< ਨਿਆਂਈਆਂ 20 >

1 ਤਦ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਦੇ ਸਾਰੇ ਇਸਰਾਏਲੀ ਅਤੇ ਗਿਲਆਦ ਦੇ ਲੋਕ ਵੀ ਨਿੱਕਲੇ, ਅਤੇ ਸਾਰੀ ਮੰਡਲੀ ਇੱਕ ਮਨੁੱਖ ਵਾਂਗੂੰ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਇਕੱਠੀ ਹੋਈ।
Тада изиђоше сви синови Израиљеви, и сабра се сав народ једнодушно, од Дана до Вирсавеје и до земље Галадове, ка Господу у Миспу.
2 ਅਤੇ ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ।
И главари свега народа, свих племена Израиљевих, дођоше на збор народа Божјег, четири стотине хиљада људи пешака који махаху мачем.
3 ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਅਤੇ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਬੁਰਿਆਈ ਕਿਸ ਤਰ੍ਹਾਂ ਹੋਈ?”
А синови Венијаминови чуше да су синови Израиљеви отишли у Миспу. Синови Израиљеви рекоше: Кажите како се догодило то зло.
4 ਤਦ ਉਸ ਲੇਵੀ ਨੇ ਜੋ ਉਸ ਮਾਰੀ ਗਈ ਇਸਤਰੀ ਦਾ ਪਤੀ ਸੀ, ਉੱਤਰ ਦੇ ਕੇ ਕਿਹਾ, “ਮੈਂ ਆਪਣੀ ਰਖ਼ੈਲ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਕੱਟਣ ਲਈ ਗਿਆ ਸੀ।
А Левит, муж убијене жене одговори и рече: Дођох с иночом својом у Гавају Венијаминову да преноћим.
5 ਤਦ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਦੁਆਲੇ ਘਾਤ ਲਾ ਕੇ ਬੈਠੇ ਅਤੇ ਮੈਨੂੰ ਮਾਰਨਾ ਚਾਹੁੰਦੇ ਸਨ ਅਤੇ ਮੇਰੀ ਰਖ਼ੈਲ ਨਾਲ ਅਜਿਹਾ ਕੁਕਰਮ ਕੀਤਾ ਕਿ ਉਹ ਮਰ ਗਈ।
А Гавајани усташе на ме, опколише ме у кући ноћу, и хтеше ме убити; и иночу моју злоставише тако да умре.
6 ਤਦ ਮੈਂ ਆਪਣੀ ਰਖ਼ੈਲ ਨੂੰ ਲੈ ਕੇ ਟੁੱਕੜੇ-ਟੁੱਕੜੇ ਕੀਤਾ ਅਤੇ ਉਸ ਨੂੰ ਇਸਰਾਏਲ ਦੇ ਹਿੱਸੇ ਦੇ ਸਾਰੇ ਦੇਸ਼ ਵਿੱਚ ਭੇਜਿਆ ਕਿਉਂ ਜੋ ਉਨ੍ਹਾਂ ਨੇ ਇਸਰਾਏਲ ਵਿੱਚ ਅਜਿਹਾ ਲੁੱਚਪੁਣਾ ਅਤੇ ਦੁਸ਼ਟਤਾ ਕੀਤੀ ਹੈ।
Зато узевши иночу своју исекох је на комаде и разаслах је у све крајеве наследства Израиљевог; јер учинише грдило и срамоту у Израиљу.
7 ਵੇਖੋ, ਹੇ ਇਸਰਾਏਲੀਓ, ਅਤੇ ਇੱਥੇ ਹੀ ਤੁਸੀਂ ਆਪਣਾ ਮੱਤ ਦੱਸੋ।”
Ето, ви сте сви синови Израиљеви; промислите и већајте.
