< ਨਿਆਂਈਆਂ 4 >

1 ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ।
וַיֹּסִפוּ בְּנֵי יִשְׂרָאֵל לַעֲשׂוֹת הָרַע בְּעֵינֵי יְהוָה וְאֵהוּד מֵֽת׃
2 ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ।
וַיִּמְכְּרֵם יְהוָה בְּיַד יָבִין מֶֽלֶךְ־כְּנַעַן אֲשֶׁר מָלַךְ בְּחָצוֹר וְשַׂר־צְבָאוֹ סִֽיסְרָא וְהוּא יוֹשֵׁב בַּחֲרֹשֶׁת הַגּוֹיִֽם׃
3 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ।
וַיִּצְעֲקוּ בְנֵֽי־יִשְׂרָאֵל אֶל־יְהוָה כִּי תְּשַׁע מֵאוֹת רֶֽכֶב־בַּרְזֶל לוֹ וְהוּא לָחַץ אֶת־בְּנֵי יִשְׂרָאֵל בְּחָזְקָה עֶשְׂרִים שָׁנָֽה׃
4 ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।
וּדְבוֹרָה אִשָּׁה נְבִיאָה אֵשֶׁת לַפִּידוֹת הִיא שֹׁפְטָה אֶת־יִשְׂרָאֵל בָּעֵת הַהִֽיא׃
5 ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।
וְהִיא יוֹשֶׁבֶת תַּֽחַת־תֹּמֶר דְּבוֹרָה בֵּין הָרָמָה וּבֵין בֵּֽית־אֵל בְּהַר אֶפְרָיִם וַיַּעֲלוּ אֵלֶיהָ בְּנֵי יִשְׂרָאֵל לַמִּשְׁפָּֽט׃
6 ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?
וַתִּשְׁלַח וַתִּקְרָא לְבָרָק בֶּן־אֲבִינֹעַם מִקֶּדֶשׁ נַפְתָּלִי וַתֹּאמֶר אֵלָיו הֲלֹא צִוָּה ׀ יְהוָה אֱלֹהֵֽי־יִשְׂרָאֵל לֵךְ וּמָֽשַׁכְתָּ בְּהַר תָּבוֹר וְלָקַחְתָּ עִמְּךָ עֲשֶׂרֶת אֲלָפִים אִישׁ מִבְּנֵי נַפְתָּלִי וּמִבְּנֵי זְבֻלֽוּן׃
7 ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”
וּמָשַׁכְתִּי אֵלֶיךָ אֶל־נַחַל קִישׁוֹן אֶת־סִֽיסְרָא שַׂר־צְבָא יָבִין וְאֶת־רִכְבּוֹ וְאֶת־הֲמוֹנוֹ וּנְתַתִּיהוּ בְּיָדֶֽךָ׃
8 ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”
וַיֹּאמֶר אֵלֶיהָ בָּרָק אִם־תֵּלְכִי עִמִּי וְהָלָכְתִּי וְאִם־לֹא תֵלְכִי עִמִּי לֹא אֵלֵֽךְ׃
9 ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।
וַתֹּאמֶר הָלֹךְ אֵלֵךְ עִמָּךְ אֶפֶס כִּי לֹא תִֽהְיֶה תִּֽפְאַרְתְּךָ עַל־הַדֶּרֶךְ אֲשֶׁר אַתָּה הוֹלֵךְ כִּי בְֽיַד־אִשָּׁה יִמְכֹּר יְהוָה אֶת־סִֽיסְרָא וַתָּקָם דְּבוֹרָה וַתֵּלֶך עִם־בָּרָק קֶֽדְשָׁה׃
10 ੧੦ ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।
וַיַּזְעֵק בָּרָק אֶת־זְבוּלֻן וְאֶת־נַפְתָּלִי קֶדְשָׁה וַיַּעַל בְּרַגְלָיו עֲשֶׂרֶת אַלְפֵי אִישׁ וַתַּעַל עִמּוֹ דְּבוֹרָֽה׃
11 ੧੧ ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।
וְחֶבֶר הַקֵּינִי נִפְרָד מִקַּיִן מִבְּנֵי חֹבָב חֹתֵן מֹשֶׁה וַיֵּט אָהֳלוֹ עַד־אֵלוֹן בצענים בְּצַעֲנַנִּים אֲשֶׁר אֶת־קֶֽדֶשׁ׃
12 ੧੨ ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ।
וַיַּגִּדוּ לְסִֽיסְרָא כִּי עָלָה בָּרָק בֶּן־אֲבִינֹעַם הַר־תָּבֽוֹר׃
13 ੧੩ ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ।
