< ਨਿਆਂਈਆਂ 14 >

1 ਸਮਸੂਨ ਤਿਮਨਾਹ ਵੱਲ ਗਿਆ ਅਤੇ ਤਿਮਨਾਹ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਉਸ ਨੇ ਇੱਕ ਜੁਆਨ ਇਸਤਰੀ ਨੂੰ ਵੇਖਿਆ।
וַיֵּרֶד שִׁמְשׁוֹן תִּמְנָתָה וַיַּרְא אִשָּׁה בְּתִמְנָתָה מִבְּנוֹת פְּלִשְׁתִּֽים׃
2 ਤਦ ਉਸ ਨੇ ਵਾਪਿਸ ਜਾ ਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ, “ਤਿਮਨਾਹ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਮੈਂ ਇੱਕ ਇਸਤਰੀ ਨੂੰ ਵੇਖਿਆ ਹੈ, ਹੁਣ ਤੁਸੀਂ ਉਸ ਨਾਲ ਮੇਰਾ ਵਿਆਹ ਕਰਾ ਦਿਉ।”
וַיַּעַל וַיַּגֵּד לְאָבִיו וּלְאִמּוֹ וַיֹּאמֶר אִשָּׁה רָאִיתִי בְתִמְנָתָה מִבְּנוֹת פְּלִשְׁתִּים וְעַתָּה קְחוּ־אוֹתָהּ לִּי לְאִשָּֽׁה׃
3 ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।”
וַיֹּאמֶר לוֹ אָבִיו וְאִמּוֹ הַאֵין בִּבְנוֹת אַחֶיךָ וּבְכָל־עַמִּי אִשָּׁה כִּֽי־אַתָּה הוֹלֵךְ לָקַחַת אִשָּׁה מִפְּלִשְׁתִּים הָעֲרֵלִים וַיֹּאמֶר שִׁמְשׁוֹן אֶל־אָבִיו אוֹתָהּ קַֽח־לִי כִּֽי־הִיא יָשְׁרָה בְעֵינָֽי׃
4 ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ। ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।
וְאָבִיו וְאִמּוֹ לֹא יָדְעוּ כִּי מֵיְהוָה הִיא כִּי־תֹאֲנָה הֽוּא־מְבַקֵּשׁ מִפְּלִשְׁתִּים וּבָעֵת הַהִיא פְּלִשְׁתִּים מֹשְׁלִים בְּיִשְׂרָאֵֽל׃
5 ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ।
וַיֵּרֶד שִׁמְשׁוֹן וְאָבִיו וְאִמּוֹ תִּמְנָתָה וַיָּבֹאוּ עַד־כַּרְמֵי תִמְנָתָה וְהִנֵּה כְּפִיר אֲרָיוֹת שֹׁאֵג לִקְרָאתֽוֹ׃
6 ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।
וַתִּצְלַח עָלָיו רוּחַ יְהוָה וַֽיְשַׁסְּעֵהוּ כְּשַׁסַּע הַגְּדִי וּמְאוּמָה אֵין בְּיָדוֹ וְלֹא הִגִּיד לְאָבִיו וּלְאִמּוֹ אֵת אֲשֶׁר עָשָֽׂה׃
7 ਫੇਰ ਉਸਨੇ ਜਾ ਕੇ ਉਸ ਇਸਤਰੀ ਨਾਲ ਗੱਲਾਂ ਕੀਤੀਆਂ ਅਤੇ ਉਹ ਸਮਸੂਨ ਨੂੰ ਚੰਗੀ ਲੱਗੀ।
וַיֵּרֶד וַיְדַבֵּר לָאִשָּׁה וַתִּישַׁר בְּעֵינֵי שִׁמְשֽׁוֹן׃
8 ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ।
וַיָּשָׁב מִיָּמִים לְקַחְתָּהּ וַיָּסַר לִרְאוֹת אֵת מַפֶּלֶת הָאַרְיֵה וְהִנֵּה עֲדַת דְּבוֹרִים בִּגְוִיַּת הָאַרְיֵה וּדְבָֽשׁ׃
