< ਯੂਹੰਨਾ 1 >

1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
Adau vAda AsIt sa ca vAda IzvarENa sArdhamAsIt sa vAdaH svayamIzvara Eva|
2 ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ।
sa AdAvIzvarENa sahAsIt|
3 ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
tEna sarvvaM vastu sasRjE sarvvESu sRSTavastuSu kimapi vastu tEnAsRSTaM nAsti|
4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
sa jIvanasyAkAraH, tacca jIvanaM manuSyANAM jyOtiH
5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
tajjyOtirandhakArE pracakAzE kintvandhakArastanna jagrAha|
6 ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
yOhan nAmaka EkO manuja IzvarENa prESayAnjcakrE|
7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
tadvArA yathA sarvvE vizvasanti tadarthaM sa tajjyOtiSi pramANaM dAtuM sAkSisvarUpO bhUtvAgamat,
8 ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ।
sa svayaM tajjyOti rna kintu tajjyOtiSi pramANaM dAtumAgamat|
9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
jagatyAgatya yaH sarvvamanujEbhyO dIptiM dadAti tadEva satyajyOtiH|
10 ੧੦ ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
sa yajjagadasRjat tanmadya Eva sa AsIt kintu jagatO lOkAstaM nAjAnan|
11 ੧੧ ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
nijAdhikAraM sa Agacchat kintu prajAstaM nAgRhlan|
12 ੧੨ ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
tathApi yE yE tamagRhlan arthAt tasya nAmni vyazvasan tEbhya Izvarasya putrA bhavitum adhikAram adadAt|
13 ੧੩ ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
tESAM janiH zONitAnna zArIrikAbhilASAnna mAnavAnAmicchAtO na kintvIzvarAdabhavat|
14 ੧੪ ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
sa vAdO manuSyarUpENAvatIryya satyatAnugrahAbhyAM paripUrNaH san sArdham asmAbhi rnyavasat tataH pituradvitIyaputrasya yOgyO yO mahimA taM mahimAnaM tasyApazyAma|
15 ੧੫ ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”
tatO yOhanapi pracAryya sAkSyamidaM dattavAn yO mama pazcAd AgamiSyati sa mattO gurutaraH; yatO matpUrvvaM sa vidyamAna AsIt; yadartham ahaM sAkSyamidam adAM sa ESaH|
16 ੧੬ ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ ।
aparanjca tasya pUrNatAyA vayaM sarvvE kramazaH kramazOnugrahaM prAptAH|
17 ੧੭ ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
mUsAdvArA vyavasthA dattA kintvanugrahaH satyatvanjca yIzukhrISTadvArA samupAtiSThatAM|
18 ੧੮ ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
kOpi manuja IzvaraM kadApi nApazyat kintu pituH krOPasthO'dvitIyaH putrastaM prakAzayat|
19 ੧੯ ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
tvaM kaH? iti vAkyaM prESTuM yadA yihUdIyalOkA yAjakAn lEvilOkAMzca yirUzAlamO yOhanaH samIpE prESayAmAsuH,
20 ੨੦ ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
tadA sa svIkRtavAn nApahnUtavAn nAham abhiSikta ityaggIkRtavAn|
21 ੨੧ ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ, ।”
tadA tE'pRcchan tarhi kO bhavAn? kiM EliyaH? sOvadat na; tatastE'pRcchan tarhi bhavAn sa bhaviSyadvAdI? sOvadat nAhaM saH|
22 ੨੨ ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
tadA tE'pRcchan tarhi bhavAn kaH? vayaM gatvA prErakAn tvayi kiM vakSyAmaH? svasmin kiM vadasi?
23 ੨੩ ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”
tadA sOvadat| paramEzasya panthAnaM pariSkuruta sarvvataH| itIdaM prAntarE vAkyaM vadataH kasyacidravaH| kathAmimAM yasmin yizayiyO bhaviSyadvAdI likhitavAn sOham|
24 ੨੪ ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।
yE prESitAstE phirUzilOkAH|
25 ੨੫ ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
tadA tE'pRcchan yadi nAbhiSiktOsi EliyOsi na sa bhaviSyadvAdyapi nAsi ca, tarhi lOkAn majjayasi kutaH?
