< ਯਹੋਸ਼ੁਆ 22 >

1 ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ।
Тада сазва Исус синове Рувимове и синове Гадове и половину племена Манасијиног,
2 ਉਹਨਾਂ ਨੂੰ ਆਖਿਆ ਕਿ ਤੁਸੀਂ ਉਸ ਸਾਰੇ ਦੀ ਪਾਲਨਾ ਕੀਤੀ ਜਿਹੜਾ ਹੁਕਮ ਤੁਹਾਨੂੰ ਯਹੋਵਾਹ ਦੇ ਦਾਸ ਮੂਸਾ ਨੇ ਦਿੱਤਾ ਸੀ ਤੁਸੀਂ ਮੇਰੀ ਸਾਰੀ ਆਗਿਆਵਾਂ ਨੂੰ ਮੰਨਿਆਂ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ।
И рече им: Ви држасте све што вам је заповедио Мојсије слуга Господњи, и слушасте глас мој у свему што сам вам заповедао.
3 ਤੁਸੀਂ ਬਹੁਤ ਸਾਰੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਪਣੇ ਭਰਾਵਾਂ ਨੂੰ ਨਹੀਂ ਛੱਡਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਜ਼ਿੰਮੇਵਾਰੀ ਦੀ ਪਾਲਨਾ ਕੀਤੀ।
Не остависте браћу своју дуго времена, до овог дана, и добро чувасте заповест Господа Бога свог.
4 ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁੱਖ ਦਿੱਤਾ ਹੈ ਜਿਵੇਂ ਉਸ ਉਹਨਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ਼ ਦੇ ਦੇਸ ਨੂੰ ਜਿਹੜੀ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ।
А сада Господ је Бог ваш смирио браћу вашу, како им је рекао; сада дакле вратите се и идите у шаторе своје у земљу наследства свог, коју вам је дао Мојсије, слуга Господњи, с оне стране Јордана.
5 ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ।
Само пазите добро да вршите заповест и закон, што вам је заповедио Мојсије слуга Господњи, да љубите Господа Бога свог и да ходите свим путевима Његовим, и чувате заповести Његове и држите их се, и да Му служите свим срцем својим и свом душом својом.
6 ਤਦ ਯਹੋਸ਼ੁਆ ਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਉਹਨਾਂ ਨੂੰ ਵਿਦਿਆ ਕੀਤਾ, ਫਿਰ ਉਹ ਆਪਣੇ ਤੰਬੂਆਂ ਨੂੰ ਤੁਰ ਗਏ।
И благослови их Исус, и отпусти их да иду у своје шаторе.
7 ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ਼ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਪੱਛਮ ਵੱਲ ਮਿਲਖ਼ ਦਿੱਤੀ ਤਾਂ ਫਿਰ ਜਦ ਯਹੋਸ਼ੁਆ ਨੇ ਉਹਨਾਂ ਨੂੰ ਉਹਨਾਂ ਦੇ ਤੰਬੂਆਂ ਨੂੰ ਭੇਜਿਆ ਤਾਂ ਉਹਨਾਂ ਨੂੰ ਬਰਕਤ ਦਿੱਤੀ।
А половини племена Манасијиног беше дао Мојсије наследство у Васану, а другој половини даде Исус с браћом њиховом, с ове стране Јордана, к западу. И отпуштајући их Исус у шаторе њихове благослови их,
8 ਉਹ ਨੇ ਉਹਨਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂ ਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।
И рече им говорећи: С великим благом враћате се у шаторе своје, са стоком врло бројном; са сребром и златом и међу и гвожђем и оделом врло многим; поделите плен од непријатеља својих с браћом својом.
9 ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ ਵਿੱਚ ਹੈ ਕਿ ਉਹ ਗਿਲਆਦ ਦੇ ਦੇਸ ਨੂੰ ਆਪਣੀ ਜਗੀਰ ਵਿੱਚ ਜਾਣ ਜਿੱਥੇ ਉਹਨਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ।
И вративши се синови Рувимови и синови Гадови и половина племена Манасијиног одоше од синова Израиљевих из Силома, који је у земљи хананској, идући у земљу галадску, у земљу наследства свог, коју наследише, како беше Господ заповедио преко Мојсија.
10 ੧੦ ਜਦ ਉਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਉੱਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ।
А кад дођоше на међу јорданску у земљи хананској, начинише синови Рувимови и синови Гадови и половина племена Манасијиног олтар онде на Јордану, олтар велик и наочит.
11 ੧੧ ਇਸਰਾਏਲੀਆਂ ਨੇ ਸੁਣਿਆ ਕਿ ਵੇਖੋ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਕਨਾਨ ਦੇਸ ਦੇ ਸਾਹਮਣੇ ਯਰਦਨ ਦੇ ਇਲਾਕਿਆਂ ਵਿੱਚ ਇੱਕ ਜਗਵੇਦੀ ਇਸਰਾਏਲੀਆਂ ਦੇ ਪਾਸੇ ਵੱਲ ਬਣਾ ਲਈ ਹੈ।
И чуше синови Израиљеви где се говори: Гле, синови Рувимови и синови Гадови и половина племена Манасијиног начинише олтар према земљи хананској на међи јорданској, покрај синова Израиљевих.