8 ਤਦ ਸਾਰੇ ਲੋਕ ਇੱਕ ਮਨੁੱਖ ਵਾਂਗੂੰ ਉੱਠੇ ਅਤੇ ਕਹਿਣ ਲੱਗੇ, “ਨਾ ਤਾਂ ਸਾਡੇ ਵਿੱਚੋਂ ਕੋਈ ਆਪਣੇ ਤੰਬੂ ਵੱਲ ਜਾਵੇਗਾ ਅਤੇ ਨਾ ਹੀ ਕੋਈ ਆਪਣੇ ਘਰ ਵੱਲ ਮੁੜੇਗਾ।
А сав народ уста једнодушно и рече: Да не идемо ниједан к шатору свом, и ни један да се не враћа кући својој.
9 ਪਰ ਹੁਣ ਅਸੀਂ ਗਿਬਆਹ ਨਾਲ ਇਹ ਕਰਾਂਗੇ ਅਰਥਾਤ ਅਸੀਂ ਪਰਚੀਆਂ ਪਾ ਕੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ,
Него ово да учинимо Гаваји: Да бацимо жреб за њу.
10 ੧੦ ਅਤੇ ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਵੱਖਰੇ ਕਰਾਂਗੇ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗਿਬਆਹ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”
Да узмемо по десет људи од стотине по свим племенима Израиљевим, и по стотину од хиљаде, и по хиљаду од десет хиљада, да донесе храну народу, а он да иде да учини Гаваји Венијаминовој како је заслужила грдилом које је учинила Израиљу.
11 ੧੧ ਤਦ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਗੂੰ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।
И скупи се сав народ Израиљев на онај град сложивши се једнодушно.
12 ੧੨ ਇਸਰਾਏਲ ਦੇ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਗੋਤ ਵਿੱਚ ਇਹ ਪੁੱਛਣ ਲਈ ਮਨੁੱਖ ਭੇਜੇ, “ਭਈ ਇਹ ਕੀ ਬੁਰਿਆਈ ਹੈ ਜੋ ਤੁਹਾਡੇ ਵਿਚਕਾਰ ਹੋਈ ਹੈ?
Тада послаше племена Израиљева људе у све породице Венијаминове, и поручише им: Какво се то зло учини међу вама?
13 ੧੩ ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸ਼ੀਆਂ ਨੂੰ ਜੋ ਗਿਬਆਹ ਵਿੱਚ ਹਨ, ਸਾਡੇ ਹੱਥ ਵਿੱਚ ਸੌਂਪ ਦਿਉ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਕੇ ਇਸਰਾਏਲ ਵਿੱਚੋਂ ਬੁਰਿਆਈ ਦਾ ਨਾਸ ਕਰ ਦੇਈਏ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦੀ ਗੱਲ ਨਾ ਮੰਨੀ
Сада дајте те безаконике што су у Гаваји, да их погубимо и извадимо зло из Израиља. Али не хтеше синови Венијаминови послушати браћу своју, синове Израиљеве.
14 ੧੪ ਸਗੋਂ ਬਿਨਯਾਮੀਨੀ ਆਪੋ ਆਪਣੇ ਸ਼ਹਿਰਾਂ ਵਿੱਚੋਂ ਆ ਕੇ ਗਿਬਆਹ ਵਿੱਚ ਇਸ ਲਈ ਇਕੱਠੇ ਹੋਏ ਤਾਂ ਜੋ ਇਸਰਾਏਲੀਆਂ ਨਾਲ ਲੜਨ ਨੂੰ ਨਿੱਕਲਣ।
Него се скупише синови Венијаминови из својих места у Гавају да изиђу да се бију са синовима Израиљевим.
15 ੧੫ ਅਤੇ ਉਸੇ ਦਿਨ ਗਿਬਆਹ ਦੇ ਵਾਸੀਆਂ ਤੋਂ ਬਿਨਾਂ ਜੋ ਸੱਤ ਸੌ ਚੁਣੇ ਹੋਏ ਜੁਆਨ ਸਨ, ਦੂਸਰੇ ਸ਼ਹਿਰਾਂ ਤੋਂ ਆਏ ਹੋਏ ਬਿਨਯਾਮੀਨੀ ਤਲਵਾਰ ਧਾਰੀ ਸੂਰਮਿਆਂ ਦੀ ਗਿਣਤੀ ਛੱਬੀ ਹਜ਼ਾਰ ਸੀ।
И наброја се у то време синова Венијаминових из њихових градова двадесет и шест хиљада људи који махаху мачем осим становника гавајских, којих беше на број седам стотина људи одабраних.
