< ਲੇਵੀਆਂ ਦੀ ਪੋਥੀ 10 >

1 ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।
וַיִּקְחוּ בְנֵֽי־אַהֲרֹן נָדָב וַאֲבִיהוּא אִישׁ מַחְתָּתוֹ וַיִתְּנוּ בָהֵן אֵשׁ וַיָּשִׂימוּ עָלֶיהָ קְטֹרֶת וַיַּקְרִבוּ לִפְנֵי יְהוָה אֵשׁ זָרָה אֲשֶׁר לֹא צִוָּה אֹתָֽם׃
2 ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ।
וַתֵּצֵא אֵשׁ מִלִּפְנֵי יְהוָה וַתֹּאכַל אוֹתָם וַיָּמֻתוּ לִפְנֵי יְהוָֽה׃
3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
וַיֹּאמֶר מֹשֶׁה אֶֽל־אַהֲרֹן הוּא אֲשֶׁר־דִּבֶּר יְהוָה ׀ לֵאמֹר בִּקְרֹבַי אֶקָּדֵשׁ וְעַל־פְּנֵי כָל־הָעָם אֶכָּבֵד וַיִּדֹּם אַהֲרֹֽן׃
4 ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
וַיִּקְרָא מֹשֶׁה אֶל־מִֽישָׁאֵל וְאֶל אֶלְצָפָן בְּנֵי עֻזִּיאֵל דֹּד אַהֲרֹן וַיֹּאמֶר אֲלֵהֶם קִרְבוּ שְׂאוּ אֶת־אֲחֵיכֶם מֵאֵת פְּנֵי־הַקֹּדֶשׁ אֶל־מִחוּץ לַֽמַּחֲנֶֽה׃
5 ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
וַֽיִּקְרְבוּ וַיִּשָּׂאֻם בְּכֻתֳּנֹתָם אֶל־מִחוּץ לַֽמַּחֲנֶה כַּאֲשֶׁר דִּבֶּר מֹשֶֽׁה׃
6 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
וַיֹּאמֶר מֹשֶׁה אֶֽל־אַהֲרֹן וּלְאֶלְעָזָר וּלְאִֽיתָמָר ׀ בָּנָיו רֽ͏ָאשֵׁיכֶם אַל־תִּפְרָעוּ ׀ וּבִגְדֵיכֶם לֹֽא־תִפְרֹמוּ וְלֹא תָמֻתוּ וְעַל כָּל־הָעֵדָה יִקְצֹף וַאֲחֵיכֶם כָּל־בֵּית יִשְׂרָאֵל יִבְכּוּ אֶת־הַשְּׂרֵפָה אֲשֶׁר שָׂרַף יְהוָֽה׃
7 ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।
וּמִפֶּתַח אֹהֶל מוֹעֵד לֹא תֵֽצְאוּ פֶּן־תָּמֻתוּ כִּי־שֶׁמֶן מִשְׁחַת יְהוָה עֲלֵיכֶם וַֽיַּעֲשׂוּ כִּדְבַר מֹשֶֽׁה׃
8 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ,
וַיְדַבֵּר יְהוָה אֶֽל־אַהֲרֹן לֵאמֹֽר׃
9 “ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
יַיִן וְשֵׁכָר אַל־תֵּשְׁתְּ ׀ אַתָּה ׀ וּבָנֶיךָ אִתָּךְ בְּבֹאֲכֶם אֶל־אֹהֶל מוֹעֵד וְלֹא תָמֻתוּ חֻקַּת עוֹלָם לְדֹרֹתֵיכֶֽם׃
10 ੧੦ ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।
וּֽלֲהַבְדִּיל בֵּין הַקֹּדֶשׁ וּבֵין הַחֹל וּבֵין הַטָּמֵא וּבֵין הַטָּהֽוֹר׃
11 ੧੧ ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।”
וּלְהוֹרֹת אֶת־בְּנֵי יִשְׂרָאֵל אֵת כָּל־הַחֻקִּים אֲשֶׁר דִּבֶּר יְהוָה אֲלֵיהֶם בְּיַד־מֹשֶֽׁה׃
