< ਨਿਆਂਈਆਂ 18 >

1 ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਦਾਨ ਦਾ ਗੋਤ ਆਪਣੇ ਵੱਸਣ ਲਈ ਕੋਈ ਸਥਾਨ ਲੱਭਦਾ ਸੀ, ਕਿਉਂਕਿ ਉਨ੍ਹਾਂ ਨੂੰ ਉਸ ਸਮੇਂ ਤੱਕ ਇਸਰਾਏਲ ਦੇ ਗੋਤਾਂ ਵਿੱਚ ਪੂਰਾ ਹਿੱਸਾ ਨਹੀਂ ਮਿਲਿਆ ਸੀ।
В тыя дни не бяше царя во Израили: и в тыя дни племя Даново искаше себе наследия вселитися, яко не паде ему наследие до дний оных среде племен сынов Израилевых.
2 ਇਸ ਲਈ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਬੀਰਾਂ ਨੂੰ ਸਾਰਾਹ ਅਤੇ ਅਸ਼ਤਾਓਲ ਵਿੱਚ ਦੇਸ਼ ਦਾ ਭੇਤ ਲੈਣ ਅਤੇ ਉਸ ਦੀ ਛਾਣਬੀਣ ਕਰਨ ਲਈ ਇਹ ਕਹਿ ਕੇ ਭੇਜਿਆ, “ਜਾਓ ਅਤੇ ਦੇਸ਼ ਦੀ ਛਾਣਬੀਣ ਕਰੋ।” ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਤੱਕ ਆਏ ਤਾਂ ਉੱਥੇ ਰੁੱਕ ਗਏ।
И послаша сынове Дановы от сонмов своих пять мужей от части своея, мужы сильны от Сараи и Есфаола, соглядати землю и изследити ю, и рекоша к ним: идите и изследите землю. И приидоша до горы Ефремли, до дому Михина, и сташа тамо в дому Михи.
3 ਜਦ ਉਹ ਮੀਕਾਹ ਦੇ ਘਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਹਿਚਾਣ ਲਈ ਅਤੇ ਉੱਥੇ ਜਾ ਕੇ ਉਸ ਨੂੰ ਪੁੱਛਿਆ, “ਤੈਨੂੰ ਇੱਥੇ ਕੌਣ ਲਿਆਇਆ? ਤੂੰ ਇੱਥੇ ਕੀ ਕਰਦਾ ਹੈਂ ਅਤੇ ਤੂੰ ਇੱਥੇ ਕਿਉਂ ਆਇਆ ਹੈਂ?”
И тии познаша глас юноши левитина, и уклонишася тамо, и рекоша ему: кто тя приведе семо? И что твориши в месте сем? И что тебе зде?
4 ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਮੀਕਾਹ ਨੇ ਉਸ ਲਈ ਕੀ-ਕੀ ਕੀਤਾ ਹੈ ਅਤੇ ਕਿਹਾ, “ਉਸਨੇ ਮੈਨੂੰ ਤਨਖਾਹ ਉੱਤੇ ਰੱਖਿਆ ਅਤੇ ਮੈਂ ਉਸ ਦਾ ਪੁਰੋਹਿਤ ਬਣ ਗਿਆ ਹਾਂ।”
И рече им: сице и сице сотвори мне Миха, и ная мя, и бых ему жрец.
5 ਉਨ੍ਹਾਂ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਕੋਲੋਂ ਸਲਾਹ ਲੈ, ਤਾਂ ਜੋ ਅਸੀਂ ਜਾਣੀਏ ਕਿ ਜੋ ਯਾਤਰਾ ਅਸੀਂ ਕਰਦੇ ਹਾਂ ਉਹ ਸਾਡੇ ਲਈ ਸਫ਼ਲ ਹੋਵੇਗੀ ਜਾਂ ਨਹੀਂ।”
И рекоша ему: вопроси убо Бога, и увемы, аще благопоспешится путь наш, в оньже мы идем.