16 ੧੬ ਇਨ੍ਹਾਂ ਸਾਰੇ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਇਹ ਸਾਰੇ ਦੇ ਸਾਰੇ ਅਜਿਹੇ ਸਨ ਜੋ ਗੁਲੇਲ ਨਾਲ ਪੱਥਰ ਦਾ ਨਿਸ਼ਾਨਾ ਲਗਾਉਂਦੇ ਸਨ ਅਤੇ ਕਦੀ ਚੂਕਦੇ ਨਹੀਂ ਸਨ।
У свем том народу беше седам стотина људи одабраних, који беху леваци, и сваки гађаше каменом из праћке у длаку не промашујући.
17 ੧੭ ਬਿਨਯਾਮੀਨ ਤੋਂ ਬਿਨ੍ਹਾਂ ਇਸਰਾਏਲ ਦੇ ਲੋਕ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਯੋਧਾ ਸਨ।
А људи Израиљаца наброја се осим синова Венијаминових четири стотине хиљада људи који махаху мачем, самих војника.
18 ੧੮ ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”
И уставши отидоше к дому Бога Силнога, и упиташе Бога и рекоше синови Израиљеви: Ко ће између нас ићи први у бој на синове Венијаминове? А Господ рече: Јуда нек иде први.
19 ੧੯ ਤਦ ਇਸਰਾਏਲੀਆਂ ਨੇ ਸਵੇਰੇ ਉੱਠ ਕੇ ਗਿਬਆਹ ਦੇ ਸਾਹਮਣੇ ਤੰਬੂ ਲਾਏ,
Потом уставши рано синови Израиљеви стадоше у логор према Гаваји.
20 ੨੦ ਅਤੇ ਇਸਰਾਏਲੀ ਪੁਰਖ ਬਿਨਯਾਮੀਨ ਨਾਲ ਲੜਨ ਨੂੰ ਨਿੱਕਲੇ ਅਤੇ ਇਸਰਾਏਲੀ ਪੁਰਖ ਗਿਬਆਹ ਵਿੱਚ ਉਨ੍ਹਾਂ ਦੇ ਸਾਹਮਣੇ ਕਤਾਰ ਬੰਨ ਕੇ ਲੜਾਈ ਦੇ ਲਈ ਆ ਕੇ ਖੜ੍ਹੇ ਹੋਏ।
И изиђоше синови Израиљеви у бој на синове Венијаминове, и уврсташе се синови Израиљеви да ударе на Гавају.
21 ੨੧ ਤਦ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲ ਕੇ ਉਸੇ ਦਿਨ ਬਾਈ ਹਜ਼ਾਰ ਇਸਰਾਏਲੀਆਂ ਨੂੰ ਮਾਰ ਕੇ ਮਿੱਟੀ ਵਿੱਚ ਰਲਾ ਦਿੱਤਾ।
А синови Венијаминови изиђоше из Гаваје, и поваљаше по земљи између Израиљаца у онај дан двадесет и две хиљаде људи.
22 ੨੨ ਫਿਰ ਵੀ ਇਸਰਾਏਲੀ ਮਨੁੱਖਾਂ ਨੇ ਆਪਣੇ ਆਪ ਨੂੰ ਤਕੜਾ ਕਰ ਕੇ ਅਗਲੇ ਦਿਨ ਉਸੇ ਥਾਂ ਵਿੱਚ ਜਿੱਥੇ ਪਹਿਲੇ ਦਿਨ ਕਤਾਰ ਬੰਨ੍ਹੀ ਸੀ, ਫਿਰ ਕਤਾਰ ਬੰਨ੍ਹੀ।
Али се народ синова Израиљевих ослободи, те се опет уврсташе на истом месту где се беху уврстали првог дана.
