< ਯੂਹੰਨਾ 20 >

1 ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।
Первого ж дня тижня приходить Мария Магдалина вранці, як ще було темно, до гробу, і бачить, що каменя одвалено від гробу.
2 ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
Біжить тодї, і приходить до Симона Петра та другого ученика, котрого любив Ісус, і каже їм: Узято Господа з гробу, і не знаємо, де положено Його.
3 ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
Вийшов тодї Петр і другий ученик, і прийшли до гробу.
4 ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
Бігли ж обидва разом, та другий ученик побіг скоріщ Петра, і прийшов первий до гробу.
5 ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।
І нахилившись, бачить, що лежить полотно, та не ввійшов.
6 ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
Приходить тодї Симон Петр слїдом за ним, і ввійшов у гріб, і видить, що лежить полотно,
7 ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।
а хустка, що була на голові Його, не з полотном лежала, а осторонь звита, на одному місцї.
8 ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।
Тодї ж увійшов і другий ученик, що прийшов первий до гробу, і видів, і вірував.
9 ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
Ще бо не знали писання, що має Він з мертвих воскреснути.
10 ੧੦ ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
Пійшли ж тодї ученики знов до себе.
11 ੧੧ ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
Мария ж стояла перед гробом, плачучи, знадвору; як же плакала, нахилилась у гріб,
12 ੧੨ ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।
і видить двох ангелів у білому сидячих, один у головах, а один у ногах, де лежало тїло Ісусове.
13 ੧੩ ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”
І кажуть вони їй: Жено, чого плачеш? Каже їм: Бо взято Господа мого, й не знаю, де положено Його.
14 ੧੪ ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
І, промовивши се, обернулась назад, і видить Ісуса стоячого, та й не знала, що се Ісус.
15 ੧੫ ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
Рече їй Ісус: Жено, чого плачеш? кого шукаєш? Вона, думаючи, що се садівник, каже Йому: Добродїю, коли ти винїс Його, скажи мені, де Його положив, і я Його візьму.
16 ੧੬ ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
Рече їй Ісус: Мариє. Обернувшись вона, каже Йому: Равуні, чи то б сказати: Учителю.
17 ੧੭ ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
Рече їй Ісус: Не приторкайсь до мене; ще бо не зійшов до Отця мого, а йди до братів моїх, та скажи їм: Я схожу до Отця мого й Отця вашого, й Бога мого й Бога вашого.
18 ੧੮ ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
Приходить Мария Магдалина, звіщаючи ученикам, що бачила Господа, й що Він се промовив їй.
19 ੧੯ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ ।”
Як же був вечір дня того, первого на тижнї, як двері були замкнені, де зібрались ученики задля страху перед Жидами, прийшов Ісус та й став посерединї, і рече їм: Упокій вам.
20 ੨੦ ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
І, се промовивши, показав їм свої руки, і бік свій. Зрадїли тоді ученики, побачивши Господа.
21 ੨੧ ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
Рече ж їм Ісус ізнов: Упокій вам. Яко ж післав мене Отець, і я посилаю вас.
22 ੨੨ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
І, се промовивши, дихнув, і рече їм: Прийміть Духа сьвятого.
23 ੨੩ ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
Кому відпустите гріхи, відпустять ся їм; кому задержите, задержить ся.
24 ੨੪ ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
Тома ж, один з дванайцяти, на прізвище Близняк, не був з ними, як прийшов Ісус.
25 ੨੫ ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
Сказали йому другі ученики: Ми видїли Господа. Він же сказав їм: Коли не побачу на руках Його рани од гвіздя, і не вложу руки моєї в бік Його, не пійму віри.
26 ੨੬ ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
А по восьми днях знов були в середині ученики Його, й Тома з ними. Приходить Ісус, як двері були замкнені, і став посерединї, і рече: Впокій вам.
27 ੨੭ ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
Опісля рече до Томи: Подай палець твій сюди, й подивись на руки мої, і подай руку твою, івложи в бік мій, та й не будь невірний, а вірний.
28 ੨੮ ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
І озвавшись Тома, каже Йому: Господь мій і Бог мій.
29 ੨੯ ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
Рече йому Ісус: Що видів єси мене, Томо, увірував єси; блаженні, що не виділи, та й вірували.
30 ੩੦ ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
Багато ж инших ознак робив Ісус перед учениками своїми, що не написані в книзї сїй.
31 ੩੧ ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
Се ж написано, щоб ви вірували, що Ісус єсть Христос, Син Божий, і щоб, віруючи, життє мали в імя Його.

< ਯੂਹੰਨਾ 20 >