< ਨਿਆਂਈਆਂ 16 >

1 ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਵੇਸਵਾ ਨੂੰ ਵੇਖ ਕੇ ਉਸ ਦੇ ਕੋਲ ਅੰਦਰ ਗਿਆ।
And Samson goeth to Gaza, and seeth there a woman, a harlot, and goeth in unto her;
2 ਜਦ ਅੱਜ਼ਾਹ ਦੇ ਲੋਕਾਂ ਨੂੰ ਖ਼ਬਰ ਮਿਲੀ ਕਿ ਸਮਸੂਨ ਇੱਥੇ ਆਇਆ ਹੈ ਤਾਂ ਉਨ੍ਹਾਂ ਨੇ ਉਸ ਨੂੰ ਘੇਰ ਲਿਆ, ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਸ ਦੀ ਘਾਤ ਵਿੱਚ ਬੈਠੇ ਰਹੇ। ਉਹ ਸਾਰੀ ਰਾਤ ਇਹ ਕਹਿ ਕੇ ਚੁੱਪ-ਚਾਪ ਰਹੇ ਕਿ ਸਵੇਰ ਹੁੰਦੇ ਹੀ ਅਸੀਂ ਉਸ ਨੂੰ ਮਾਰ ਦਿਆਂਗੇ।
[it is told] to the Gazathites, saying, 'Samson hath come in hither;' and they go round and lay wait for him all the night at the gate of the city, and keep themselves silent all the night, saying, 'Till the light of the morning — then we have slain him.'
3 ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ!
And Samson lieth down till the middle of the night, and riseth in the middle of the night, and layeth hold on the doors of the gate of the city, and on the two side posts, and removeth them with the bar, and putteth on his shoulders, and taketh them up unto the top of the hill, which [is] on the front of Hebron.
4 ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।
And it cometh to pass afterwards that he loveth a woman in the valley of Sorek, and her name [is] Delilah,
5 ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
and the princes of the Philistines come up unto her, and say to her, 'Entice him, and see wherein his great power [is], and wherein we are able for him — and we have bound him to afflict him, and we — we give to thee, each one, eleven hundred silverlings.'
6 ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਮੈਨੂੰ ਇਹ ਦੱਸ ਕਿ ਤੇਰੀ ਇਸ ਵੱਡੀ ਸ਼ਕਤੀ ਦਾ ਕੀ ਭੇਤ ਹੈ, ਅਤੇ ਤੈਨੂੰ ਕੋਈ ਕਿਸ ਤਰ੍ਹਾਂ ਬੰਨ੍ਹੇ ਕਿ ਤੈਨੂੰ ਅਧੀਨ ਕਰ ਲਵੇ?”
And Delilah saith unto Samson, 'Declare, I pray thee, to me, wherein thy great power [is], and wherewith thou art bound, to afflict thee.'
7 ਸਮਸੂਨ ਨੇ ਉਸ ਨੂੰ ਕਿਹਾ, “ਜੇਕਰ ਕੋਈ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹੇ ਜੋ ਸੁੱਕੀਆਂ ਨਾ ਹੋਣ, ਤਾਂ ਮੇਰਾ ਬਲ ਘੱਟ ਜਾਵੇਗਾ ਅਤੇ ਮੈਂ ਸਧਾਰਨ ਮਨੁੱਖਾਂ ਵਰਗਾ ਹੀ ਹੋ ਜਾਂਵਾਂਗਾ।”
And Samson saith unto her, 'If they bind me with seven green withs which have not been dried, then I have been weak, and have been as one of the human race.'
8 ਤਦ ਫ਼ਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੰਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ, ਉਸ ਇਸਤਰੀ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਸਮਸੂਨ ਨੂੰ ਬੰਨ੍ਹਿਆ।
And the princes of the Philistines bring up to her seven green withs which have not been dried, and she bindeth him with them.