23 ੨੩ ਅਤੇ ਇਸਰਾਏਲੀ ਜਾ ਕੇ ਸ਼ਾਮ ਤੱਕ ਯਹੋਵਾਹ ਦੇ ਅੱਗੇ ਰੋਂਦੇ ਰਹੇ ਅਤੇ ਇਹ ਕਹਿ ਕੇ ਯਹੋਵਾਹ ਤੋਂ ਸਲਾਹ ਮੰਗੀ, “ਕੀ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਨ ਨੂੰ ਫੇਰ ਜਾਈਏ ਕਿ ਨਾ?” ਯਹੋਵਾਹ ਨੇ ਕਿਹਾ, “ਉਨ੍ਹਾਂ ਦੇ ਉੱਤੇ ਚੜ੍ਹਾਈ ਕਰੋ।”
Јер синови Израиљеви отидоше те плакаше пред Господом до вечера, и упиташе Господа говорећи: Хоћемо ли опет изаћи у бој на синове Венијамина брата свог? А Господ им рече: Изиђите на њих.
24 ੨੪ ਅਗਲੇ ਦਿਨ ਇਸਰਾਏਲੀ ਬਿਨਯਾਮੀਨੀਆਂ ਨਾਲ ਲੜਨ ਲਈ ਨੇੜੇ ਗਏ।
И изиђоше синови Израиљеви на синове Венијаминове други дан.
25 ੨੫ ਤਦ ਅਗਲੇ ਦਿਨ ਫਿਰ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲਦੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਪੁਰਖਾਂ ਨੂੰ ਮਾਰ ਮਿੱਟੀ ਵਿੱਚ ਰਲਾ ਦਿੱਤਾ, ਇਹ ਸਭ ਤਲਵਾਰ ਧਾਰੀ ਮਨੁੱਖ ਸਨ।
И синови Венијаминови изиђоше пред њих из Гаваје други дан; и поваљаше по земљи између синова Израиљевих опет осамнаест хиљада људи, који сви махаху мачем.
26 ੨੬ ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤਏਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
Тада сви синови Израиљеви и сав народ изиђоше и дођоше к дому Бога Силнога, и плакаше и стајаше онде пред Господом, и постише се онај дан до вечера, и принесоше жртве паљенице и жртве захвалне пред Господом.
27 ੨੭ ਅਤੇ ਇਸਰਾਏਲੀਆਂ ਨੇ ਯਹੋਵਾਹ ਕੋਲੋਂ ਪੁੱਛਿਆ ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ।
Па упиташе синови Израиљеви Господа; јер онде беше ковчег завета Божјег у оно време;
28 ੨੮ ਅਤੇ ਹਾਰੂਨ ਦੇ ਪੁੱਤਰ ਅਲਆਜ਼ਾਰ ਦਾ ਪੁੱਤਰ ਫ਼ੀਨਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਫਿਰ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਾਈ ਕਰਨ ਨੂੰ ਜਾਈਏ ਜਾਂ ਪਿੱਛੇ ਹਟ ਜਾਈਏ?” ਯਹੋਵਾਹ ਨੇ ਕਿਹਾ, “ਜਾਓ, ਕਿਉਂ ਜੋ ਕੱਲ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਸੌਂਪ ਦਿਆਂਗਾ।”
И Финес син Елеазара сина Ароновог стајаше пред њим у оно време. И рекоше: Хоћемо ли опет изаћи у бој на синове Венијамина брата свог или ћемо се оканити? А Господ им рече: Изиђите, јер ћу их сутра предати вама у руке.
29 ੨੯ ਤਦ ਇਸਰਾਏਲੀਆਂ ਨੇ ਗਿਬਆਹ ਦੇ ਆਲੇ-ਦੁਆਲੇ ਘਾਤ ਲਾਉਣ ਵਾਲਿਆਂ ਨੂੰ ਬਿਠਾਇਆ।
Тада намести Израиљ заседе око Гаваје.