וַיַּזְעֵק סִֽיסְרָא אֶת־כָּל־רִכְבּוֹ תְּשַׁע מֵאוֹת רֶכֶב בַּרְזֶל וְאֶת כָּל־הָעָם אֲשֶׁר אִתּוֹ מֵחֲרֹשֶׁת הַגּוֹיִם אֶל־נַחַל קִישֽׁוֹן׃
14 ੧੪ ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।
וַתֹּאמֶר דְּבֹרָה אֶל־בָּרָק קוּם כִּי זֶה הַיּוֹם אֲשֶׁר נָתַן יְהוָה אֶת־סִֽיסְרָא בְּיָדֶךָ הֲלֹא יְהוָה יָצָא לְפָנֶיךָ וַיֵּרֶד בָּרָק מֵהַר תָּבוֹר וַעֲשֶׂרֶת אֲלָפִים אִישׁ אַחֲרָֽיו׃
15 ੧੫ ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।
וַיָּהָם יְהוָה אֶת־סִֽיסְרָא וְאֶת־כָּל־הָרֶכֶב וְאֶת־כָּל־הַֽמַּחֲנֶה לְפִי־חֶרֶב לִפְנֵי בָרָק וַיֵּרֶד סִֽיסְרָא מֵעַל הַמֶּרְכָּבָה וַיָּנָס בְּרַגְלָֽיו׃
16 ੧੬ ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।
וּבָרָק רָדַף אַחֲרֵי הָרֶכֶב וְאַחֲרֵי הַֽמַּחֲנֶה עַד חֲרֹשֶׁת הַגּוֹיִם וַיִּפֹּל כָּל־מַחֲנֵה סִֽיסְרָא לְפִי־חֶרֶב לֹא נִשְׁאַר עַד־אֶחָֽד׃
17 ੧੭ ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ।
וְסִֽיסְרָא נָס בְּרַגְלָיו אֶל־אֹהֶל יָעֵל אֵשֶּׁת חֶבֶר הַקֵּינִי כִּי שָׁלוֹם בֵּין יָבִין מֶֽלֶךְ־חָצוֹר וּבֵין בֵּית חֶבֶר הַקֵּינִֽי׃
18 ੧੮ ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।
וַתֵּצֵא יָעֵל לִקְרַאת סִֽיסְרָא וַתֹּאמֶר אֵלָיו סוּרָה אֲדֹנִי סוּרָה אֵלַי אַל־תִּירָא וַיָּסַר אֵלֶיהָ הָאֹהֱלָה וַתְּכַסֵּהוּ בַּשְּׂמִיכָֽה׃
19 ੧੯ ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।
וַיֹּאמֶר אֵלֶיהָ הַשְׁקִינִי־נָא מְעַט־מַיִם כִּי צָמֵאתִי וַתִּפְתַּח אֶת־נֹאוד הֶחָלָב וַתַּשְׁקֵהוּ וַתְּכַסֵּֽהוּ׃
20 ੨੦ ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।”
וַיֹּאמֶר אֵלֶיהָ עֲמֹד פֶּתַח הָאֹהֶל וְהָיָה אִם־אִישׁ יָבוֹא וּשְׁאֵלֵךְ וְאָמַר הֲיֵֽשׁ־פֹּה אִישׁ וְאָמַרְתְּ אָֽיִן׃
21 ੨੧ ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
וַתִּקַּח יָעֵל אֵֽשֶׁת־חֶבֶר אֶת־יְתַד הָאֹהֶל וַתָּשֶׂם אֶת־הַמַּקֶּבֶת בְּיָדָהּ וַתָּבוֹא אֵלָיו בַּלָּאט וַתִּתְקַע אֶת־הַיָּתֵד בְּרַקָּתוֹ וַתִּצְנַח בָּאָרֶץ וְהֽוּא־נִרְדָּם וַיָּעַף וַיָּמֹֽת׃
22 ੨੨ ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।
וְהִנֵּה בָרָק רֹדֵף אֶת־סִֽיסְרָא וַתֵּצֵא יָעֵל לִקְרָאתוֹ וַתֹּאמֶר לוֹ לֵךְ וְאַרְאֶךָּ אֶת־הָאִישׁ אֲשֶׁר־אַתָּה מְבַקֵּשׁ וַיָּבֹא אֵלֶיהָ וְהִנֵּה סִֽיסְרָא נֹפֵל מֵת וְהַיָּתֵד בְּרַקָּתֽוֹ׃
23 ੨੩ ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ
וַיַּכְנַע אֱלֹהִים בַּיּוֹם הַהוּא אֵת יָבִין מֶֽלֶךְ־כְּנָעַן לִפְנֵי בְּנֵי יִשְׂרָאֵֽל׃
24 ੨੪ ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।
וַתֵּלֶךְ יַד בְּנֵֽי־יִשְׂרָאֵל הָלוֹךְ וְקָשָׁה עַל יָבִין מֶֽלֶךְ־כְּנָעַן עַד אֲשֶׁר הִכְרִיתוּ אֵת יָבִין מֶֽלֶךְ־כְּנָֽעַן׃

< ਨਿਆਂਈਆਂ 4 >