9 ਉਸ ਦੇ ਕੋਲ ਕੁਝ ਮਨੁੱਖ ਕੋਠੜੀ ਦੇ ਅੰਦਰ ਘਾਤ ਲਾ ਕੇ ਬੈਠੇ ਸਨ। ਤਦ ਦਲੀਲਾਹ ਨੇ ਉਸ ਨੂੰ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਛੰਮਕਾਂ ਨੂੰ ਇਸ ਤਰ੍ਹਾਂ ਤੋੜ ਦਿੱਤਾ ਜਿਵੇਂ ਸਣ ਦੀ ਲੱਟ ਅੱਗ ਨਾਲ ਸੜ ਜਾਂਦੀ ਹੈ, ਅਤੇ ਉਸ ਦੀ ਸ਼ਕਤੀ ਦਾ ਪਤਾ ਨਾ ਲੱਗਾ।
And the ambush is abiding with her in an inner chamber, and she saith unto him, 'Philistines [are] upon thee, Samson;' and he breaketh the withs as a thread of tow is broken in its smelling fire, and his power hath not been known.
10 ੧੦ ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਵੇਖ ਤੂੰ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਕਿ ਤੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈਂ।”
And Delilah saith unto Samson, 'Lo, thou hast played upon me, and speakest unto me lies; now, declare, I pray thee, to me, wherewith thou art bound.'
11 ੧੧ ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”
And he saith unto her, 'If they certainly bind me with thick bands, new ones, by which work hath not been done, then I have been weak, and have been as one of the human race.'
12 ੧੨ ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।
And Delilah taketh thick bands, new ones, and bindeth him with them, and saith unto him, 'Philistines [are] upon thee, Samson;' and the ambush is abiding in an inner chamber, and he breaketh them from off his arms as a thread.
13 ੧੩ ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”
And Delilah saith unto Samson, 'Hitherto thou hast played upon me, and dost speak unto me lies; declare to me wherewith thou art bound.' And he saith unto her, 'If thou weavest the seven locks of my head with the web.'
14 ੧੪ ਤਦ ਉਸ ਨੇ ਉਹ ਨੂੰ ਕਿੱਲੀ ਨਾਲ ਕੱਸ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਨੀਂਦ ਤੋਂ ਜਾਗ ਕੇ ਕਿੱਲੀ ਨੂੰ ਤਾਣੇ ਸਮੇਤ ਪੁੱਟ ਲਿਆ।
And she fixeth [it] with the pin, and saith unto him, 'Philistines [are] upon thee, Samson;' and he awaketh out of his sleep, and journeyeth with the pin of the weaving machine, and with the web.
15 ੧੫ ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”
And she saith unto him, 'How dost thou say, I have loved thee, and thy heart is not with me? these three times thou hast played upon me, and hast not declared to me wherein thy great power [is].'
16 ੧੬ ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਦਿਨੋਂ-ਦਿਨ ਗੱਲਾਂ ਨਾਲ ਉਸ ਨੂੰ ਬਹੁਤ ਤੰਗ ਕੀਤਾ ਅਤੇ ਵੱਡਾ ਹਠ ਬੰਨ੍ਹਿਆ, ਇੱਥੋਂ ਤੱਕ ਕਿ ਉਸ ਦੇ ਪ੍ਰਾਣ ਮੌਤ ਮੰਗਦੇ ਸਨ।
And it cometh to pass, because she distressed him with her words all the days, and doth urge him, and his soul is grieved to death,
17 ੧੭ ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”
that he declareth to her all his heart, and saith to her, 'A razor hath not gone up on my head, for a Nazarite to God I [am] from the womb of my mother; if I have been shaven, then hath my power turned aside from me, and I have been weak, and have been as any of the human race.'
18 ੧੮ ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।
And Delilah seeth that he hath declared to her all his heart, and she sendeth and calleth for the princes of the Philistines, saying, 'Come up this time, for he hath declared to me all his heart;' and the princes of the Philistines have come up unto her, and bring up the money in their hand.
19 ੧੯ ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
and she maketh him sleep on her knees, and calleth for a man, and shaveth the seven locks of his head, and beginneth to afflict him, and his power turneth aside from off him;
20 ੨੦ ਤਾਂ ਉਸਨੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਨੀਂਦ ਤੋਂ ਜਾਗਿਆ ਅਤੇ ਸੋਚਣ ਲੱਗਾ, “ਮੈਂ ਪਹਿਲਾਂ ਵਾਂਗੂੰ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਹੋਵਾਹ ਉਸ ਤੋਂ ਅਲੱਗ ਹੋ ਗਿਆ ਹੈ।
and she saith, 'Philistines [are] upon thee, Samson;' and he awaketh out of his sleep, and saith, 'I go out as time by time, and shake myself;' and he hath not known that Jehovah hath turned aside from off him.