30 ੩੦ ਇਸਰਾਏਲੀਆਂ ਨੇ ਤੀਜੇ ਦਿਨ ਫਿਰ ਬਿਨਯਾਮੀਨੀਆਂ ਉੱਤੇ ਚੜ੍ਹਾਈ ਕੀਤੀ ਅਤੇ ਪਹਿਲਾਂ ਦੀ ਤਰ੍ਹਾਂ ਗਿਬਆਹ ਦੇ ਸਾਹਮਣੇ ਫਿਰ ਕਤਾਰ ਬੰਨ੍ਹੀ।
И синови Израиљеви изиђоше трећи дан на синове Венијаминове, и уврсташе се према Гаваји као првом и другом.
31 ੩੧ ਤਦ ਬਿਨਯਾਮੀਨੀ ਉਨ੍ਹਾਂ ਲੋਕਾਂ ਦਾ ਸਾਹਮਣਾ ਕਰਨ ਲਈ ਨਿੱਕਲੇ ਅਤੇ ਸ਼ਹਿਰ ਤੋਂ ਦੂਰ ਨਿੱਕਲ ਗਏ ਅਤੇ ਉਨ੍ਹਾਂ ਸੜਕਾਂ ਉੱਤੇ ਜਿਨ੍ਹਾਂ ਵਿੱਚੋਂ ਇੱਕ ਸੜਕ ਬੈਤਏਲ ਵੱਲ ਅਤੇ ਦੂਜੀ ਗਿਬਆਹ ਵੱਲ ਜਾਂਦੀ ਸੀ, ਪਹਿਲਾਂ ਦੀ ਤਰ੍ਹਾਂ ਲੋਕਾਂ ਨੂੰ ਮਾਰਨਾ ਸ਼ੁਰੂ ਕੀਤਾ ਅਤੇ ਮੈਦਾਨ ਵਿੱਚ ਇਸਰਾਏਲ ਦੇ ਕੋਈ ਤੀਹ ਮਨੁੱਖ ਮਾਰੇ ਗਏ।
А синови Венијаминови изашавши пред народ одвојише се од града, и стадоше бити и сећи народ као првом и другом по путевима, од којих један иде к дому Бога Силнога а други у Гавају, и по пољу, и убише до тридесет људи из Израиља.
32 ੩੨ ਤਾਂ ਬਿਨਯਾਮੀਨੀਆਂ ਕਹਿਣ ਲੱਗੇ, “ਪਹਿਲਾਂ ਦੀ ਤਰ੍ਹਾਂ ਹੀ ਉਹ ਸਾਡੇ ਕੋਲੋਂ ਹਾਰ ਗਏ ਹਨ,” ਪਰ ਇਸਰਾਏਲੀਆਂ ਨੇ ਕਿਹਾ, “ਆਉ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ।”
И рекоше синови Венијаминови: Падају пред нама као пре. А синови Израиљеви рекоше: Да бежимо да их отргнемо од града на путеве.
33 ੩੩ ਤਦ ਸਾਰੇ ਇਸਰਾਏਲੀ ਆਪੋ-ਆਪਣੀ ਥਾਂ ਤੋਂ ਉੱਠ ਕੇ ਖੜ੍ਹੇ ਹੋ ਗਏ ਅਤੇ ਬਆਲ-ਤਾਮਾਰ ਵਿੱਚ ਕਤਾਰ ਬੰਨ੍ਹੀ। ਉਸ ਸਮੇਂ ਉਹ ਇਸਰਾਏਲੀ ਜੋ ਘਾਤ ਵਿੱਚ ਬੈਠੇ ਹੋਏ ਸਨ, ਆਪਣੀਆਂ ਥਾਵਾਂ ਤੋਂ ਮਾਰੇ ਗਿਬਆਹ ਦੇ ਮੈਦਾਨ ਵਿੱਚ ਅਚਾਨਕ ਨਿੱਕਲ ਆਏ।
Тада сви синови Израиљеви кретоше се са свог места и уврсташе се у Вал-Тамару; и заседе Израиљеве искочише из места свог, из лука гавајских.
