛɛ ne na se, “Dɛn na wopɛ sɛ meyɛ? Me bere nnya nnui.”
5 ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
Ne na ka kyerɛɛ asomfo no se, “Biribiara a ɔbɛka se monyɛ no, monyɛ.”
6 ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।
Na abo asuhina asia sisi hɔ; eyinom mu na na Yudafo de nsu gu de hohoro wɔn ho wɔ amanne kwan so. Na ahina biara tumi fa nsu galɔn aduasa.
7 ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ।
Yesu ka kyerɛɛ asomfo no se, “Momfa nsu nhyehyɛ ahina no amaama.” Wɔde nsu hyɛɛ no amaama.
8 ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
Yesu ka kyerɛɛ wɔn se, “Monsaw bi nkɔma onipa a ayeforo no ho ntotoe hyɛ ne nsa no.”
9 ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।
Nea ayeforo no ho ntotoe hyɛ ne nsa no kaa nsu a adan nsa no hwɛe. Na onnim faako a nsa no fi, nanso na asomfo no de, wonim. Ɔfrɛɛ ayeforokunu no
10 ੧੦ ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
ka kyerɛɛ no se, “Saa nsa yi yɛ nsa pa. Wonte sɛ afoforo a wɔaka no. Obiara a ɔto pon de nsa pa di kan ba wɔ nʼaponto ase, na akyiri no ɔde nsa a enni mu aba. Nanso wo de, wode nsa pa no atwa to!”
11 ੧੧ ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
Saa nsɛnkyerɛnne a Yesu yɛɛ wɔ Kana a ɛwɔ Galilea asase so no ne nsɛnkyerɛnne a edi kan a ɔyɛɛ wɔ bagua mu de kyerɛɛ sɛ ne tumi fi ɔsoro. Ɛmaa nʼasuafo no nso gyee no dii sɛ, ampa ara, ɔno ne Agyenkwa no.
12 ੧੨ ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
Ayeforohyia no akyi no, ɔne ne na ne ne nuanom ne nʼasuafo no dii nna kakra wɔ Kapernaum.
13 ੧੩ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
Esiane sɛ na Yudafo Twam Afahyɛ no rebedu nti, Yesu kɔɔ Yerusalem.
14 ੧੪ ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
Oduu asɔredan no mu hɔ no, ohuu sɛ aguadifo bi nso tete wɔn apon akyi resesa sika.
15 ੧੫ ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
Yesu faa ntampehama yɛɛ no mpire de pam sikasesafo no ne wɔn nguan ne wɔn anantwi no fii asɔredan mu hɔ, kaa wɔn apon gu maa wɔn sika a wɔresesa no nyinaa bɔ pansamee.
16 ੧੬ ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”
Afei ɔkɔɔ wɔn a wɔtɔn mmorɔnoma no so ka kyerɛɛ wɔn se, “Monsesaw wɔn mfi ha nkɔ ntɛm! Munnyae sɛ mode mʼAgya fi ayɛ aguadibea no!”
17 ੧੭ ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
Asuafo no kae se, wɔakyerɛw wɔ Kyerɛwsɛm no mu se, “Wo fi yiyedi ho dadwen ahyɛ me so.”
18 ੧੮ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
Afei Yudafo mpanyin no bisaa Yesu se, “Tumi bɛn na wowɔ a enti wopam nnipa no? Yɛ nsɛnkyerɛnne bi fa di adanse sɛ Onyankopɔn na ɔmaa wo saa tumi no.”
19 ੧੯ ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
Yesu buaa wɔn se, “Mate nea moaka no. Nsɛnkyerɛnne a mede bedi adanse ara ne sɛ, mummubu asɔredan yi ngu na mede nnansa besi bio.”
20 ੨੦ ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?”
Yudafo mpanyin no tee asɛm a Yesu kae no, wobisaa no se, “Asɔredan a wɔde mfe aduanan asia sii no, na wode nnansa betumi asi?”
21 ੨੧ ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ।
Nanso Yesu de, na ɔde ɔno ankasa ne nipadua na ɛreyɛ asɔredan no mfatoho,
22 ੨੨ ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
Yesu wusɔre no akyi ansa na asuafo no kaee asɛm a ɔkae no. Eyi ma wogyee Kyerɛwsɛm ne nsɛm a Yesu kae no dii.
23 ੨੩ ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
Bere a Twam Afahyɛ no duu a na Yesu wɔ Yerusalem no, nsɛnkyerɛnne ahorow bebree maa nnipa gyee no dii.
24 ੨੪ ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
Nanso Yesu amfa ne ho anto wɔn so, efisɛ na onim sɛnea nnipa suban te.
25 ੨੫ ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।
Na onhia onipa adanse a obedi afa onipa ho, efisɛ na onim nea ɛwɔ onipa mu.

< ਯੂਹੰਨਾ 2 >