12 ੧੨ ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।
וַיְדַבֵּר מֹשֶׁה אֶֽל־אַהֲרֹן וְאֶל אֶלְעָזָר וְאֶל־אִיתָמָר ׀ בָּנָיו הַנּֽוֹתָרִים קְחוּ אֶת־הַמִּנְחָה הַנּוֹתֶרֶת מֵאִשֵּׁי יְהוָה וְאִכְלוּהָ מַצּוֹת אֵצֶל הַמִּזְבֵּחַ כִּי קֹדֶשׁ קָֽדָשִׁים הִֽוא׃
13 ੧੩ ਅਤੇ ਤੁਸੀਂ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।
וַאֲכַלְתֶּם אֹתָהּ בְּמָקוֹם קָדֹשׁ כִּי חָקְךָ וְחָק־בָּנֶיךָ הִוא מֵאִשֵּׁי יְהוָה כִּי־כֵן צֻוֵּֽיתִי׃
14 ੧੪ ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ।
וְאֵת חֲזֵה הַתְּנוּפָה וְאֵת ׀ שׁוֹק הַתְּרוּמָה תֹּֽאכְלוּ בְּמָקוֹם טָהוֹר אַתָּה וּבָנֶיךָ וּבְנֹתֶיךָ אִתָּךְ כִּֽי־חָקְךָ וְחָק־בָּנֶיךָ נִתְּנוּ מִזִּבְחֵי שַׁלְמֵי בְּנֵי יִשְׂרָאֵֽל׃
15 ੧੫ ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ।”
שׁוֹק הַתְּרוּמָה וַחֲזֵה הַתְּנוּפָה עַל אִשֵּׁי הַחֲלָבִים יָבִיאוּ לְהָנִיף תְּנוּפָה לִפְנֵי יְהוָה וְהָיָה לְךָ וּלְבָנֶיךָ אִתְּךָ לְחָק־עוֹלָם כַּאֲשֶׁר צִוָּה יְהוָֽה׃
16 ੧੬ ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,
וְאֵת ׀ שְׂעִיר הַֽחַטָּאת דָּרֹשׁ דָּרַשׁ מֹשֶׁה וְהִנֵּה שֹׂרָף וַיִּקְצֹף עַל־אֶלְעָזָר וְעַל־אִֽיתָמָר בְּנֵי אַהֲרֹן הַנּוֹתָרִם לֵאמֹֽר׃
17 ੧੭ “ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?
מַדּוּעַ לֹֽא־אֲכַלְתֶּם אֶת־הַֽחַטָּאת בִּמְקוֹם הַקֹּדֶשׁ כִּי קֹדֶשׁ קָֽדָשִׁים הִוא וְאֹתָהּ ׀ נָתַן לָכֶם לָשֵׂאת אֶת־עֲוֺן הָעֵדָה לְכַפֵּר עֲלֵיהֶם לִפְנֵי יְהוָֽה׃
18 ੧੮ ਵੇਖੋ, ਉਸ ਦਾ ਲਹੂ ਪਵਿੱਤਰ ਸਥਾਨ ਦੇ ਅੰਦਰ ਲਿਆਂਦਾ ਹੀ ਨਹੀਂ ਗਿਆ, ਇਹ ਜ਼ਰੂਰੀ ਸੀ ਕਿ ਤੁਸੀਂ ਉਸ ਦੇ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਂਦੇ, ਜਿਵੇਂ ਮੈਂ ਹੁਕਮ ਦਿੱਤਾ ਸੀ।”
הֵן לֹא־הוּבָא אֶת־דָּמָהּ אֶל־הַקֹּדֶשׁ פְּנִימָה אָכוֹל תֹּאכְלוּ אֹתָהּ בַּקֹּדֶשׁ כַּאֲשֶׁר צִוֵּֽיתִי׃
19 ੧੯ ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”
וַיְדַבֵּר אַהֲרֹן אֶל־מֹשֶׁה הֵן הַיּוֹם הִקְרִיבוּ אֶת־חַטָּאתָם וְאֶת־עֹֽלָתָם לִפְנֵי יְהוָה וַתִּקְרֶאנָה אֹתִי כָּאֵלֶּה וְאָכַלְתִּי חַטָּאת הַיּוֹם הַיִּיטַב בְּעֵינֵי יְהוָֽה׃
20 ੨੦ ਜਦ ਮੂਸਾ ਨੇ ਇਹ ਸੁਣਿਆ ਤਾਂ ਉਹ ਰਾਜ਼ੀ ਹੋ ਗਿਆ।
וַיִּשְׁמַע מֹשֶׁה וַיִּיטַב בְּעֵינָֽיו׃

< ਲੇਵੀਆਂ ਦੀ ਪੋਥੀ 10 >