34 ੩੪ ਤਦ ਸਾਰੇ ਇਸਰਾਏਲ ਵਿੱਚੋਂ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਆ ਪਏ ਅਤੇ ਭਿਆਨਕ ਲੜਾਈ ਹੋਣ ਲੱਗੀ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਬਿਪਤਾ ਸਾਡੇ ਉੱਤੇ ਪੈਣ ਵਾਲੀ ਹੈ।
И дође на Гавају десет хиљада људи изабраних из свега Израиља, и бој поста жешћи, а они не опазише да ће их зло задесити.
35 ੩੫ ਤਦ ਯਹੋਵਾਹ ਨੇ ਬਿਨਯਾਮੀਨ ਨੂੰ ਇਸਰਾਏਲ ਦੇ ਅੱਗੇ ਮਾਰਿਆ ਅਤੇ ਉਸ ਦਿਨ ਇਸਰਾਏਲੀਆਂ ਨੇ ਪੱਚੀ ਹਜ਼ਾਰ ਇੱਕ ਸੌ ਬਿਨਯਾਮੀਨੀਆਂ ਨੂੰ ਮਾਰ ਦਿੱਤਾ ਜੋ ਸਭ ਤਲਵਾਰ ਧਾਰੀ ਸਨ।
И Господ поби Венијамина пред Израиљем, и синови Израиљеви погубише онај дан од синова Венијаминових двадесет и пет хиљада и сто људи, који сви мачем махаху.
36 ੩੬ ਤਦ ਬਿਨਯਾਮੀਨੀਆਂ ਨੇ ਵੇਖਿਆ ਕਿ ਅਸੀਂ ਹਾਰ ਗਏ ਹਾਂ ਇਸ ਲਈ ਕਿ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਦੇ ਅੱਗਿਓਂ ਭੱਜੇ ਕਿਉਂਕਿ ਉਨ੍ਹਾਂ ਨੇ ਘਾਤ ਵਿੱਚ ਬੈਠਣ ਵਾਲਿਆਂ ਉੱਤੇ ਭਰੋਸਾ ਰੱਖਿਆ ਜਿਨ੍ਹਾਂ ਨੂੰ ਉਨ੍ਹਾਂ ਨੇ ਗਿਬਆਹ ਦੇ ਦੁਆਲੇ ਬਿਠਾਇਆ ਸੀ।
И синови Венијаминови видеше да су надбијени: јер синови Израиљеви узмакоше испред синова Венијаминових уздајући се у заседе које беху наместили код Гаваје;
37 ੩੭ ਤਦ ਘਾਤ ਵਿੱਚ ਬੈਠਣ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਅੱਗੇ ਵੱਧ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।
А они што беху у заседи навалише брже у Гавају, и ушавши исекоше све по граду оштрим мачем.
38 ੩੮ ਇਸਰਾਏਲ ਦੇ ਲੋਕਾਂ ਅਤੇ ਘਾਤ ਵਿੱਚ ਬੈਠਣ ਵਾਲਿਆਂ ਦੇ ਵਿਚਕਾਰ ਇਹ ਨਿਸ਼ਾਨੀ ਠਹਿਰਾਈ ਗਈ ਸੀ ਕਿ ਉਹ ਧੂੰਏਂ ਦਾ ਇੱਕ ਵੱਡਾ ਬੱਦਲ ਸ਼ਹਿਰ ਤੋਂ ਉੱਪਰ ਨੂੰ ਉਡਾਉਣ।
А беху синови Израиљеви уговорили с онима у заседи да за знак запале ватру да се дигне велик дим из града.