26 ੨੬ ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।
tatO yOhan pratyavOcat, tOyE'haM majjayAmIti satyaM kintu yaM yUyaM na jAnItha tAdRza EkO janO yuSmAkaM madhya upatiSThati|
27 ੨੭ ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
sa matpazcAd AgatOpi matpUrvvaM varttamAna AsIt tasya pAdukAbandhanaM mOcayitumapi nAhaM yOgyOsmi|
28 ੨੮ ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
yarddananadyAH pArasthabaithabArAyAM yasminsthAnE yOhanamajjayat tasmina sthAnE sarvvamEtad aghaTata|
29 ੨੯ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
parE'hani yOhan svanikaTamAgacchantaM yizuM vilOkya prAvOcat jagataH pApamOcakam Izvarasya mESazAvakaM pazyata|
30 ੩੦ ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।
yO mama pazcAdAgamiSyati sa mattO gurutaraH, yatO hEtOrmatpUrvvaM sO'varttata yasminnahaM kathAmimAM kathitavAn sa EvAyaM|
31 ੩੧ ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”
aparaM nAhamEnaM pratyabhijnjAtavAn kintu isrAyEllOkA EnaM yathA paricinvanti tadabhiprAyENAhaM jalE majjayitumAgaccham|
32 ੩੨ ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।
punazca yOhanaparamEkaM pramANaM datvA kathitavAn vihAyasaH kapOtavad avatarantamAtmAnam asyOparyyavatiSThantaM ca dRSTavAnaham|
33 ੩੩ “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
nAhamEnaM pratyabhijnjAtavAn iti satyaM kintu yO jalE majjayituM mAM prairayat sa EvEmAM kathAmakathayat yasyOparyyAtmAnam avatarantam avatiSThantanjca drakSayasi saEva pavitrE Atmani majjayiSyati|
34 ੩੪ ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
avastannirIkSyAyam Izvarasya tanaya iti pramANaM dadAmi|
35 ੩੫ ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
parE'hani yOhan dvAbhyAM ziSyAbhyAM sArddhEM tiSThan
36 ੩੬ ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”
yizuM gacchantaM vilOkya gaditavAn, Izvarasya mESazAvakaM pazyataM|
37 ੩੭ ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।
imAM kathAM zrutvA dvau ziSyau yIzOH pazcAd IyatuH|
38 ੩੮ ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?”
tatO yIzuH parAvRtya tau pazcAd Agacchantau dRSTvA pRSTavAn yuvAM kiM gavEzayathaH? tAvapRcchatAM hE rabbi arthAt hE gurO bhavAn kutra tiSThati?
39 ੩੯ ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
tataH sOvAdit Etya pazyataM| tatO divasasya tRtIyapraharasya gatatvAt tau taddinaM tasya saggE'sthAtAM|
40 ੪੦ ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
yau dvau yOhanO vAkyaM zrutvA yizOH pazcAd AgamatAM tayOH zimOnpitarasya bhrAtA AndriyaH
41 ੪੧ ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
sa itvA prathamaM nijasOdaraM zimOnaM sAkSAtprApya kathitavAn vayaM khrISTam arthAt abhiSiktapuruSaM sAkSAtkRtavantaH|
42 ੪੨ ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
pazcAt sa taM yizOH samIpam Anayat| tadA yIzustaM dRSTvAvadat tvaM yUnasaH putraH zimOn kintu tvannAmadhEyaM kaiphAH vA pitaraH arthAt prastarO bhaviSyati|
43 ੪੩ ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”
parE'hani yIzau gAlIlaM gantuM nizcitacEtasi sati philipanAmAnaM janaM sAkSAtprApyAvOcat mama pazcAd Agaccha|
44 ੪੪ ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
baitsaidAnAmni yasmin grAmE pitarAndriyayOrvAsa AsIt tasmin grAmE tasya philipasya vasatirAsIt|
45 ੪੫ ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”
pazcAt philipO nithanElaM sAkSAtprApyAvadat mUsA vyavasthA granthE bhaviSyadvAdinAM granthESu ca yasyAkhyAnaM likhitamAstE taM yUSaphaH putraM nAsaratIyaM yIzuM sAkSAd akArSma vayaM|
46 ੪੬ ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
tadA nithanEl kathitavAn nAsarannagarAta kiM kazciduttama utpantuM zaknOti? tataH philipO 'vOcat Etya pazya|
47 ੪੭ ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
aparanjca yIzuH svasya samIpaM tam AgacchantaM dRSTvA vyAhRtavAn, pazyAyaM niSkapaTaH satya isrAyEllOkaH|
48 ੪੮ ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”
tataH sOvadad, bhavAn mAM kathaM pratyabhijAnAti? yIzuravAdIt philipasya AhvAnAt pUrvvaM yadA tvamuPumbarasya tarOrmUlE'sthAstadA tvAmadarzam|
49 ੪੯ ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
nithanEl acakathat, hE gurO bhavAn nitAntam Izvarasya putrOsi, bhavAn isrAyElvaMzasya rAjA|
50 ੫੦ ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
tatO yIzu rvyAharat, tvAmuPumbarasya pAdapasya mUlE dRSTavAnAhaM mamaitasmAdvAkyAt kiM tvaM vyazvasIH? EtasmAdapyAzcaryyANi kAryyANi drakSyasi|
51 ੫੧ ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”
anyaccAvAdId yuSmAnahaM yathArthaM vadAmi, itaH paraM mOcitE mEghadvArE tasmAnmanujasUnunA Izvarasya dUtagaNam avarOhantamArOhantanjca drakSyatha|

< ਯੂਹੰਨਾ 1 >