9 ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ੍ਹ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬੱਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।
וַיִּרְדֵּהוּ אֶל־כַּפָּיו וַיֵּלֶךְ הָלוֹךְ וְאָכֹל וַיֵּלֶךְ אֶל־אָבִיו וְאֶל־אִמּוֹ וַיִּתֵּן לָהֶם וַיֹּאכֵלוּ וְלֹֽא־הִגִּיד לָהֶם כִּי מִגְּוִיַּת הָאַרְיֵה רָדָה הַדְּבָֽשׁ׃
10 ੧੦ ਫਿਰ ਸਮਸੂਨ ਦਾ ਪਿਤਾ ਉਸ ਇਸਤਰੀ ਦੇ ਘਰ ਗਿਆ ਅਤੇ ਉੱਥੇ ਸਮਸੂਨ ਨੇ ਦਾਵਤ ਦਿੱਤੀ ਕਿਉਂ ਜੋ ਉੱਥੇ ਜੁਆਨਾਂ ਦੀ ਇਹੋ ਰੀਤ ਸੀ।
וַיֵּרֶד אָבִיהוּ אֶל־הָאִשָּׁה וַיַּעַשׂ שָׁם שִׁמְשׁוֹן מִשְׁתֶּה כִּי כֵּן יַעֲשׂוּ הַבַּחוּרִֽים׃
11 ੧੧ ਤਦ ਅਜਿਹਾ ਹੋਇਆ ਕਿ ਜਦ ਉੱਥੋਂ ਦੇ ਲੋਕਾਂ ਨੇ ਸਮਸੂਨ ਨੂੰ ਵੇਖਿਆ ਤਾਂ ਉਸ ਦੇ ਨਾਲ ਰਹਿਣ ਲਈ ਤੀਹ ਸਾਥੀਆਂ ਨੂੰ ਲਿਆਏ।
וַיְהִי כִּרְאוֹתָם אוֹתוֹ וַיִּקְחוּ שְׁלֹשִׁים מֵֽרֵעִים וַיִּהְיוּ אִתּֽוֹ׃
12 ੧੨ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,
וַיֹּאמֶר לָהֶם שִׁמְשׁוֹן אָחֽוּדָה־נָּא לָכֶם חִידָה אִם־הַגֵּד תַּגִּידוּ אוֹתָהּ לִי שִׁבְעַת יְמֵי הַמִּשְׁתֶּה וּמְצָאתֶם וְנָתַתִּי לָכֶם שְׁלֹשִׁים סְדִינִים וּשְׁלֹשִׁים חֲלִפֹת בְּגָדִֽים׃
13 ੧੩ ਅਤੇ ਜੇਕਰ ਤੁਸੀਂ ਨਾ ਦੱਸ ਸਕੋ ਤਾਂ ਤੁਹਾਨੂੰ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਮੈਨੂੰ ਦੇਣੇ ਪੈਣਗੇ।” ਉਨ੍ਹਾਂ ਨੇ ਕਿਹਾ, “ਆਪਣੀ ਬੁਝਾਰਤ ਤਾਂ ਪਾ ਜੋ ਅਸੀਂ ਸੁਣੀਏ।”
וְאִם־לֹא תוּכְלוּ לְהַגִּיד לִי וּנְתַתֶּם אַתֶּם לִי שְׁלֹשִׁים סְדִינִים וּשְׁלֹשִׁים חֲלִיפוֹת בְּגָדִים וַיֹּאמְרוּ לוֹ חוּדָה חִידָתְךָ וְנִשְׁמָעֶֽנָּה׃
14 ੧੪ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, - “ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ, ਅਤੇ ਤਕੜੇ ਵਿੱਚੋਂ ਮਿਠਾਸ” ਤਿੰਨ ਦਿਨਾਂ ਦੇ ਵਿੱਚ ਉਹ ਇਸ ਬੁਝਾਰਤ ਨੂੰ ਨਾ ਬੁੱਝ ਸਕੇ।
וַיֹּאמֶר לָהֶם מֵהָֽאֹכֵל יָצָא מַאֲכָל וּמֵעַז יָצָא מָתוֹק וְלֹא יָכְלוּ לְהַגִּיד הַחִידָה שְׁלֹשֶׁת יָמִֽים׃
15 ੧੫ ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, “ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ। ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ?”