39 ੩੯ ਜਦ ਇਸਰਾਏਲ ਦੇ ਲੋਕ ਲੜਨ ਤੋਂ ਹਟ ਗਏ ਤਾਂ ਬਿਨਯਾਮੀਨੀ ਮਾਰਨ ਲੱਗੇ ਅਤੇ ਉਨ੍ਹਾਂ ਵਿੱਚੋਂ ਕੋਈ ਤੀਹ ਮਨੁੱਖਾਂ ਨੂੰ ਮਾਰ ਦਿੱਤਾ ਕਿਉਂ ਜੋ ਉਹ ਕਹਿੰਦੇ ਸਨ ਕਿ ਪਹਿਲੀ ਲੜਾਈ ਵਾਂਗੂੰ ਉਹ ਸਾਡੇ ਤੋਂ ਹਾਰੇ ਜਾਂਦੇ ਹਨ।
Тако синови Израиљеви стадоше бежати из боја, а синови Венијаминови почеше убијати, и исекоше до тридесет људи између синова Израиљевих говорећи: Доиста падају пред нама као у пређашњем боју.
40 ੪੦ ਪਰ ਜਦੋਂ ਧੂੰਏਂ ਦਾ ਬੱਦਲ ਇੱਕਦਮ ਸ਼ਹਿਰ ਤੋਂ ਉੱਠਿਆ ਤਾਂ ਬਿਨਯਾਮੀਨੀਆਂ ਨੇ ਆਪਣੇ ਪਿੱਛੇ ਮੁੜ ਕੇ ਵੇਖਿਆ ਤਾਂ ਵੇਖੋ, ਸ਼ਹਿਰ ਤੋਂ ਅਕਾਸ਼ ਤੱਕ ਧੂੰਏਂ ਦਾ ਬੱਦਲ ਉੱਠ ਰਿਹਾ ਸੀ।
Али кад се пламен и дим као стуб диже из града, обазреше се синови Венијаминови, и гле, огањ се из града дизаше до неба.
41 ੪੧ ਤਦ ਇਸਰਾਏਲ ਦੇ ਮਨੁੱਖ ਮੁੜੇ ਅਤੇ ਬਿਨਯਾਮੀਨ ਦੇ ਲੋਕ ਇਹ ਵੇਖ ਕੇ ਘਬਰਾ ਗਏ ਕਿ ਬਿਪਤਾ ਉਨ੍ਹਾਂ ਦੇ ਉੱਤੇ ਆਣ ਪਈ ਹੈ!
Тада се вратише синови Израиљеви, а синови Венијаминови сметоше се видећи да их је зло задесило;
42 ੪੨ ਇਸ ਲਈ ਉਹ ਇਸਰਾਏਲ ਦੇ ਮਨੁੱਖਾਂ ਨੂੰ ਆਪਣੀ ਪਿੱਠ ਵਿਖਾ ਕੇ ਉਜਾੜ ਵੱਲ ਭੱਜ ਗਏ ਪਰ ਉਨ੍ਹਾਂ ਨਾਲ ਲੜਾਈ ਹੁੰਦੀ ਹੀ ਰਹੀ ਅਤੇ ਉਹ ਲੋਕ ਜਿਹੜੇ ਦੂਸਰੇ ਸ਼ਹਿਰਾਂ ਤੋਂ ਆਏ ਸਨ, ਉਨ੍ਹਾਂ ਨੂੰ ਇਸਰਾਏਲੀ ਰਸਤੇ ਵਿੱਚ ਮਾਰਦੇ ਗਏ।
И побегоше испред синова Израиљевих к пустињи; али их војска гоњаше, и који из градова излажаху, бише их међу собом.
43 ੪੩ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਪਿੱਛਾ ਨੁਹਾਹ ਤੋਂ ਕੀਤਾ ਅਤੇ ਗਿਬਆਹ ਦੇ ਪੂਰਬ ਵੱਲ ਦੀ ਛਾਉਣੀ ਤੱਕ ਉਨ੍ਹਾਂ ਨੂੰ ਖਦੇੜਦੇ ਗਏ।
Тако опколише синове Венијаминове, гонише их, тлачише их од Менује до Гаваје к истоку.