12 ੧੨ ਜਦ ਇਸਰਾਏਲੀਆਂ ਨੇ ਇਹ ਸੁਣਿਆ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਹਨਾਂ ਨਾਲ ਯੁੱਧ ਕਰਨ ਲਈ ਚੜ੍ਹਾਈ ਕਰਨ।
А кад чуше синови Израиљеви, скупи се сав збор синова Израиљевих у Силом да иду да се бију с њима.
13 ੧੩ ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਭੇਜਿਆ।
И послаше синови Израиљеви к синовима Рувимовим и синовима Гадовим половини племена Манасијиног у земљу галадску Финеса сина Елеазара свештеника,
14 ੧੪ ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਕੁਲ ਗੋਤਾਂ ਦਾ ਇੱਕ-ਇੱਕ ਪ੍ਰਧਾਨ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ।
И с њим десет кнезова, по једног кнеза од дома отачког од свих племена Израиљевих, а сваки их беше поглавар у дому отаца својих у хиљадама Израиљевим.
15 ੧੫ ਅਤੇ ਉਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਉਹਨਾਂ ਨਾਲ ਗੱਲ ਕੀਤੀ।
А они дођоше к синовима Рувимовим и синовима Гадовим и половини племена Манасијиног у земљу галадску, и рекоше им говорећи:
16 ੧੬ ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਇਹ ਕੀ ਬੇਈਮਾਨੀ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ?
Овако вели сав збор Господњи, какав је то грех којим се огрешисте Богу Израиљевом одвративши се данас од Господа, начинивши олтар да се одметнете данас од Господа?
17 ੧੭ ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸੀਂ ਆਪਣੇ ਆਪ ਨੂੰ ਅਜੇ ਪਵਿੱਤਰ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ?
Мало ли нам је греха Фегорова, од ког се још нисмо очистили до данас и с ког дође погибао на збор Господњи,
18 ੧੮ ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਇਨਕਾਰ ਕਰਦੇ ਹੋ? ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਪਿੱਛੇ ਮੁੜ ਜਾਓਗੇ ਤਾਂ ਕੱਲ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ।
Те се данас одвраћате од Господа, и одмећете се данас од Господа, да се сутра разгневи на сав збор Израиљев?
19 ੧੯ ਤਾਂ ਵੀ ਜੇ ਤੁਹਾਡੀ ਆਪਣੀ ਜ਼ਮੀਨ ਅਸ਼ੁੱਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ਼ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ਼ ਲੈ ਲਓ ਪਰ ਨਾ ਯਹੋਵਾਹ ਤੋਂ ਪਿੱਛੇ ਹਟੋ ਅਤੇ ਨਾ ਸਾਥੋਂ ਪਿੱਛੇ ਹਟੋ ਇਹ ਨਾ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨ੍ਹਾਂ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ।
Ако је земља наследства вашег нечиста, пређите у земљу наследства Господњег, у којој стоји шатор Господњи, и узмите наследство међу нама; само се не одмећите од Господа и не одмећите се од нас градећи себи олтар мимо олтара Господа Бога нашег.
20 ੨੦ ਕੀ ਜ਼ਰਹ ਦੇ ਪੁੱਤਰ ਆਕਾਨ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ!।
Није ли се Ахан син Зарин огрешио о ствари проклете, те дође гнев на сав збор Израиљев? И он не погибе сам за грех свој.
21 ੨੧ ਤਦ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੂੰ ਉੱਤਰ ਦੇ ਕੇ ਇਹ ਗੱਲ ਕੀਤੀ।
А синови Рувимови и синови Гадови и половина племена Манасијиног одговорише и рекоше поглаварима хиљада Израиљевих:
22 ੨੨ ਯਹੋਵਾਹ ਸਮਰੱਥ ਪਰਮੇਸ਼ੁਰ, ਹਾਂ, ਯਹੋਵਾਹ ਸਮਰੱਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ।
Господ Бог над боговима, Господ Бог над боговима, Он зна, и Израиљ нека зна. Ако смо ради одметати се и грешити Господу, нека нас не сачува данас.
23 ੨੩ ਕਿ ਜੇ ਅਸੀਂ ਆਪਣੇ ਲਈ ਇਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਜਾਂ ਮੈਦੇ ਦੀਆਂ ਭੇਟਾਂ ਚੜ੍ਹਾਈਏ ਜਾਂ ਸੁੱਖ-ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ।
Ако смо начинили олтар да се одвратимо од Господа или да приносимо на њему жртве паљенице или дарове или да приносимо на њему жртве захвалне, Господ нека тражи.
24 ੨੪ ਜਦ ਅਸੀਂ ਇਸ ਗੱਲ ਦੇ ਡਰ ਨਾਲ ਇਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤਰ ਸਾਡੇ ਪੁੱਤਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ?
Него то учинисмо бојећи се овог: рекосмо: сутра ће рећи синови ваши синовима нашим говорећи: Шта ви имате с Господом Богом Израиљевим?