6 ਉਸ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਸੁੱਖ-ਸਾਂਦ ਨਾਲ ਜਾਓ ਕਿਉਂਕਿ ਜੋ ਯਾਤਰਾ ਤੁਸੀਂ ਕਰ ਰਹੇ ਹੋ, ਉਸ ਉੱਤੇ ਯਹੋਵਾਹ ਦੀ ਕਿਰਪਾ ਹੈ।”
И рече им жрец: идите с миром: пред Господем путь ваш, в оньже идете.
7 ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।
И идоша пять мужие и приидоша в Лаис: и видеша людий живущих в нем, седящих со упованием по обычаю Сидонян, в тишине и надежде, и не бе устрашаяй, или посрамляяй словесе на земли, наследник истязуяй сокровища: зане далече бяху от Сидонян, и не имяху словесе с киим либо человеком.
8 ਤਦ ਉਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਖ਼ਬਰ ਲੈ ਕੇ ਆਏ ਹੋ?”
И приидоша пять мужей ко братии своей в Сараю и Есфаол и рекоша братии своей: что вы седите?
9 ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ।
И реша: востаните, и взыдем на ня, зане видехом землю, и се, блага зело, и вы молчите: не обленитеся ити и внити еже наследити землю:
10 ੧੦ ਜਦੋਂ ਤੁਸੀਂ ਉੱਥੇ ਪਹੁੰਚੋਗੇ ਤਾਂ ਬੇਫ਼ਿਕਰ ਰਹਿਣ ਵਾਲੇ ਲੋਕਾਂ ਨੂੰ ਅਤੇ ਇੱਕ ਵੱਡੇ ਦੇਸ਼ ਨੂੰ ਵੇਖੋਗੇ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਧਰਤੀ ਦੀਆਂ ਸਾਰੀਆਂ ਵਸਤੂਆਂ ਵਿੱਚੋਂ ਕਿਸੇ ਦੀ ਘਾਟ ਨਹੀਂ ਹੈ।”
и егда приидете, внидете в люди живущыя со упованием, а земля пространна: яко предаде ю Бог в руки вашя, место на немже несть скудости во всем еже на земли.
11 ੧੧ ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਪੁਰਖ ਹਥਿਆਰ ਬੰਨ੍ਹ ਕੇ ਉੱਥੋਂ ਚੱਲ ਪਏ।
И воздвигошася оттуду от племене Данова, от Сараи и Есфаола, шесть сот мужей препоясани во оружие ополчения,
12 ੧੨ ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ।
и взыдоша и ополчишася в Кариафиариме во Иуде: сего ради наречеся место то полк Данов и до сего дне: се созади Кариафиарима.
13 ੧੩ ਉੱਥੋਂ ਲੰਘ ਕੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਦੇ ਕੋਲ ਆਏ।
И преидоша оттуду в гору Ефремлю и приидоша до дому Михина.
14 ੧੪ ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”
И отвещаша пять мужей ходившии соглядати землю Лаис и рекоша ко братии своей: разуместе ли, яко есть в дому сем ефуд и ферафин, и изваяно и слияно? И ныне уведите, что сотворите.
15 ੧੫ ਤਦ ਉਹ ਮੁੜ ਕੇ ਉਸ ਵੱਲ ਗਏ ਅਤੇ ਮੀਕਾਹ ਦੇ ਘਰ ਜਾ ਕੇ ਉਸ ਲੇਵੀ ਜੁਆਨ ਦੀ ਸੁੱਖ-ਸਾਂਦ ਪੁੱਛੀ,
И уклонишася тамо и внидоша в дом юноши левитина, в дом Михин, и вопросиша его в мире.