44 ੪੪ ਬਿਨਯਾਮੀਨੀਆਂ ਦੇ ਅਠਾਰਾਂ ਹਜ਼ਾਰ ਪੁਰਖ ਮਾਰੇ ਗਏ। ਉਹ ਸਾਰੇ ਸੂਰਬੀਰ ਮਨੁੱਖ ਸਨ।
И погибе синова Венијаминових осамнаест хиљада људи, самих јунака.
45 ੪੫ ਤਦ ਉਹ ਘੁੰਮ ਕੇ ਉਜਾੜ ਵਿੱਚ ਰਿੰਮੋਨ ਦੀ ਪਹਾੜੀ ਵੱਲ ਭੱਜ ਗਏ ਪਰ ਇਸਰਾਏਲੀਆਂ ਨੇ ਉਨ੍ਹਾਂ ਵਿੱਚੋਂ ਪੰਜ ਹਜ਼ਾਰ ਨੂੰ ਚੁਣ-ਚੁਣ ਕੇ ਸੜਕਾਂ ਉੱਤੇ ਮਾਰ ਦਿੱਤਾ ਅਤੇ ਫਿਰ ਗਿਦੋਮ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਦੋ ਹਜ਼ਾਰ ਪੁਰਖ ਹੋਰ ਮਾਰ ਦਿੱਤੇ।
А оних што се окретоше и побегоше у пустињу к стени Римону, напабирчише их по путевима пет хиљада људи, и тераше их до Гидома и побише их две хиљаде људи.
46 ੪੬ ਸਭ ਬਿਨਯਾਮੀਨੀ ਜੋ ਉਸ ਦਿਨ ਮਾਰੇ ਗਏ ਉਹ ਪੱਚੀ ਹਜ਼ਾਰ ਤਲਵਾਰ ਧਾਰੀ ਜੁਆਨ ਸਨ ਅਤੇ ਇਹ ਸਾਰੇ ਸੂਰਬੀਰ ਸਨ।
И тако свега погибе онај дан синова Венијаминових двадесет и пет хиљада људи који махаху мачем, све самих јунака.
47 ੪੭ ਪਰ ਛੇ ਸੌ ਪੁਰਖ ਘੁੰਮ ਕੇ ਉਜਾੜ ਵੱਲ ਭੱਜੇ ਅਤੇ ਰਿੰਮੋਨ ਦੀ ਪਹਾੜੀ ਵੱਲ ਚਲੇ ਗਏ ਅਤੇ ਚਾਰ ਮਹੀਨੇ ਤੱਕ ਉੱਥੇ ਹੀ ਰਹੇ।
И беше шест стотина људи који се окретоше и утекоше у пустињу к стени Римону, и осташе на стени Римону четири месеца.
48 ੪੮ ਤਦ ਇਸਰਾਏਲ ਦੇ ਮਨੁੱਖਾਂ ਨੇ ਮੁੜ ਕੇ ਬਿਨਯਾਮੀਨੀਆਂ ਉੱਤੇ ਫੇਰ ਹਮਲਾ ਕੀਤਾ, ਅਤੇ ਸਾਰੇ ਸ਼ਹਿਰਾਂ ਵਿੱਚ ਮਨੁੱਖਾਂ ਨੂੰ, ਪਸ਼ੂਆਂ ਨੂੰ ਅਤੇ ਉਹ ਸਭ ਕੁਝ ਜੋ ਉਨ੍ਹਾਂ ਨੂੰ ਲੱਭਿਆ, ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ ਅਤੇ ਜਿੰਨੇ ਸ਼ਹਿਰ ਉਨ੍ਹਾਂ ਨੂੰ ਲੱਭੇ ਉਹ ਸਾਰੇ ਅੱਗ ਨਾਲ ਸਾੜ ਦਿੱਤੇ।
Потом синови Израиљеви вративши се к синовима Венијаминовим исекоше оштрим мачем и људе по градовима и стоку и шта се год нађе; и све градове који осташе попалише огњем.

< ਨਿਆਂਈਆਂ 20 >