25 ੨੫ ਹੇ ਰਊਬੇਨੀਓ ਅਤੇ ਗਾਦੀਓ, ਯਹੋਵਾਹ ਨੇ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਯਰਦਨ ਹੱਦ ਠਹਿਰਾਈ ਹੈ ਸੋ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਭਾਗ ਨਹੀਂ। ਸ਼ਾਇਦ ਤੁਹਾਡੇ ਪੁੱਤਰ ਸਾਡੇ ਪੁੱਤਰਾਂ ਨੂੰ ਯਹੋਵਾਹ ਦਾ ਡਰ ਮੰਨਣ ਤੋਂ ਮੁੱਕਰਾ ਦੇਣ।
Међу је поставио Господ између нас и вас, синови Рувимови и Гадови, Јордан; ви немате део у Господу. Синови ваши ће одбити синове наше да се не боје Господа.
26 ੨੬ ਇਸ ਲਈ ਅਸੀਂ ਆਖਿਆ ਕਿ ਅਸੀਂ ਆਪਣੇ ਲਈ ਇੱਕ ਜਗਵੇਦੀ ਬਣਾਈਏ, ਉਹ ਤਾਂ ਨਾ ਹੋਮ ਦੀਆਂ ਭੇਟਾਂ ਅਤੇ ਨਾ ਬਲੀਆਂ ਲਈ ਹੈ।
Зато рекосмо: Учинимо тако, и начинимо олтар, не за жртву паљеницу ни за другу жртву,
27 ੨੭ ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤਰ ਆਉਣ ਵਾਲਿਆਂ ਸਮਿਆਂ ਵਿੱਚ ਸਾਡੇ ਪੁੱਤਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਭਾਗ ਨਹੀਂ।
Него да буде сведок међу нама и вама, и међу наслеђем нашим након нас, да бисмо служили Господу пред Њим жртвама својим паљеницама и приносима својим, и жртвама својим захвалним, и да не би рекли кадгод синови ваши синовима нашим: Ви немате део у Господу.
28 ੨੮ ਤਾਂ ਅਸੀਂ ਆਖਿਆ ਕਿ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਨੂੰ ਜਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪੁਰਖਿਆਂ ਨੇ ਨਾ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਗਵਾਹੀ ਹੈ।
Јер рекосмо: Ако кад кажу тако нама или натражју нашем, тада ћемо им казати: Видите слику од олтара Господњег коју начинише оци наши не за жртву паљеницу ни за другу жртву, него да је сведочанство међу нама и вама.
29 ੨੯ ਇਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨ੍ਹਾਂ ਜਿਹੜੀ ਉਸ ਦੇ ਡੇਰੇ ਦੇ ਸਾਹਮਣੇ ਹੈ।
Не дај Боже да се одмећемо Господу и да се данас одвраћамо од Господа начинивши олтар за жртву паљеницу, за дар или за принос, мимо олтара Господа Бога нашег, који је пред шатором Његовим.
30 ੩੦ ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਇਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਹਨਾਂ ਨੂੰ ਇਹ ਚੰਗਾ ਲੱਗਾ
А кад чу Финес свештеник и кнезови од збора, поглавари од хиљада Израиљевих који беху с њим, речи које им рекоше синови Рувимови и синови Гадови и синови Манасијини, би им по вољи.
31 ੩੧ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸੀਂ ਇਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸੀਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।
И рече Финес син Елеазара свештеника синовима Рувимовим и синовима Гадовим и синовима Манасијиним: Данас познасмо да је међу нама Господ кад се не огрешисте Господу тим грехом, и сачувасте синове Израиљеве од гнева Господњег.
32 ੩੨ ਅਲਆਜ਼ਾਰ ਜਾਜਕ ਦਾ ਪੁੱਤਰ ਫ਼ੀਨਹਾਸ ਅਤੇ ਉਹ ਪ੍ਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਹਨਾਂ ਨੂੰ ਇਹ ਖ਼ਬਰ ਦਿੱਤੀ
И Финес син Елеазара свештеника и они кнезови вратише се од синова Рувимових и од синова Гадових из земље галадске у земљу хананску к синовима Израиљевим, и јавише им ствар.
33 ੩੩ ਤਦ ਇਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫਿਰ ਉਹਨਾਂ ਉੱਤੇ ਯੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ
И би по вољи синовима Израиљевим; и хвалише Бога синови Израиљеви, и не говорише више да иду да се бију с њима да потру земљу, у којој живе синови Рувимови и синови Гадови.
34 ੩੪ ਤਦ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ “ਗਵਾਹੀ” ਆਖਿਆ ਕਿਉਂ ਜੋ ਸਾਡੇ ਵਿੱਚ ਇਹ ਗਵਾਹੀ ਹੈ ਕਿ ਯਹੋਵਾਹ ਹੀ ਪਰਮੇਸ਼ੁਰ ਹੈ।
И прозваше синови Рувимови и синови Гадови онај олтар Ед говорећи: Сведок је међу нама да је Господ Бог.

< ਯਹੋਸ਼ੁਆ 22 >