16 ੧੬ ਅਤੇ ਉਹ ਛੇ ਸੌ ਦਾਨੀ ਪੁਰਖ ਹਥਿਆਰ ਬੰਨ੍ਹ ਕੇ ਸ਼ਹਿਰ ਦੇ ਫਾਟਕ ਵਿੱਚ ਖੜ੍ਹੇ ਰਹੇ
И шесть сот мужей препоясани во оружие ополчения своего, стояще у дверий вратных, иже от сынов Дановых.
17 ੧੭ ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ।
И взыдоша пять мужей ходивших соглядати землю: и вшедше тамо взяша изваяно, и ефуд и ферафин, и слияное: жрец же стояше у дверий вратных, и шесть сот мужей препоясани во оружие воинско:
18 ੧੮ ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”
и сии внидоша в дом Михин и взяша ефуд и ферафин, и слияно и изваяно. И рече к ним жрец: что вы творите?
19 ੧੯ ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”
И реша ему: умолчи, положи руку твою на уста твоя и пойди с нами, и буди нам отец и жрец: еда уне есть тебе быти жерцу единаго мужа дому, нежели быти жерцу племени и дому и сонма Израилева?
20 ੨੦ ਤਦ ਪੁਰੋਹਿਤ ਦਾ ਮਨ ਅਨੰਦ ਹੋ ਗਿਆ ਅਤੇ ਉਹ ਏਫ਼ੋਦ, ਤਰਾਫ਼ੀਮ ਅਤੇ ਘੜ੍ਹੀ ਹੋਈ ਮੂਰਤ ਨੂੰ ਲੈ ਕੇ ਉਨ੍ਹਾਂ ਲੋਕਾਂ ਦੇ ਨਾਲ ਚੱਲ ਪਿਆ।
И возблажа сердце жреческо, и взя ефуд и ферафин, и изваяное и слияное, и вниде посреде людий.
21 ੨੧ ਤਦ ਉਹ ਮੁੜੇ ਅਤੇ ਬਾਲਕਾਂ, ਪਸ਼ੂਆਂ ਅਤੇ ਆਪਣੇ ਸਾਰੇ ਸਮਾਨ ਨੂੰ ਆਪਣੇ ਅੱਗੇ ਕਰਕੇ ਚੱਲ ਪਏ।
И возвратишася и отидоша, и пустиша пред собою чада и притяжание свое честное.
22 ੨੨ ਜਦ ਉਹ ਮੀਕਾਹ ਦੇ ਘਰ ਤੋਂ ਥੋੜੀ ਹੀ ਦੂਰ ਗਏ ਸਨ ਤਾਂ ਮੀਕਾਹ ਦੇ ਘਰ ਦੇ ਆਲੇ-ਦੁਆਲੇ ਦੇ ਵਾਸੀ ਇਕੱਠੇ ਹੋ ਕੇ ਦਾਨੀਆਂ ਕੋਲ ਜਾ ਪਹੁੰਚੇ।
Удалившымся же им от дому Михина, и се, Миха и мужие иже в жилищах, яже с домом Михиным быша, воззваша и постигоша сыны Дановы,
23 ੨੩ ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”
и возопиша к сыном Дановым: и обратиша сынове Дановы лица своя и реша к Михе: что есть тебе, яко воззвал еси?
24 ੨੪ ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”
И рече Миха: яко изваяное мое, еже сотворих, взясте, и жерца, и поидосте: и что мне еще? И что сие глаголете мне: что вопиеши?
25 ੨੫ ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇਂ!”
И рекоша ему сынове Дановы: да не услышится ныне глас твой вслед нас, да не востанут на вы мужие лютою душею, и положиши душу твою и душу дому твоего.
26 ੨੬ ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ।
И идоша сынове Дановы в путь свой. И виде Миха, яко сильнейшии суть паче его, и возвратися в дом свой.
