< ਯਹੋਸ਼ੁਆ 19 >

1 ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ। 2 ਅਤੇ ਉਹਨਾਂ ਦਾ ਹਿੱਸਾ ਇਹ ਸੀ, ਬਏਰਸ਼ਬਾ, ਸ਼ਬਾ ਅਤੇ ਮੋਲਾਦਾਹ 3 ਅਤੇ ਹਸਰਸ਼ੂਆਲ ਅਤੇ ਬਾਲਾਹ ਅਤੇ ਆਸਮ 4 ਅਲਤੋਲਦ ਅਤੇ ਬਥੂਲ ਅਤੇ ਹਾਰਮਾਹ 5 ਸਿਕਲਗ ਅਤੇ ਬੈਤ ਮਰਕਾਬੋਥ ਅਤੇ ਹਸਰ ਸੂਸਾਹ 6 ਬੈਤ ਲਬਾਓਥ ਅਤੇ ਸਾਰੂਹਨ, ਇਹ ਤੇਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। 7 ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਇਹ ਚਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ 8 ਨਾਲ ਹੀ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਸਨ। ਬਆਲਥ-ਬਏਰ ਦੱਖਣੀ ਰਾਮਥ ਤੱਕ, ਇਹ ਸ਼ਿਮਓਨੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ। 9 ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ਼ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਹਨਾਂ ਲਈ ਵੱਧ ਸੀ। ਇਸ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ਼ ਉਹਨਾਂ ਦੀ ਮਿਲਖ਼ ਦੇ ਵਿੱਚੋਂ ਲਈ। 10 ੧੦ ਤੀਜੀ ਪਰਚੀ ਜ਼ਬੂਲੁਨੀਆਂ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਸਾਰੀਦ ਤੱਕ ਸੀ। 11 ੧੧ ਉਹਨਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬਾਸਥ ਪਹੁੰਚ ਕੇ ਉਸ ਵਾਦੀ ਨੂੰ ਜਾ ਪਹੁੰਚੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ। 12 ੧੨ ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥ ਨੂੰ ਜਾ ਕੇ ਯਾਫ਼ੀਆ ਨੂੰ ਚੜ੍ਹੀ 13 ੧੩ ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਥ ਹੇਫ਼ਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੱਕ ਪਹੁੰਚਦਾ ਹੈ ਗਈ। 14 ੧੪ ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਾਏਲ ਦੀ ਵਾਦੀ ਤੱਕ ਸੀ। 15 ੧੫ ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ 16 ੧੬ ਇਹ ਜ਼ਬੂਲੁਨੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ, ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ। 17 ੧੭ ਚੌਥੀ ਪਰਚੀ ਯਿੱਸਾਕਾਰ ਲਈ ਨਿੱਕਲੀ ਅਰਥਾਤ ਯਿੱਸਾਕਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ 18 ੧੮ ਅਤੇ ਉਹਨਾਂ ਦੀ ਹੱਦ ਯਿਜ਼ਰਏਲ ਅਤੇ ਕਸੂਲੋਥ ਅਤੇ ਸ਼ੂਨੇਮ ਤੱਕ ਸੀ। 19 ੧੯ ਹਫਾਰਇਮ ਅਤੇ ਸ਼ੀਓਨ ਅਤੇ ਅਨਾਹਰਾਥ 20 ੨੦ ਰੰਬੀਥ ਅਤੇ ਕਿਸ਼ਯੋਨ ਅਤੇ ਆਬਸ 21 ੨੧ ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤੱਕ ਸੀ 22 ੨੨ ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ 23 ੨੩ ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ। 24 ੨੪ ਪੰਜਵੀਂ ਪਰਚੀ ਆਸ਼ੇਰੀਆਂ ਦੇ ਗੋਤ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ 25 ੨੫ ਅਤੇ ਉਹਨਾਂ ਦੀ ਹੱਦ ਇਹ ਸੀ, ਹਲਕਾਥ ਅਤੇ ਹਲੀ ਅਤੇ ਬਟਨ ਅਤੇ ਅਕਸ਼ਾਫ਼ 26 ੨੬ ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ 27 ੨੭ ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਾਬੂਲ ਨੂੰ ਨਿੱਕਲੀ 28 ੨੮ ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ 29 ੨੯ ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ 30 ੩੦ ਨਾਲੇ ਉੱਮਾਹ ਅਤੇ ਅਫੇਕ ਅਤੇ ਰਹੋਬ, ਬਾਈ ਸ਼ਹਿਰ ਅਤੇ ਉਹਨਾਂ ਦੇ ਪਿੰਡ 31 ੩੧ ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ। 32 ੩੨ ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ 33 ੩੩ ਉਹਨਾਂ ਦੀ ਹੱਦ ਹਲਫ ਤੋਂ ਸਅਨਇਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨੇਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ 34 ੩੪ ਤਾਂ ਉਹ ਹੱਦ ਪੱਛਮ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਪਹੁੰਚੀ ਅਤੇ ਪੱਛਮ ਵੱਲ ਆਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਪਹੁੰਚੀ 35 ੩੫ ਅਤੇ ਗੜ੍ਹ ਵਾਲੇ ਸ਼ਹਿਰ ਇਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਰਥ 36 ੩੬ ਅਤੇ ਅਦਾਮਾਹ ਅਤੇ ਰਾਮਾਹ ਅਤੇ ਹਾਸੋਰ 37 ੩੭ ਅਤੇ ਕਾਦੇਸ਼ ਅਤੇ ਅਦਰਈ ਅਤੇ ਏਨ-ਹਾਸੋਰ 38 ੩੮ ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ 39 ੩੯ ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ। 40 ੪੦ ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ 41 ੪੧ ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਇਹ ਸੀ, ਸਾਰਾਹ ਅਤੇ ਅਸ਼ਤਾਓਲ ਅਤੇ ਈਰ-ਸ਼ਮਸ਼ 42 ੪੨ ਅਤੇ ਸ਼ਆਲੱਬੀਨ ਅਤੇ ਅੱਯਾਲੋਨ ਅਤੇ ਯਿਥਲਾਹ 43 ੪੩ ਅਤੇ ਏਲੋਨ ਅਤੇ ਤਿਮਨਾਹ ਅਤੇ ਅਕਰੋਨ 44 ੪੪ ਅਤੇ ਅਲਤਕੇਹ ਅਤੇ ਗਿਬਥੋਨ ਅਤੇ ਬਆਲਾਥ 45 ੪੫ ਅਤੇ ਯਿਹੁਦ ਅਤੇ ਬਨੇ-ਬਰਕ ਅਤੇ ਗਥ-ਰਿੰਮੋਨ 46 ੪੬ ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫ਼ਾ ਦੇ ਸਾਹਮਣੇ ਦੀ ਹੱਦ 47 ੪੭ ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆ 48 ੪੮ ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ। 49 ੪੯ ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ। 50 ੫੦ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ। 51 ੫੧ ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।

< ਯਹੋਸ਼ੁਆ 19 >