וַיְהִי ׀ בַּיּוֹם הַשְּׁבִיעִי וַיֹּאמְרוּ לְאֵֽשֶׁת־שִׁמְשׁוֹן פַּתִּי אֶת־אִישֵׁךְ וְיַגֶּד־לָנוּ אֶת־הַחִידָה פֶּן־נִשְׂרֹף אוֹתָךְ וְאֶת־בֵּית אָבִיךְ בָּאֵשׁ הַלְיָרְשֵׁנוּ קְרָאתֶם לָנוּ הֲלֹֽא׃
16 ੧੬ ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?”
וַתֵּבְךְּ אֵשֶׁת שִׁמְשׁוֹן עָלָיו וַתֹּאמֶר רַק־שְׂנֵאתַנִי וְלֹא אֲהַבְתָּנִי הֽ͏ַחִידָה חַדְתָּ לִבְנֵי עַמִּי וְלִי לֹא הִגַּדְתָּה וַיֹּאמֶר לָהּ הִנֵּה לְאָבִי וּלְאִמִּי לֹא הִגַּדְתִּי וְלָךְ אַגִּֽיד׃
17 ੧੭ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਹ ਉਸ ਦੇ ਅੱਗੇ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜਿਹਾ ਹੋਇਆ ਕਿ ਸਮਸੂਨ ਨੇ ਉਹ ਨੂੰ ਬੁਝਾਰਤ ਦਾ ਅਰਥ ਦੱਸ ਦਿੱਤਾ ਕਿਉਂ ਜੋ ਉਹ ਨੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਸੀ। ਤਦ ਉਸ ਨੇ ਜਾ ਕੇ ਆਪਣੇ ਲੋਕਾਂ ਨੂੰ ਦੱਸ ਦਿੱਤਾ।
וַתֵּבְךְּ עָלָיו שִׁבְעַת הַיָּמִים אֲשֶׁר־הָיָה לָהֶם הַמִּשְׁתֶּה וַיְהִי ׀ בַּיּוֹם הַשְּׁבִיעִי וַיַּגֶּד־לָהּ כִּי הֱצִיקַתְהוּ וַתַּגֵּד הַחִידָה לִבְנֵי עַמָּֽהּ׃
18 ੧੮ ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”
וַיֹּאמְרוּ לוֹ אַנְשֵׁי הָעִיר בַּיּוֹם הַשְּׁבִיעִי בְּטֶרֶם יָבֹא הַחַרְסָה מַה־מָּתוֹק מִדְּבַשׁ וּמֶה עַז מֵאֲרִי וַיֹּאמֶר לָהֶם לוּלֵא חֲרַשְׁתֶּם בְּעֶגְלָתִי לֹא מְצָאתֶם חִידָתִֽי׃
19 ੧੯ ਫੇਰ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਸਮਸੂਨ ਦੇ ਉੱਤੇ ਆਇਆ ਅਤੇ ਉਸ ਨੇ ਅਸ਼ਕਲੋਨ ਨੂੰ ਜਾ ਕੇ ਉਨ੍ਹਾਂ ਦੇ ਤੀਹ ਮਨੁੱਖ ਮਾਰੇ ਅਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਉਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦੇ ਦਿੱਤੇ। ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਵਾਪਿਸ ਚਲਾ ਗਿਆ।
וַתִּצְלַח עָלָיו רוּחַ יְהוָה וַיֵּרֶד אַשְׁקְלוֹן וַיַּךְ מֵהֶם ׀ שְׁלֹשִׁים אִישׁ וַיִּקַּח אֶת־חֲלִיצוֹתָם וַיִּתֵּן הַחֲלִיפוֹת לְמַגִּידֵי הַחִידָה וַיִּחַר אַפּוֹ וַיַּעַל בֵּית אָבִֽיהוּ׃
20 ੨੦ ਪਰ ਸਮਸੂਨ ਦੀ ਪਤਨੀ ਉਸ ਦੇ ਇੱਕ ਮਿੱਤਰ ਨੂੰ ਦੇ ਦਿੱਤੀ ਗਈ, ਜੋ ਵਿਆਹ ਵਿੱਚ ਉਸ ਦਾ ਸਾਥੀ ਸੀ।
וַתְּהִי אֵשֶׁת שִׁמְשׁוֹן לְמֵרֵעֵהוּ אֲשֶׁר רֵעָה לֽוֹ׃

< ਨਿਆਂਈਆਂ 14 >