27 ੨੭ ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
И сынове Дановы взяша, елика сотвори Миха, и жерца, иже бяше у него, и приидоша в Лаис, к людем молчащым и уповающым надеждею, и избиша их острием меча, и град сожгоша огнем:
28 ੨੮ ਅਤੇ ਉਨ੍ਹਾਂ ਦਾ ਕੋਈ ਸਹਾਇਕ ਨਹੀਂ ਸੀ, ਕਿਉਂ ਜੋ ਉਹ ਸੀਦੋਨ ਤੋਂ ਦੂਰ ਸਨ ਅਤੇ ਉਹ ਕਿਸੇ ਨਾਲ ਲੈਣਾ ਦੇਣਾ ਨਹੀਂ ਰੱਖਦੇ ਸਨ ਅਤੇ ਉਹ ਬੈਤ ਰਹੋਬ ਦੀ ਘਾਟੀ ਵਿੱਚ ਸੀ। ਤਦ ਦਾਨੀਆਂ ਨੇ ਉਸ ਸ਼ਹਿਰ ਨੂੰ ਫਿਰ ਬਣਾਇਆ ਅਤੇ ਉਸ ਵਿੱਚ ਵੱਸ ਗਏ।
и не бяше избавляяй, яко далече бяху от Сидонян, и словесе не бяше им с человеком: и сей (град бысть) во удолии Дому Роовля: и соградиша град и вселишася в нем,
29 ੨੯ ਅਤੇ ਉਨ੍ਹਾਂ ਨੇ ਇਸਰਾਏਲ ਦੇ ਇੱਕ ਪੁੱਤਰ ਅਤੇ ਆਪਣੇ ਪਿਤਾ ਦਾਨ ਦੇ ਨਾਮ ਤੇ ਉਸ ਸ਼ਹਿਰ ਦਾ ਨਾਮ ਦਾਨ ਰੱਖਿਆ, ਪਰ ਪਹਿਲਾਂ ਉਸ ਸ਼ਹਿਰ ਦਾ ਨਾਮ ਲਾਇਸ਼ ਸੀ।
и нарекоша граду имя Дан, во имя Дана отца своего, иже родися Израилю: и бяше прежде имя граду Лаис.
30 ੩੦ ਦਾਨੀਆਂ ਨੇ ਉਸ ਘੜ੍ਹੀ ਹੋਈ ਮੂਰਤ ਨੂੰ ਟਿਕਾ ਲਿਆ ਅਤੇ ਯੋਨਾਥਾਨ ਜੋ ਗੇਰਸ਼ੋਮ ਦਾ ਪੁੱਤਰ ਅਤੇ ਮਨੱਸ਼ਹ ਦਾ ਪੋਤਰਾ ਸੀ, ਉਹ ਅਤੇ ਉਸ ਦੇ ਪੁੱਤਰ, ਉਸ ਦੇਸ਼ ਦੇ ਗ਼ੁਲਾਮੀ ਵਿੱਚ ਜਾਣ ਦੇ ਦਿਨ ਤੱਕ ਦਾਨੀਆਂ ਦੇ ਪੁਰੋਹਿਤ ਬਣੇ ਰਹੇ।
И поставиша себе сынове Дановы изваяное: Ионафан же сын Гирсонь сын Манассиин, той и сынове его бяху жерцы племени Данову до дне преселения земли:
31 ੩੧ ਅਤੇ ਜਦ ਤੱਕ ਪਰਮੇਸ਼ੁਰ ਦਾ ਭਵਨ ਸ਼ੀਲੋਹ ਵਿੱਚ ਰਿਹਾ, ਤਦ ਤੱਕ ਉਨ੍ਹਾਂ ਨੇ ਮੀਕਾਹ ਦੀ ਘੜ੍ਹੀ ਹੋਈ ਮੂਰਤ ਆਪਣੇ ਲਈ ਖੜੀ ਕਰਕੇ ਰੱਖੀ।
и поставиша себе изваяное, еже сотвори Миха, во вся дни, в няже бяше дом Божий в Силоме.

< ਨਿਆਂਈਆਂ 18 >