21 ੨੧ ਤਦ ਫ਼ਲਿਸਤੀਆਂ ਨੇ ਉਸ ਨੂੰ ਫੜਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਅਤੇ ਉਸ ਨੂੰ ਅੱਜ਼ਾਹ ਵਿੱਚ ਲੈ ਗਏ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਉਸ ਨੂੰ ਬੰਨ੍ਹ ਦਿੱਤਾ ਅਤੇ ਉਹ ਕੈਦਖ਼ਾਨੇ ਵਿੱਚ ਚੱਕੀ ਪੀਸਦਾ ਹੁੰਦਾ ਸੀ।
And the Philistines seize him, and pick out his eyes, and bring him down to Gaza, and bind him with two brazen fetters; and he is grinding in the prison-house.
22 ੨੨ ਪਰ ਉਸ ਦਾ ਸਿਰ ਮੁੰਨਣ ਦੇ ਪਿੱਛੋਂ ਉਸ ਦੇ ਵਾਲ਼ ਫਿਰ ਵਧਣ ਲੱਗੇ।
And the hair of his head beginneth to shoot up, when he hath been shaven,
23 ੨੩ ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
and the princes of the Philistines have been gathered together to sacrifice a great sacrifice to Dagon their god, and to rejoice; and they say, 'Our god hath given into our hand Samson our enemy.'
24 ੨੪ ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”
And the people see him, and praise their god, for they said, 'Our god hath given in our hand our enemy, and he who is laying waste our land, and who multiplied our wounded.'
25 ੨੫ ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।
And it cometh to pass, when their heart [is] glad, that they say, 'Call for Samson, and he doth play before us;' and they call for Samson out of the prison-house, and he playeth before them, and they cause him to stand between the pillars.
26 ੨੬ ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਸ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਕਿਹਾ, “ਮੈਨੂੰ ਉਨ੍ਹਾਂ ਥੰਮ੍ਹਾਂ ਉੱਤੇ ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ, ਹੱਥ ਪਾ ਲੈਣ ਦੇ ਤਾਂ ਜੋ ਮੈਂ ਸਹਾਰਾ ਲਵਾਂ।”
And Samson saith unto the young man who is keeping hold on his hand, 'Let me alone, and let me feel the pillars on which the house is established, and I lean upon them.'
27 ੨੭ ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।
And the house hath been full of men and of women, and thither [are] all the princes of the Philistines, and on the roof [are] about three thousand men and women, who are looking on the playing of Samson.
28 ੨੮ ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”
And Samson calleth unto Jehovah, and saith, 'Lord Jehovah, remember me, I pray Thee, and strengthen me, I pray Thee, only this time, O God; and I am avenged — vengeance at once — because of my two eyes, on the Philistines.'
29 ੨੯ ਤਦ ਸਮਸੂਨ ਨੇ ਵਿਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ, ਫੜ੍ਹ ਕੇ ਇੱਕ ਉੱਤੇ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਜ਼ੋਰ ਲਾ ਦਿੱਤਾ।
And Samson turneth aside [to] the two middle pillars, on which the house is established, and on which it is supported, [to] the one with his right hand, and one with his left;
30 ੩੦ ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ।” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਘਰ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।
and Samson saith, 'Let me die with the Philistines,' and he inclineth himself powerfully, and the house falleth on the princes, and on all the people who [are] in it, and the dead whom he hath put to death in his death are more than those whom he put to death in his life.
31 ੩੧ ਤਦ ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਆਏ ਅਤੇ ਉਸ ਨੂੰ ਚੁੱਕ ਕੇ ਲੈ ਗਏ, ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਦੇ ਪਿਤਾ ਮਾਨੋਆਹ ਦੀ ਕਬਰ ਵਿੱਚ ਉਸ ਨੂੰ ਦੱਬਿਆ। ਉਸ ਨੇ ਵੀਹ ਸਾਲਾਂ ਤੱਕ ਇਸਰਾਏਲ ਦਾ ਨਿਆਂ ਕੀਤਾ।
And his brethren come down, and all the house of his father, and lift him up, and bring him up, and bury him between Zorah and Eshtaol, in the burying-place of Manoah his father; and he hath judged Israel twenty years.

< ਨਿਆਂਈਆਂ 16 >